17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਹੋਈ

ਅਜੀਤ ਡੈਸਕ 01-03-2026
ਮਲੋਟ, 28 ਫ਼ਰਵਰੀ (ਅਜਮੇਰ ਸਿੰਘ ਬਰਾੜ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ.) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਸੂਬਾਈ ਫ਼ੈਸਲੇ ਅਨੁਸਾਰ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਮਲੋਟ ਵਿਖੇ ਸੂਬਾਈ ਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਦੀ ਵਿਸ਼ੇਸ਼ ਆਮਦ 'ਤੇ ਸਫ਼ਲਤਾਪੂਰਵਕ ਸੰਪਨ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਨ ਨਾਰੰਗ, ਸਕੱਤਰ ਜਤਿੰਦਰ ਸਿੰਘ ਬਾਠ, ਮਹਿੰਦਰ ਸਿੰਘ ਪੰਨੀਵਾਲਾ ਜ਼ਿਲ੍ਹਾ ਅਤੇ ਬਲਾਕ ਆਗੂਆਂ ਦੀ ਅਗਵਾਈ ਵਿਚ ਜ਼ਿਲੇ੍ਹ ਦੇ ਮੈਂਬਰ ਸਾਥੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ | ਕਨਵੈਨਸ਼ਨ ਦੀ ਸ਼ੁਰੂਆਤ ਵਿਚ ਸੂਬਾ ਕਮੇਟੀ ਮੈਂਬਰ ਰਜਿੰਦਰ ਸਿੰਘ ਔਲਖ ਵਲੋਂ ਹਾਜ਼ਰੀਨ ਨੂੰ ਜੀ ਆਇਆ ਆਖਿਆ ਅਤੇ ਪਿਛਲੇ ਦਿਨੀਂ ਲੋਕ ਸੰਘਰਸ਼ਾਂ ਤੇ ਜਥੇਬੰਦਕ ਪਰਿਵਾਰਾਂ ਵਿਚੋਂ ਵਿਛੜਿਆਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ ਅਤੇ ਪਹੁੰਚੇ ਆਗੂਆਂ ਵਲੋਂ ਜਥੇਬੰਦੀ ਦਾ ਝੰਡਾ ਅਕਾਸ਼ ਗੁੰਜਾਊ ਨਾਅਰਿਆਂ ਦੀ ਗੂੰਜ ਲਹਿਰਾਇਆ ਗਿਆ | ਕਨਵੈਨਸ਼ਨ ਵਿਚ ਉਚੇਚੇ ਤੌਰ 'ਤੇ ਪਹੁੰਚੇ ਸੂਬਾਈ ਪ੍ਰਧਾਨ ਧੰਨਾ ਮੱਲ ਗੋਇਲ, ਸੀਨੀਅਰ ਵਾਇਸ ਪ੍ਰਧਾਨ ਸੀ.ਆਰ. ਸ਼ੰਕਰ, ਰਜਿੰਦਰ ਸਿੰਘ ਔਲਖ, ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਰਾਜ ਕਰਿਸ਼ਨ ਜੋਸ਼ਨ, ਸਕੱਤਰ ਨੰਦ ਲਾਲ, ਖ਼ਜ਼ਾਨਚੀ ਪ੍ਰਸ਼ੋਤਮ ਸ਼ਰਮਾ ਨੇ ਸ਼ਿਰਕਤ ਕੀਤੀ | ਆਗੂਆਂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵਲੋਂ ਪਿੰਡ ਜਿਉਂਦ ਵਿਖੇ ਪੁਲਿਸ ਦੁਆਰਾ ਅੰਧਾਧੁੰਦ ਲਾਠੀਚਾਰਜ ਤੇ ਪੱਤਰਕਾਰ ਭਾਈਚਾਰੇ 'ਤੇ ਕੀਤੇ ਬੇਵਜ੍ਹਾ ਪਰਚਿਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਕਿਸਾਨਾਂ 'ਤੇ ਤਸ਼ੱਦਦ ਕਰਨ ਵਾਲੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਸੀ.ਆਰ. ਸ਼ੰਕਰ, ਭਰਾਤਰੀ ਜਥੇਬੰਦੀਆਂ ਦੇ ਆਗੂਆਂ ਦਵਿੰਦਰ ਸਿੰਘ ਨੇ ਮੌਜੂਦਾ ਹਾਲਾਤਾਂ ਦਾ ਜ਼ਿਕਰ ਕਰਦਿਆਂ ਭਵਿੱਖੀ ਦਰਪੇਸ਼ ਚੁਣੌਤੀਆਂ ਦਾ ਜ਼ਿਕਰ ਕੀਤਾ | ਉਨ੍ਹਾਂ ਕਿਹਾ ਕਿ ਨਿੱਜੀਕਰਨ, ਵਪਾਰੀਕਰਨ ਤੇ ਉਦਾਰੀਕਰਨ ਦੀਆਂ ਨੀਤੀਆਂ ਹੇਠ ਪਬਲਿਕ ਸੈਕਟਰ ਦੀਆਂ ਸਹੂਲਤਾਂ ਨੂੰ ਖ਼ਤਮ ਕਰਕੇ ਰੁਜ਼ਗਾਰ, ਸਿਹਤ ਸੇਵਾਵਾਂ ਤੇ ਸਿੱਖਿਆ ਦੇ ਖੇਤਰ ਨੂੰ ਤਹਿਸ-ਨਹਿਸ ਕੀਤਾ ਜਾ ਰਿਹਾ ਹੈ | ਸੂਬਾ ਪ੍ਰਧਾਨ ਗੋਇਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਚੱਲ ਰਹੇ ਲੋਕ ਸਭਾ ਦੇ ਸੈਸ਼ਨ ਦੌਰਾਨ ਦੇਸ਼ ਵਿਚ ਮੁੱਢਲੀਆਂ ਸਿਹਤ ਸੇਵਾਵਾਂ ਦੇ ਰਹੇ 60 ਲੱਖ ਦੇ ਕਰੀਬ ਤਜ਼ਰਬੇਕਾਰ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਸ਼ਾਰਟ ਟਰਮ ਟ੍ਰੇਨਿੰਗ ਬਿ੍ਜ ਕੋਰਸ ਕਰਵਾ ਕੇ ਮੁੱਢਲੀਆਂ ਸਿਹਤ ਸੇਵਾਵਾਂ ਤੇ ਸਰਕਾਰ ਵਲੋਂ ਸਿਹਤ ਸੇਵਾਵਾਂ ਦੇ ਖੇਤਰ ਵਿਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿਚ ਵੀ ਵਲੰਟੀਅਰ ਵਜੋਂ ਸ਼ਾਮਿਲ ਕੀਤਾ ਜਾਵੇ | ਇਸ ਮੌਕੇ ਸਮਾਜ ਵਿਰੋਧੀ ਨਸ਼ਾ ਤੇ ਭਰੂਣ ਹੱਤਿਆਂ ਵਰਗੀਆਂ ਅਲਾਮਤਾਂ ਖ਼ਿਲਾਫ਼ ਪਿਰਤ ਅਨੁਸਾਰ ਸਾਂਝੇ ਯਤਨ ਹੋਰ ਤਨਦੇਹੀ ਨਾਲ ਜਾਰੀ ਰੱਖਣ ਅਤੇ ਪਿਰਤ ਅਨੁਸਾਰ ਸਾਫ਼-ਸੁਥਰੀਆਂ ਸੇਵਾਵਾਂ ਜਾਰੀ ਰੱਖਣ ਦਾ ਵੀ ਅਹਿਦ ਕਰਨ ਅਤੇ ਜਥੇਬੰਦੀ ਦਾ ਬੈਜ ਤੇ ਹੱਥ ਪਰਚਾ ਵੀ ਰਿਲੀਜ਼ ਕੀਤਾ ਗਿਆ | ਜ਼ਿਲ੍ਹਾ ਖ਼ਜ਼ਾਨਚੀ ਯਾਦਵਿੰਦਰ ਹੰਸ, ਬਲਾਕ ਔਲਖ ਦੇ ਪ੍ਰਧਾਨ ਲਖਵਿੰਦਰ ਸਿੰਘ ਉਪਲ, ਮਲੋਟ ਦੇ ਪ੍ਰਧਾਨ ਧਰਮਪਾਲ, ਪੰਨੀਵਾਲਾ ਦੇ ਪ੍ਰਧਾਨ ਸੰਜੀਵ ਕੁਮਾਰ ਸੋਨੀ, ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜਗਜੀਤ ਸਿੰਘ ਸੰਧੂ, ਬਲਾਕ ਸਿੱਖਵਾਲਾ ਦੇ ਪ੍ਰਧਾਨ ਮਲਕੀਤ ਸਿੰਘ ਖੁੱਡੀਆਂ, ਬਲਾਕ ਕੋਟਭਾਈ ਦੇ ਪ੍ਰਧਾਨ ਸੁਰਜੀਤ ਸਿੰਘ ਖ਼ਾਲਸਾ ਅਤੇ ਹੋਰ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਕਰਮਜੀਤ, ਮਨਛਿੰਦਰ ਮਿੰਟੂ, ਸਤੀਸ਼ ਕੁਮਾਰ ਬਠਲਾ, ਬੂਟਾ ਸਿੰਘ, ਵੱਡੀ ਗਿਣਤੀ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ ਮੈਡੀਕਲ ਇੰਸਟੀਚਿਊਟ 'ਤੇ ਨਾਰਮਲ ਰਿਪੋਰਟ ਦੇ ਬਾਵਜੂਦ ਬੇਵਜ੍ਹਾ ਆਈ.ਸੀ.ਯੂ. 'ਚ ਰੱਖਣ ਦੇ ਦੋਸ਼ ਅਗਲੀ ਖ਼ਬਰ ਬੱਚਿਆਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ 3 ਦਿਨਾ ਸਪੋਰਟਸ ਮੀਟ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।