17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਆਸ਼ਾ ਵਰਕਰਜ਼ ਫ਼ੈਸੀਲਿਟੇਟਰਜ਼ ਸਾਂਝਾ ਮੋਰਚਾ 3 ਨੂੰ ਡੀ.ਸੀਜ਼ ਨੂੰ ਮੰਗ-ਪੱਤਰ ਸੌਂਪੇਗਾ

ਅਜੀਤ ਡੈਸਕ 01-03-2026
ਬਾਜਾਖਾਨਾ, 28 ਫ਼ਰਵਰੀ (ਜਗਦੀਪ ਸਿੰਘ ਗਿੱਲ)-ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਦੀ ਮੀਟਿੰਗ ਹੋਈ¢ ਕਨਵੀਨਰ ਅਮਰਜੀਤ ਕÏਰ ਰਣ ਸਿੰਘ ਵਾਲਾ ਨੇ ਕਿਹਾ ਕਿ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਅਧੀਨ ਕੰਮ ਕਰ ਰਹੀਆਂ ਆਸ਼ਾ ਵਰਕਰਜ਼ ਫ਼ੈਸੀਲਿਟੇਟਰਜ਼ ਦਾ ਲੰਬੇ ਸਮੇਂ ਤੋਂ ਬਿਨਾਂ ਤਨਖ਼ਾਹ ਸ਼ੋਸ਼ਣ ਕੀਤਾ ਜਾ ਰਿਹਾ ਹੈ | ਇਨ੍ਹਾਂ ਮੁਸ਼ਕਿਲਾਂ ਦੇ ਹੱਲ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਹਰ ਕੋਸ਼ਿਸ਼ ਰਾਹੀਂ ਮੰਗ ਪੱਤਰ ਸੌਂਪੇ ਗਏ, ਪ੍ਰੰਤੂ ਕੋਈ ਠੋਸ ਹੱਲ ਨਹੀਂ ਹੋਇਆ ¢ ਜਿਸ ਦੇ ਰੋਸ ਵਜੋਂ ਪੰਜਾਬ ਭਰ ਵਿਚ ਸਮੂਹ ਆਸ਼ਾ ਵਰਕਰਾਂ ਫ਼ੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਵਲੋਂ 3 ਮਾਰਚ ਨੂੰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਨਾਮ ਆਪਣੇ ਮੰਗ-ਪੱਤਰ ਸੌਂਪੇ ਜਾਣਗੇ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 8 ਮਾਰਚ ਤੋਂ 11 ਮਾਰਚ ਤੱਕ ਚੱਲਣ ਵਾਲੇ ਅੰਤਿਮ ਬਜ਼ਟ ਸੈਸ਼ਨ ਦÏਰਾਨ ਮੰਗਾਂ ਸਬੰਧੀ ਜਥੇਬੰਦੀ ਵਲੋਂ ਘਿਰਾਓ ਕੀਤਾ ਜਾਵੇਗਾ | ਇਸ ਮÏਕੇ ਜ਼ਿਲ੍ਹਾ ਜਰਨਲ ਸਕੱਤਰ ਗੁਰਮੀਤ ਕÏਰ ਬਹਿਬਲ ਖੁਰਦ, ਜ਼ਿਲ੍ਹਾ ਪ੍ਰੈਸ ਸਕੱਤਰ ਸੁਖਮੰਦਰ ਕÏਰ ਮੱਤਾ, ਚੇਅਰਮੈਨ ਸਿੰਬਲਜੀਤ ਕÏਰ ਝੱਖੜਵਾਲਾ, ਜ਼ਿਲ੍ਹਾ ਸਲਾਹਕਾਰ ਸੁਖਪਾਲ ਕÏਰ ਜੈਤੋ, ਕਮਲਜੀਤ ਕÏਰ ਅਤੇ ਬਿੰਦਰ ਕÏਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੋਗਾ ਵਿਖੇ ਸਨੈਪ ਨਾਂਅ ਦੀ ਸੰਸਥਾ ਦਾ ਹੋਇਆ ਉਦਘਾਟਨ <br/> ਅਗਲੀ ਖ਼ਬਰ ਜ਼ਿਲ੍ਹੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਮਹਾਂ ਰੈਲੀ 'ਚ ਪੁੱਜਣ ਲਈ ਧੰਨਵਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।