17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਦੁੱਲਟ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਅਜੀਤ ਡੈਸਕ 01-03-2026
ਜੈਤੋ, 28 ਫ਼ਰਵਰੀ (ਗੁਰਮੀਤਪਾਲ ਰੋੜੀਕਪੂਰਾ)– ਬੀਤੇ ਦਿਨੀਂ ਨੇੜਲੇ ਪਿੰਡ ਭਗਤੂਆਣਾ (ਰਾਮਗੜ੍ਹ) ਦੇ ਨੌਜਵਾਨ ਆਗੂ ਸੇਵਾਜੀਤ ਸਿੰਘ 'ਬੌਬੀ' ਦੁੱਲਟ ਤੇ ਸਤਵੰਤ ਕੌਰ ਨੀਤੂ ਦੁੱਲਟ ਦੇ ਮਾਤਾ, ਗੁਣਤਾਸ ਸਿੰਘ ਦੁੱਲਟ ਅਤੇ ਸਨਮੁੱਖਤਾਰ ਕੌਰ ਦੁਲੱਟ ਦੇ ਦਾਦੀ ਅਤੇ ਨੌਜਵਾਨ ਆਗੂ ਤਰਲੋਚਨ ਸਿੰਘ ਦੁੱਲਟ ਭਗਤੂਆਣਾ ਦੇ ਮਾਸੀ ਸਰਦਾਰਨੀ ਗੁਰਚਰਨ ਕੌਰ ਦੁੱਲਟ ਪਤਨੀ ਸਵ. ਪ੍ਰੀਤਮ ਸਿੰਘ ਦੁੱਲਟ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ਇਸ ਦੁੱਖ ਦੀ ਘੜੀ 'ਚ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਦੁੱਲਟ ਪਰਿਵਾਰ ਨਾਲ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਦੁੱਖ ਪ੍ਰਗਟ ਕੀਤਾ | ਗੁਰਚਰਨ ਕੌਰ ਦੁੱਲਟ ਦੀ ਮੌਤ 'ਤੇ ਬਾਬਾ ਸੱਤ ਮੁਨੀ ਮੁੱਖ ਸੰਚਾਲਕ ਡੇਰਾ ਭਾਈ ਭਗਤੂ ਭਗਤੂਆਣਾ, ਸੰਤ ਰਿਸ਼ੀਰਾਮ ਜਲਾਲਵਾਲੇ ਪ੍ਰਧਾਨ ਮਾਤਾ ਅਮਰ ਕੌਰ ਚੈਰੀਟੇਬਲ ਟਰੱਸਟ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸਿੰਚਾਈ ਵਿਭਾਗ ਪੰਜਾਬ ਦੇ ਸਾਬਕਾ ਮੁੱਖ ਇੰਜੀਨੀਅਰ ਅਮਰਜੀਤ ਸਿੰਘ ਦੁੱਲਟ, ਹਲਕਾ ਜੈਤੋ ਦੇ ਇੰਚਰਾਜ ਸੂਬਾ ਸਿੰਘ ਬਾਦਲ, ਹਲਕਾ ਵਿਧਾਇਕ ਅਮੋਲਕ ਸਿੰਘ ਜੈਤੋ, ਸਾਬਕਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਸਾਬਕਾ ਮੈਂਬਰ ਪਾਰਲੀਮੈਂਟ ਅਤੇ ਭਾਜਪਾ ਆਗੂ ਜਗਮੀਤ ਸਿੰਘ ਬਰਾੜ, ਗੁਰਜੀਤ ਸਿੰਘ ਦੁੱਲਟ, ਲਵਪ੍ਰੀਤ ਸਿੰਘ ਬਰਾੜ ਜੈਤੋ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ ਸਾਬਕਾ ਪ੍ਰਧਾਨ ਨਗਰ ਕੌਂਸਲ ਜੈਤੋ, ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ ਸੰਧਵਾਂ, ਕਰਨ ਸਿੰਘ ਦੁੱਲਟ ਭਗਤੂਆਣਾ, ਮਾਨਵਜੀਤ ਸਿੰਘ ਦੁੱਲਟ ਭਗਤੂਆਣਾ, ਗੁਰਜੇਪਾਲ ਸਿੰਘ ਦੁੱਲਟ ਭਗਤੂਆਣਾ, ਗਗਨ ਸਿੰਘ ਜੱਸੜ, ਦਲਜੀਤ ਸਿੰਘ ਜੱਸੜ, ਮੋਹਨ ਸਿੰਘ ਜੱਸੜ, ਜਸਪਾਲ ਸਿੰਘ ਢਿੱਲੋਂ, ਪਰਮਪਾਲ ਸਿੰਘ ਢਿੱਲੋਂ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ, ਸਾਬਕਾ ਨਗਰ ਕੌਸਲ ਪ੍ਰਧਾਨ ਸੁਰਜੀਤ ਸਿੰਘ ਬਾਬਾ, ਸਾਬਕਾ ਸਰਪੰਚ ਜਸਵਿੰਦਰ ਸਿੰਘ 'ਸ਼ੰਮੀ ਰੰਧਾਵਾ', ਹਰਮਨਪ੍ਰੀਤ ਸਿੰਘ ਬਾਸੀ, ਜਤਿੰਦਰ ਸਿੰਘ ਰੰਧਾਵਾ, ਲਖਵਿੰਦਰ ਸਿੰਘ ਰੰਧਾਵਾ, ਸਰਪੰਚ ਅਰਵਿੰਦਰ ਸਿੰਘ 'ਬਿੰਦਰ ਬਰਾੜ' ਗੁਲਾਬਗੜ੍ਹ (ਰੋੜੀਕਪੂਰਾ), ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ, ਨਾਇਬ ਭਗਤੂਆਣਾ ਨੇ ਦੁੱਲਟ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਲੋਂ 'ਖ਼ੂਨ ਦੀ ਸੁਰੱਖਿਅਤ ਵਰਤੋਂ ਅਤੇ ਪ੍ਰਬੰਧਨ' ਵਿਸ਼ੇ 'ਤੇ ਪ੍ਰੋਗਰ... ਅਗਲੀ ਖ਼ਬਰ 'ਯੂਰੇਕਾ ਸਾਇੰਸ ਫੇਅਰ 26' 'ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।