17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਅੱਜ

ਅਜੀਤ ਡੈਸਕ 01-03-2026
ਕੋਟਕਪੂਰਾ, 28 ਫ਼ਰਵਰੀ (ਮੋਹਰ ਸਿੰਘ ਗਿੱਲ)-ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਅਤੇ ਲਾਇਨਜ਼ ਕਲੱਬ ਵਿਸ਼ਵਾਸ ਕੋਟਕਪੂਰਾ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਮਿਤੀ 1 ਮਾਰਚ ਦਿਨ ਐਤਵਾਰ ਨੂੰ ਸਵੇਰੇ 9.30 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਜਿੰਦਲ ਆਈ ਕੇਅਰ ਹਸਪਤਾਲ ਫ਼ਰੀਦਕੋਟ ਰੋਡ, ਕੋਟਕਪੂਰਾ ਵਿਖੇ ਲਗਾਇਆ ਜਾ ਰਿਹਾ ਹੈ | ਕਲੱਬ ਦੇ ਪ੍ਰਧਾਨ ਉਪਿੰਦਰ ਸਿੰਘ ਅਤੇ ਸਕੱਤਰ ਰਾਜ ਨਾਰੰਗ ਨੇ ਦੱਸਿਆ ਕਿ ਇਹ ਕੈਂਪ ਕਰਤਾਰ ਸਿੰਘ ਬਰਹਾਇਆ (ਗਲਾਸਗੋ, ਯੂ.ਕੇ) ਦੇ ਵਿਸ਼ੇਸ਼ ਸਹਿਯੋਗ ਨਾਲ ਮਾਤਾ ਸੁਰਿੰਦਰ ਕੌਰ ਸੁਪਤਨੀ ਸਵ. ਹਰੀ ਸਿੰਘ ਦੀ ਯਾਦ ਵਿਚ ਉਨ੍ਹਾਂ ਦੇ ਸਪੁੱਤਰ ਸਿਮਰਨਜੀਤ ਸਿੰਘ ਮੱਕੜ ਅਤੇ ਪਰਿਵਾਰ ਵਲੋਂ ਉਕਤ ਕਲੱਬਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਅੱਖਾਂ ਦੇ ਮਾਹਿਰ ਡਾ. ਮਹੇਸ਼ ਜਿੰਦਲ ਅਤੇ ਉਨ੍ਹਾਂ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜਵੰਦ ਮਰੀਜ਼ਾਂ ਦਾ ਚਿੱਟੇ ਮੋਤੀਏ ਦਾ ਮੁਫ਼ਤ ਆਪ੍ਰੇਸ਼ਨ ਕੀਤਾ ਜਾਵੇਗਾ, ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ | ਇਸ ਮੌਕੇ ਕਲੱਬ ਦੇ ਖ਼ਜ਼ਾਨਚੀ ਜਤਿੰਦਰ ਚਾਵਲਾ, ਪੀ.ਆਰ.ਓ ਸੰਦੀਪ ਕੁਮਾਰ ਸੋਨੀ ਥਾਪਰ, ਹਰਬੀਰ ਸਿੰਘ, ਇੰਦਰਜੀਤ ਸਿੰਘ ਮਦਾਨ, ਸੰਜੀਵ ਗੋਇਲ, ਜਸਵਿੰਦਰ ਜੌੜਾ, ਧਰਮਵੀਰ ਸਿੰਘ ਰਾਜੂ, ਤਰਲੋਚਨ ਸਿੰਘ ਮੱਕੜ, ਜਗਸੀਰ ਸਿੰਘ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਮਹਾਂ ਰੈਲੀ 'ਚ ਪੁੱਜਣ ਲਈ ਧੰਨਵਾਦ <br/> ਅਗਲੀ ਖ਼ਬਰ ਲੜਕੀਆਂ ਦੀ ਓਪਨ ਕਬੱਡੀ 'ਚੋਂ ਮਹਿਣਾ ਦੀ ਟੀਮ ਜੇਤੂ ਰਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।