ਦੋਦਾ, 28 ਫ਼ਰਵਰੀ (ਰਵੀਪਾਲ)-ਓਟ ਕੇਂਦਰ ਦੋਦਾ ਵਿਖੇ ਦਵਾਈ ਲੈਣ ਵਾਲੇ ਮਰੀਜ਼ਾਂ ਦੀ ਸਿਹਤ ਸੰਭਾਲ ਨੂੰ ਧਿਆਨ 'ਚ ਰੱਖਦਿਆਂ ਐਚ.ਆਈ.ਵੀ, ਹੈਪੇਟਾਇਟਿਸ ਬੀ ਅਤੇ ਹੈਪੇਟਾਇਟਸ ਸੀ ਦੀ ਸਕਰੀਨਿੰਗ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ | ਕੈਂਪ ਦਾ ਮੁੱਖ ਉਦੇਸ਼ ਨਸ਼ਾ ਛੱਡਣ ਦਾ ਇਲਾਜ ਲੈ ਰਹੇ ਮਰੀਜ਼ਾਂ 'ਚ ਹੈਪੇਟਾਇਟਸ ਵਰਗੀਆਂ ਗੰਭੀਰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਦਾ ਇਲਾਜ ਯਕੀਨੀ ਬਣਾਉਣਾ ਹੈ | ਸਿਵਲ ਸਰਜਨ ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵਲੋਂ ਓਟ ਕੇਂਦਰ 'ਚ ਦਵਾਈ ਲੈ ਰਹੇ ਮਰੀਜ਼ਾਂ ਦੇ ਖੂਨ ਦੇ ਨਮੂਨੇ ਲੈ ਕੇ ਐਚ.ਆਈ.ਵੀ, ਹੈਪੇਟਾਇਟਸ.ਬੀ, ਸੀ ਦੀ ਜਾਂਚ ਕੀਤੀ ਗਈ | ਸੀਨੀਅਰ ਮੈਡੀਕਲ ਅਫ਼ਸਰ ਡਾ. ਰੋਬਿਨ ਨੇ ਦੱਸਿਆ ਕਿ ਮਰੀਜ਼ਾਂ ਨੂੰ ਹੈਪੇਟਾਇਟਸ ਬੀ ਤੋਂ ਬਚਾਅ ਲਈ ਟੀਕਾਕਰਨ ਅਤੇ ਹੈਪੇਟਾਇਟਸ ਸੀ ਦੇ ਇਲਾਜ ਬਾਰੇ ਵੀ ਜਾਣਕਾਰੀ ਦਿੱਤੀ | ਇਸ ਮੌਕੇ ਸੁਖਵਿੰਦਰ ਸਿੰਘ ਸਿਹਤ ਸੁਪਰਵਾਈਸਰ ਅਤੇ ਸਿਵਲ ਹਸਪਤਾਲ ਤੋਂ ਸੁਖਵਿੰਦਰ ਸਿੰਘ ਤੇ ਪੂਜਾ ਓ.ਆਰ.ਜੀ ਹਾਜ਼ਰ ਸਨ |