17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕਿਸਾਨ ਯੂਨੀਅਨ ਅਤੇ ਮਜ਼ਦੂਰਾਂ ਨੇ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ

ਅਜੀਤ ਡੈਸਕ 01-03-2026
ਮਲੋਟ, 28 ਫ਼ਰਵਰੀ (ਅਜਮੇਰ ਸਿੰਘ ਬਰਾੜ)- ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਅੱਜ ਮਲੋਟ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕਰਦਿਆਂ ਦੱਸਿਆ ਕਿ ਬਠਿੰਡਾ ਵਿਖੇ 6 ਮਾਰਚ ਨੂੰ 50 ਤੋਂ ਵੱਧ ਜਥੇਬੰਦੀਆਂ ਦੇ ਆਗੂ ਅਤੇ ਪਿੰਡਾਂ 'ਚੋਂ ਕਿਸਾਨ ਮਜ਼ਦੂਰ ਇਸ ਲਲਕਾਰ ਮਾਰਚ 'ਚ ਸ਼ਾਮਿਲ ਹੋ ਰਹੇ ਹਨ | ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨ ਸਕੱਤਰ ਲਸ਼ਮਣ ਸਿੰਘ ਸੇਵੇਵਾਲਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਤੇ ਸੀਨੀਅਰ ਮੀਤ ਪ੍ਰਧਾਨ ਗੁਰਪਾਲ ਸਿੰਘ ਸਿੰਘੇਵਾਲਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਮੇਟੀ ਮੈਂਬਰ ਬਾਜ ਸਿੰਘ ਭੁੱਟੀ ਵਾਲਾ, ਕਾਲਾ ਸਿੰਘ ਖੁਨਣ ਖੁਰਦ, ਤਰਸੇਮ ਸਿੰਘ ਤੇ ਕਾਕਾ ਸਿੰਘ ਖੁੰਡੇ ਹਲਾਲ ਸਮੇਤ ਵੱਖ-ਵੱਖ ਆਗੂਆਂ ਵਰਕਰਾਂ ਨੇ ਕਿਹਾ ਕਿ ਅੱਜ ਮਲੋਟ ਵਿਖੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨ ਆਗੂਆਂ ਅਤੇ ਮਜ਼ਦੂਰ ਆਗੂਆਂ ਦੀ ਮੀਟਿੰਗ ਵਿਚ 6 ਮਾਰਚ ਨੂੰ ਬਠਿੰਡਾ ਵਿਖੇ ਹੋ ਰਹੇ ਵੱਡੇ ਪੱਧਰੀ ਮੁਜ਼ਾਹਰੇ ਅਤੇ ਲਲਕਾਰ ਮਾਰਚ 'ਚ ਉਨ੍ਹਾਂ ਤੋਂ ਇਲਾਵਾ 50 ਤੋਂ ਵੱਧ ਹੋਰ ਜਥੇਬੰਦੀਆਂ ਦੇ ਆਗੂ ਸ਼ਾਮਿਲ ਹੋ ਰਹੇ ਹਨ, ਜਿਸ 'ਚ ਇਨਸਾਫ ਦੀ ਮੰਗ ਕੀਤੀ ਜਾਵੇਗੀ |
ਪਿਛਲੀ ਖ਼ਬਰ ਮੁਹੱਲਾ ਚੱਕ ਰਾਮ ਨਗਰ 'ਚ ਸਟਰੀਟ ਲਾਈਟਾਂ ਲਗਵਾਉਣ ਦੀ ਮੰਗ ਅਗਲੀ ਖ਼ਬਰ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।