ਸ੍ਰੀ ਮੁਕਤਸਰ ਸਾਹਿਬ, 28 ਫ਼ਰਵਰੀ (ਹਰਮਹਿੰਦਰਪਾਲ, ਰਣਜੀਤ ਸਿੰਘ)-ਸ੍ਰੀ ਮੁਕਤਸਰ ਸਾਹਿਬ ਪੁਲਿਸ ਵਿਭਾਗ ਵਲੋਂ ਅੱਜ ਸੇਵਾ ਮੁਕਤ ਹੋ ਰਹੇ ਪੁਲਿਸ ਅਧਿਕਾਰੀ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਆਈ.ਪੀ.ਐਸ ਨੇ ਸੇਵਾ ਮੁਕਤ ਹੋ ਰਹੇ ਅਧਿਕਾਰੀ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਖੁਸ਼ਹਾਲ ਜੀਵਨ ਲਈ ਸ਼ੁਭਕਾਮਨਾਵਾਂ ਪ੍ਰਗਟਾਈਆਂ ਅਤੇ ਉਨ੍ਹਾਂ ਲਈ ਵਿਦਾਇਗੀ ਪਾਰਟੀ ਦਾ ਪ੍ਰੋਗਰਾਮ ਕਰਵਾਇਆ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 04 ਪੁਲਿਸ ਕਰਮਚਾਰੀ ਆਪਣੀ ਸਰਵਿਸ ਪੂਰੇ ਕਰਦੇ ਹੋਏ ਰਿਟਾਇਰ ਹੋਏ ਹਨ ਜਿਨ੍ਹਾਂ ਵਿਚ ਸ:ਥ: ਬਲਵਿੰਦਰ ਸਿੰਘ, ਸ:ਥ: ਸੁਖਵਿੰਦਰ ਸਿੰਘ, ਹੌਲਦਾਰ: ਬਲਕਾਰ ਸਿੰਘ (ਪਿੰਡ ਮਲੋਟ) ਅਤੇ ਹੌਲਦਾਰ ਬਲਕਾਰ ਸਿੰਘ (ਡੱਬਵਾਲੀ ਮੰਡੀ) ਸ਼ਾਮਿਲ ਹਨ | ਵਿਦਾਇਗੀ ਸਮਾਰੋਹ ਕਾਨਫਰੰਸ ਹਾਲ ਐਸ.ਐਸ.ਪੀ ਦਫਤਰ ਵਿਚ ਵਿਖੇ ਕੀਤਾ ਗਿਆ, ਜਿੱਥੇ ਹਰਕਮਲ ਕੌਰ ਐਸ.ਪੀ ਐਚ ਅਤੇ ਦਫਤਰੀ ਸਟਾਫ਼ ਵੀ ਮੌਜੂਦ ਸਨ | ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਇਹ ਸਮਾਂ ਸਾਡੇ ਪੁਲਿਸ ਪਰਿਵਾਰ ਲਈ ਬਹੁਤ ਹੀ ਖਾਸ ਅਤੇ ਗੌਰਵਪੂਰਨ ਹੈ | ਜਦੋਂ ਅਸੀਂ ਆਪਣੇ ਉਨ੍ਹਾਂ ਅਧਿਕਾਰੀ ਨੂੰ ਸਨਮਾਨਿਤ ਕਰ ਰਹੇ ਹਾਂ ਜਿਨ੍ਹਾਂ ਨੇ ਤਨਦੇਹੀ ਨਾਲ ਡਿਊਟੀ ਕੀਤੀ ਹੈ | ਉਨ੍ਹਾਂ ਸੇਵਾ ਮੁਕਤ ਹੋ ਰਹੇ ਕਰਮਚਾਰੀ ਨੂੰ ਸਨਮਾਨ ਚਿੰਨ ਭੇਟ ਕਰਕੇ, ਉਨ੍ਹਾਂ ਦਾ ਮਹਿਕਮਾ ਵਿਚ ਸੇਵਾ ਲਈ ਧੰਨਵਾਦ ਕੀਤਾ | ਵਿਦਾਇਗੀ ਸਮਾਰੋਹ ਵਿਚ ਵੱਡੀ ਗਿਣਤੀ 'ਚ ਪੁਲਿਸ ਕਰਮਚਾਰੀਆਂ ਦਫ਼ਤਰੀ ਸਟਾਫ਼ ਤੋਂ ਇਲਾਵਾ ਰਿਟਾਇਰਡ ਪੁਲਿਸ ਅਧਿਕਾਰੀ ਦੇ ਪਰਿਵਾਰਿਕ ਮੈਂਬਰਾ ਨੇ ਸ਼ਿਰਕਤ ਕੀਤੀ ਅਤੇ ਰਿਟਾਇਰ ਹੋ ਰਹੇ ਆਪਣੇ ਸਾਥੀ ਨੂੰ ਸ਼ੁਭ ਕਾਮਨਾਵਾਂ ਦਿਤੀਆ | ਇਸ ਮੌਕੇ ਸਟੇਜ ਸੈਕਟਰੀ ਵਜੋਂ ਏ.ਐਸ.ਆਈ ਗੁਰਦੇਵ ਸਿੰਘ ਨੇ ਆਪਣੀ ਡਿਊਟੀ ਨਿਭਾਈ, ਏ.ਐਸ.ਆਈ. ਨਾਇਬ ਸਿੰਘ ਨੇ ਗੀਤ ਗਾ ਕੇ ਰਿਟਾਇਰਮੈਂਟ ਪਾਰਟੀ ਦੇ ਮਾਹੌਲ ਨੂੰ ਹੋਰ ਵੀ ਰੰਗੀਨ ਬਣਾਇਆ |ਇਸ ਮੌਕੇ ਏ.ਐਸ.ਆਈ ਸੰਜੀਵ ਕੁਮਾਰ ਹੈਡ ਕਲਰਕ, ਏ.ਐਸ.ਆਈ ਗੁਰਦਿੱਤ ਸਿੰਘ ਸੀ.ਆਰ.ਸੀ, ਹਰਜਿੰਦਰ ਸਿੰਘ ਐਮ.ਟੀ.ਓ ਅਤੇ ਦਫ਼ਤਰੀ ਸਟਾਫ਼ ਹਾਜ਼ਰ ਸਨ |