ਸ੍ਰੀ ਮੁਕਤਸਰ ਸਾਹਿਬ, 28 ਫ਼ਰਵਰੀ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ 'ਯੁੱਧ ਨਸ਼ਿਆਂ ਵਿਰੁੱਧ' ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ | ਇਸ ਮੌਕੇ ਸਿਵਲ ਸਰਜਨ ਡਾ. ਸੁਨੀਲ ਬਾਂਸਲ ਨੇ ਨਸ਼ਿਆਂ ਸੰਬੰਧੀ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਕਰਨਾ ਸਿਹਤ ਲਈ ਬਹੁਤ ਹਾਨੀਕਾਰਕ ਹੈ | ਇਨ੍ਹਾਂ ਨਸ਼ਿਆਂ ਦੇ ਕਾਰਨ ਹੁਣ ਤੱਕ ਕਈ ਘਰਾਂ ਦੇ ਘਰ ਬਰਬਾਦ ਹੋ ਚੁੱਕੇ ਹਨ | ਇਸ ਲਈ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਨਸ਼ਿਆਂ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਦੂਰ ਹੋ ਕੇ ਸਮਾਜ ਭਲਾਈ ਦੇ ਕੰਮਾਂ ਵਿਚ ਆਪਣਾ ਯੋਗਦਾਨ ਪਾਉਨਾ ਚਾਹੀਦਾ ਹੈ | ਇਸ ਤੋਂ ਇਲਾਵਾ ਡਾ. ਹਰਕੀਰਤਨ ਸਿੰਘ, ਕਾਊਾਸਲਰ ਨਵਨੀਤ ਕੌਰ, ਪਰਵਿੰਦਰ ਸਿੰਘ ਆਦਿ ਨੇ ਵੀ ਇਸ ਸੰਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਇਸ ਨਸ਼ੇ ਦੀ ਗਿ੍ਫ਼ਤ ਵਿਚ ਆ ਚੁੱਕੇ ਹਨ, ਉਨ੍ਹਾਂ ਦਾ ਨਸ਼ਾ ਛੁਡਾਉਣ ਲਈ ਸਿਹਤ ਵਿਭਾਗ ਵਲੋਂ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਗਏ ਹਨ | ਅਖ਼ੀਰ ਵਿਚ ਉਨ੍ਹਾਂ ਤੰਬਾਕੂ, ਸਿਗਰਟ ਤੇ ਹੋਰ ਨਸ਼ਿਆਂ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਸੰਬੰਧੀ ਜਾਣਕਾਰੀ ਦਿੱਤੀ | ਇਸ ਸਮੇਂ ਵਿਦਿਆਰਥੀਆਂ ਵਲੋਂ ਪ੍ਰਣ ਕੀਤਾ ਗਿਆ ਕਿ ਉਹ ਆਪਣੇ ਆਸਪਾਸ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਹ ਜਾਣਕਾਰੀ ਸਾਂਝੀ ਕਰਨਗੇ ਤਾਂ ਜੋ ਕੋਈ ਵੀ ਨੌਜਵਾਨ ਅਜਿਹੀ ਭਿਆਨਕ ਬਿਮਾਰੀ ਵਿਚ ਨਾ ਫਸ ਸਕੇ | ਪਿ੍ੰਸੀਪਲ ਡਾ. ਸਰਬਜੀਤ ਕੌਰ ਨੇ ਮੁੱਖ ਮਹਿਮਾਨ ਅਤੇ ਸਿਹਤ ਵਿਭਾਗ ਦੀ ਟੀਮ ਨੂੰ ਸਨਮਾਨਿਤ ਕਰਕੇ ਧੰਨਵਾਦ ਕੀਤਾ | ਇਸ ਮੌਕੇ ਡਾ. ਹਰਕੀਰਤਨ ਸਿੰਘ ਐਪੀਡਿਮਾਲੋਜਿਸਟ, ਵਿਨੋਦ ਕੁਮਾਰ ਏ. ਐੱਮ. ਓ., ਗੁਰਪ੍ਰੀਤ ਸਿੰਘ ਪੀ. ਏ., ਭਗਵਾਨ ਦਾਸ, ਲਾਲ ਚੰਦ ਹੈਲਥ ਇੰਸਪੈਕਟਰ, ਡਾ. ਸ਼ਵੇਤਾ ਨੋਡਲ ਅਫ਼ਸਰ ਰੈੱਡ ਰਿਬਨ ਕਲੱਬ, ਕਾਲਜ ਦੇ ਸਟਾਫ਼ ਦੇ ਨਾਲ-ਨਾਲ ਵਿਦਿਆਰਥੀ ਅਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ |