17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪੁਲਿਸ ਵਲੋਂ ਜੇਲ੍ਹ ਅੰਦਰ ਲਗਾਤਾਰ ਸਰਚ ਅਭਿਆਨ ਜਾਰੀ

ਅਜੀਤ ਡੈਸਕ 01-03-2026
ਸ੍ਰੀ ਮੁਕਤਸਰ ਸਾਹਿਬ, 28 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-'ਗੈਂਗਸਟਰਾਂ 'ਤੇ ਵਾਰ' ਤਹਿਤ ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਦੀ ਸਖ਼ਤ ਨਿਗਰਾਨੀ ਤੇ ਰਣਨੀਤਕ ਯੋਜਨਾ ਅਧੀਨ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਵਿਸ਼ੇਸ਼, ਸੁਚਿੰਤਿਤ ਅਤੇ ਅਚਨਚੇਤ ਤਲਾਸ਼ੀ ਅਭਿਆਨ ਚਲਾਇਆ ਗਿਆ | ਇਸ ਕਾਰਵਾਈ ਦਾ ਮੁੱਖ ਉਦੇਸ਼ ਜੇਲ੍ਹ ਅੰਦਰ ਕਾਨੂੰਨੀ ਅਨੁਸ਼ਾਸਨ ਨੂੰ ਮਜ਼ਬੂਤ ਕਰਨਾ, ਗ਼ੈਰਕਾਨੂੰਨੀ ਸੰਪਰਕ ਮਾਧਿਅਮਾਂ 'ਤੇ ਪਾਬੰਦੀ ਲਗਾਉਣਾ ਅਤੇ ਅਪਰਾਧਿਕ ਤੱਤਾਂ ਵਲੋਂ ਚਲਾਏ ਜਾ ਰਹੇ ਕਿਸੇ ਵੀ ਗੁਪਤ ਨੈੱਟਵਰਕ ਨੂੰ ਤੋੜਨਾ ਸੀ | ਇਹ ਅਭਿਆਨ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ ਦੇ ਸਹਿਯੋਗ ਨਾਲ ਅਤੇ ਡੀ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਬਚਨ ਸਿੰਘ ਦੀ ਅਗਵਾਈ ਹੇਠ ਸੁਚਾਰੂ ਢੰਗ ਨਾਲ ਅਮਲ ਵਿਚ ਲਿਆਂਦਾ ਗਿਆ | ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ 150 ਤੋਂ ਵੱਧ ਪੁਲਿਸ ਅਧਿਕਾਰੀ ਤੇ ਕਰਮਚਾਰੀ ਵਿਸ਼ੇਸ਼ ਪਹਿਰੇਵਾਜ਼ੀ ਹੇਠ ਤਾਇਨਾਤ ਰਹੇ | ਪੂਰੇ ਅਭਿਆਨ ਦੌਰਾਨ ਜੇਲ੍ਹ ਦੇ ਅੰਦਰ ਤੇ ਬਾਹਰ ਸੁਰੱਖਿਆ ਦੇ ਮਜ਼ਬੂਤ ਘੇਰੇ ਤਹਿਤ ਹਰ ਪਹਿਲੂ 'ਤੇ ਨਿਗਰਾਨੀ ਕੀਤੀ ਗਈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਜਾਂ ਸੁਰੱਖਿਆ ਵਿੱਚ ਕਮੀ ਨਾ ਰਹੇ | ਇਸ ਦੌਰਾਨ ਜੇਲ੍ਹ ਦੀਆਂ ਸਾਰੀਆਂ ਬੈਰਕਾਂ, ਵਾਰਡਾਂ ਤੇ ਸੰਵੇਦਨਸ਼ੀਲ ਇਲਾਕਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ | ਕੈਦੀਆਂ ਤੇ ਹਵਾਲਾਤੀਆਂ ਦੀ ਨਿੱਜੀ ਤਲਾਸ਼ੀ ਲੈ ਕੇ ਉਨ੍ਹਾਂ ਦੇ ਸਾਮਾਨ ਦੀ ਵਿਸਥਾਰਪੂਰਕ ਚੈਕਿੰਗ ਕੀਤੀ ਗਈ | ਪਖਾਨੇ, ਸਟੋਰ ਰੂਮ, ਕੰਧਾਂ ਦੇ ਕੋਨੇ, ਛੱਤਾਂ ਅਤੇ ਹੋਰ ਸੰਭਾਵੀ ਓਹਲੇ ਸਥਾਨਾਂ 'ਤੇ ਸਖ਼ਤ ਨਿਗਰਾਨੀ ਕੀਤੀ ਗਈ | ਅੰਦਰੂਨੀ ਤੇ ਬਾਹਰੀ ਆਵਾਜਾਈ ਰਸਤੇ 'ਤੇ ਪਹਿਰੇਵਾਜ਼ੀ ਮਜ਼ਬੂਤ ਕੀਤੀ ਗਈ | ਕੁਝ ਸ਼ੱਕੀ ਤੱਤਾਂ ਨਾਲ ਪੁੱਛਗਿੱਛ ਕਰਕੇ ਸੰਭਾਵੀ ਗ਼ੈਰਕਾਨੂੰਨੀ ਗਤੀਵਿਧੀਆਂ ਸੰਬੰਧੀ ਜਾਣਕਾਰੀ ਇਕੱਤਰ ਕੀਤੀ ਗਈ | ਇਸ ਦੌਰਾਨ ਜੇਲ੍ਹ ਪ੍ਰਸ਼ਾਸਨ ਤੇ ਪੁਲਿਸ ਦੇ ਸਾਂਝੇ ਸਹਿਯੋਗ ਨਾਲ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ ਗਈ | ਅਧਿਕਾਰੀਆਂ ਵਲੋਂ ਸਪੱਸ਼ਟ ਕੀਤਾ ਗਿਆ ਕਿ ਜੇਲ੍ਹ ਅੰਦਰ ਬੰਦ ਗੈਂਗਸਟਰਾਂ, ਨਸ਼ਾ ਤਸਕਰਾਂ ਜਾਂ ਹੋਰ ਅਪਰਾਧਿਕ ਤੱਤਾਂ ਨੂੰ ਬਾਹਰੀ ਸੰਪਰਕ ਸਥਾਪਤ ਕਰਨ ਦੀ ਕੋਈ ਵੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਜੇਲ੍ਹਾਂ ਅੰਦਰ ਮੋਬਾਈਲ ਫ਼ੋਨ, ਸਿਮ ਕਾਰਡ, ਨਸ਼ੀਲੇ ਪਦਾਰਥ ਜਾਂ ਹੋਰ ਗ਼ੈਰਕਾਨੂੰਨੀ ਸਮੱਗਰੀ ਦੀ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਇੰਟੈਲੀਜੈਂਸ ਮਕੈਨਿਜ਼ਮ ਲਾਗੂ ਕੀਤਾ ਗਿਆ ਹੈ | ਪੁਲਿਸ ਅਤੇ ਜੇਲ੍ਹ ਪ੍ਰਸ਼ਾਸਨ ਦੀ ਸਾਂਝੀ ਕਾਰਵਾਈ ਨਾਲ ਹਰ ਅਪਰਾਧਿਕ ਲੜੀ ਨੂੰ ਤੋੜਨ ਦੀ ਯੋਜਨਾ ਬਣਾਈ ਗਈ ਹੈ | ਐੱਸ.ਐੱਸ.ਪੀ. ਨੇ ਕਿਹਾ ਕਿ ਜਨਤਕ ਸੁਰੱਖਿਆ ਸਾਡੀ ਪਹਿਲ ਹੈ | ਜੇਲ੍ਹ ਅੰਦਰੋਂ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਯੋਜਨਾ ਜਾਂ ਨੈੱਟਵਰਕ ਚਲਾਉਣ ਦੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਕਾਨੂੰਨ ਦੀ ਉਲੰਘਣਾ ਕਰਨ ਵਾਲੇ ਹਰ ਤੱਤ ਖ਼ਿਲਾਫ਼ ਬਿਨਾਂ ਕਿਸੇ ਢਿੱਲ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਐਲੀਮੈਂਟਰੀ ਸਕੂਲ ਸਿੰਬੜੋ ਸਟਾਫ਼ ਵਲੋਂ ਨਵੇਂ ਸ਼ੈਸਨ ਦੇ ਦਾਖ਼ਲੇ ਸੰਬੰਧੀ ਘਰ-ਘਰ ਕੀਤਾ ਪ੍ਰਚਾਰ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।