17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਵਿਕਰਮਜੀਤ ਅਗਰਵਾਲ ਨੂੰ ਐਸ.ਡੀ.ਐਮ ਵਜੋਂ ਨਿਯੁਕਤੀ 'ਤੇ ਵਧਾਈ ਦਿੱਤੀ

ਅਜੀਤ ਡੈਸਕ 01-03-2026
ਜੈਤੋ, 28 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਸ੍ਰੀ ਅਗਰਵਾਲ ਸਭਾ ਜੈਤੋ ਦੇ ਪ੍ਰਤੀਨਿਧੀਆਂ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਅਤੇ ਜੈਤੋ ਮੰਡੀ ਦੇ ਐਸ.ਡੀ.ਐਮ ਵਜੋਂ ਨਿਯੁਕਤ ਵਿਕਰਮਜੀਤ ਅਗਰਵਾਲ ਨੂੰ ਯਾਦਗਾਰੀ ਚਿੰਨ ਭੇਟ ਕਰਕੇ ਜੀ ਆਇਆਂ ਕਿਹਾ | ਉਪ-ਮੰਡਲ ਅਧਿਕਾਰੀ ਵਿਕਰਮਜੀਤ ਅਗਰਵਾਲ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਉਪਰਾਲਿਆਂ ਵਿਚ ਸਾਰਿਆਂ ਦਾ ਸਹਿਯੋਗ ਜ਼ਰੂਰੀ ਹੈ | ਸਫ਼ਾਈ ਮੁਹਿੰਮਾਂ, ਪੀਣ ਵਾਲੇ ਪਾਣੀ, ਸੀਵਰੇਜ, ਸ਼ਹਿਰ ਵਿਚ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਅਤੇ ਜਨਤਕ ਜਾਗਰੂਕਤਾ ਸਮੇਤ ਕਈ ਪ੍ਰੋਗਰਾਮ ਵਿਚਾਰ ਅਧੀਨ ਹਨ | ਸ੍ਰੀ ਅਗਰਵਾਲ ਸਭਾ ਦੇ ਪ੍ਰਧਾਨ ਮੁਕੇਸ਼ ਗੋਇਲ ਅਤੇ ਕਾਰਜਕਾਰੀ ਪ੍ਰਧਾਨ ਰਾਜੀਵ ਗੋਇਲ ਬਿੱਟੂ ਬਾਦਲ ਨੇ ਸਮਾਜਿਕ ਕਾਰਜਾਂ ਵਿਚ ਪ੍ਰਸ਼ਾਸਨ ਦੇ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ | ਇਸ ਮੌਕੇ ਸ੍ਰੀ ਅਗਰਵਾਲ ਸਭਾ ਦੇ ਆਲ ਪ੍ਰੋਜੈਕਟ ਚੇਅਰਮੈਨ ਨਰੇਸ਼ ਮਿੱਤਲ ਅਤੇ ਸਕੱਤਰ ਰਮੇਸ਼ ਬਾਂਸਲ ਸੇਵਾਮੁਕਤ ਅਧਿਆਪਕ ਮੌਜੂਦ ਸਨ |
ਪਿਛਲੀ ਖ਼ਬਰ ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਦਾ ਸੁਪਰ ਵੀਜ਼ਾ ਲਗਵਾਇਆ ਅਗਲੀ ਖ਼ਬਰ ਵਿਧਾਇਕ ਲਾਡੀ ਢੋਸ ਵਲੋਂ ਲੁਹਾਰਾ ਦੇ ਸਾਲਾਨਾ ਮੇਲੇ ਦਾ ਪੋਸਟਰ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।