ਕੋਟਕਪੂਰਾ, 28 ਫ਼ਰਵਰੀ (ਮੋਹਰ ਸਿੰਘ ਗਿੱਲ)-ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਨਰਸਰੀ ਤੋਂ +1 ਆਰਟਸ, ਸਾਇੰਸ ਅਤੇ ਕਾਮਰਸ ਗਰੁੱਪ ਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਇਕ ਭਰਵੀਂ ਮੀਟਿੰਗ ਹੋਈ, ਜਿਸ ਵਿਚ ਤਕਰੀਬਨ ਸਾਰੇ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ | ਸਕੂਲ ਦੇ ਪਿ੍ੰਸੀਪਲ ਸੋਮਾ ਦੇਵੀ ਨੇ ਮਾਪਿਆਂ ਨੂੰ ਜੀ ਆਇਆਂ ਆਖਿਆ | ਇਸ ਉਪਰੰਤ ਸਤਵਿੰਦਰ ਕੌਰ ਨੇ ਸਕੂਲ ਪ੍ਰਬੰਧ ਬਾਰੇ ਜਾਣਕਾਰੀ ਦਿੱਤੀ ਅਤੇ ਮੋਬਾਇਲ ਦੇ ਰੁਝਾਨ ਅਤੇ ਵਿਦਿਆਰਥੀਆਂ ਵਿਚ ਅਨੁਸ਼ਾਸਨਹੀਣਤਾ ਸਬੰਧੀ ਸੁਧਾਰ ਕਰਨ ਲਈ ਮਾਪਿਆਂ ਨੂੰ ਜਾਗਰੂਕ ਕੀਤਾ | ਮਾਪਿਆਂ ਨੂੰ ਵਧ ਰਹੀਆਂ ਸਮਾਜਿਕ ਬੁਰਾਈਆਂ ਅਤੇ ਨਸ਼ਿਆਂ ਵਰਗੀ ਸਮੱਸਿਆ ਸਬੰਧੀ ਜਾਗਰੂਕ ਰਹਿਣ ਅਤੇ ਸਕੂਲ ਪ੍ਰਬੰਧਕਾਂ ਨਾਲ ਤਾਲਮੇਲ ਰੱਖ ਕੇ ਬੱਚਿਆਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਵਿਚ ਯੋਗਦਾਨ ਦੇਣ ਦੀ ਗੁਜਾਰਿਜ਼ ਕੀਤੀ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਵਲੋਂ ਸਕੂਲ ਪ੍ਰਾਪਤੀਆਂ ਅਤੇ ਸਕੂਲ ਵਿਚ ਚੱਲ ਰਹੀਆਂ ਸਹਿ-ਪਾਠ ਕਿਰਿਆਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਸਕੂਲ ਦੇ ਡਾਇਰੈਕਟਰ/ਪਿ੍ੰਸੀਪਲ ਸੁਰਿੰਦਰ ਕੌਰ ਨੇ ਆਏ ਹੋਏ ਮਾਪਿਆਂ ਦਾ ਧੰਨਵਾਦ ਕੀਤਾ | ਮਾਪਿਆਂ ਵਲੋਂ ਇਸ ਭਰਵੀਂ ਮੀਟਿੰਗ ਸਬੰਧੀ ਤਸੱਲੀ ਪ੍ਰਗਟ ਕੀਤੀ ਅਤੇ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਤੋਂ ਆਪਣੇ ਬੱਚਿਆਂ ਸਬੰਧੀ ਜਾਣਕਾਰੀ ਲਈ | ਇਸ ਮੌਕੇ ਮਿਡਲ ਵਿਭਾਗ ਦੇ ਕੋਆਰਡੀਨੇਟਰ ਨਿਧੀ ਗਰਗ, ਪ੍ਰਾਇਮਰੀ ਵਿਭਾਗ ਦੇ ਕੋਆਰਡੀਨੇਟਰ ਨੇਹਾ ਜਿੰਦਲ ਅਤੇ ਸ਼ਮਿੰਦਰ ਕੌਰ, ਬਲਜੀਤ ਕੌਰ, ਆਸ਼ੂ ਬਾਂਸਲ ਆਦਿ ਅਧਿਆਪਕ ਹਾਜ਼ਰ ਸਨ |