17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਭਾਸ਼ਾ ਦੇ ਵਿਕਾਸ ਲਈ ਭਾਸ਼ਣ ਮੁਕਾਬਲੇ ਕਰਵਾਏ

ਅਜੀਤ ਡੈਸਕ 01-03-2026
ਫ਼ਰੀਦਕੋਟ, 28 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਾਣਾ ਵਲੋਂ ਵਿਦਿਆਰਥੀਆਂ ਵਿਚ ਅੰਗਰੇਜ਼ੀ ਭਾਸ਼ਾ ਦੇ ਵਿਕਾਸ ਅਤੇ ਆਤਮ ਵਿਸ਼ਵਾਸ ਨੂੰ ਉਤਸ਼ਾਹਿਤ ਕਰਨ ਲਈ ਭਾਸ਼ਣ ਮੁਕਾਬਲੇ ਕਰਵਾਏ ਗਏ | ਮੁਕਾਬਲੇ ਵਿਚ ਸਕੂਲ ਦੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ | ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ 'ਤੇ ਪ੍ਰਭਾਵਸ਼ਾਲੀ ਭਾਸ਼ਣ ਪੇਸ਼ ਕੀਤੇ | ਉਨ੍ਹਾਂ ਦੀ ਉਚਾਰਣ ਸ਼ੈਲੀ, ਆਤਮ ਵਿਸ਼ਵਾਸ ਅਤੇ ਵਿਸ਼ੇ 'ਤੇ ਪਕੜ ਕਾਬਿਲ-ਏ-ਤਾਰੀਫ਼ ਰਹੀ | ਜਜਮੈਂਟ ਦੀ ਭੂਮਿਕਾ ਮਧੂ ਗੇਰਾ, ਗੁਰਬਖਸ਼ ਕੌਰ ਦਸਮੇਸ਼ ਕਾਨਵੈਂਟ ਸਕੂਲ, ਭਾਣਾ ਵਲੋਂ ਨਿਭਾਈ ਗਈ | ਮੁਕਾਬਲੇ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਡਾ. ਵੀਰਪਾਲ ਕੌਰ ਸੇਖੋਂ ਨੇ ਕਿਹਾ ਕਿ ਅੱਜ ਦੇ ਯੁੱਗ ਵਿਚ ਅੰਗਰੇਜ਼ੀ ਭਾਸ਼ਾ ਦਾ ਗਿਆਨ ਬਹੁਤ ਜ਼ਰੂਰੀ ਹੈ ਅਤੇ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਚੇਅਰਮੈਨ ਕਰਨਵੀਰ ਸਿੰਘ ਧਾਲੀਵਾਲ ਨੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਭਵਿੱਖ ਵਿਚ ਵੀ ਵਿਦਿਆਰਥੀਆਂ ਦੀ ਭਾਸ਼ਾਈ ਯੋਗਤਾ ਅਤੇ ਵਿਅਕਤੀਗਤ ਵਿਕਾਸ ਲਈ ਇਸ ਤਰ੍ਹਾਂ ਦੇ ਕਾਰਜਕ੍ਰਮ ਕਰਵਾਏ ਜਾਂਦੇ ਰਹਿਣਗੇ | ਇਸ ਮੌਕੇ ਸਕੂਲ ਦੇ ਡਾਇਰੈਕਟਰ ਕੁਲਵਿੰਦਰ ਕੌਰ ਧਾਲੀਵਾਲ, ਵਾਈਸ ਪਿ੍ੰਸੀਪਲ ਕਰਮਜੀਤ ਕੌਰ ਹਾਜ਼ਰ ਸਨ | ਸਟੇਜ ਸੰਚਾਲਨ ਦੀ ਭੂਮਿਕਾ ਵੀਰਾਪਲ ਕੌਰ ਨੇ ਨਿਭਾਈ | ਪ੍ਰੋਗਰਾਮ ਪ੍ਰਬੰਧਕ ਰਿੰਪਲ ਰਾਣੀ, ਲਵਪ੍ਰੀਤ ਸਿੰਘ ਅਤੇ ਸਮੁੱਚੇ ਸਟਾਫ਼ ਦੇ ਯਤਨਾਂ ਸਦਕਾ ਇਹ ਸਮਾਗਮ ਸਫ਼ਲਤਾ ਪੂਰਵਕ ਸੰਪੰਨ ਹੋਇਆ | ਇਹ ਮੁਕਾਬਲਾ ਵਿਦਿਆਰਥੀਆਂ ਲਈ ਬਹੁਤ ਹੀ ਪ੍ਰੇਰਣਾਦਾਇਕ ਸਾਬਤ ਹੋਇਆ |
ਪਿਛਲੀ ਖ਼ਬਰ 'ਯੂਰੇਕਾ ਸਾਇੰਸ ਫੇਅਰ 26' 'ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਦਾ ਸੁਪਰ ਵੀਜ਼ਾ ਲਗਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।