17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਮੁਹੱਲਾ ਚੱਕ ਰਾਮ ਨਗਰ 'ਚ ਸਟਰੀਟ ਲਾਈਟਾਂ ਲਗਾਉਣ ਦੀ ਮੰਗ

ਅਜੀਤ ਡੈਸਕ 01-03-2026
ਸ੍ਰੀ ਮੁਕਤਸਰ ਸਾਹਿਬ, 28 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਨਗਰ ਕੌਂਸਲ ਵਲੋਂ ਸ਼ਹਿਰ ਦੀ ਬਠਿੰਡਾ ਰੋਡ ਸਥਿਤ ਚੱਕ ਰਾਮ ਨਗਰ ਬਸਤੀ ਵਿਖੇ ਪਿਛਲੇ ਲੰਮੇ ਸਮੇਂ ਤੋਂ ਸਟਰੀਟ ਲਾਈਟਾਂ ਨਹੀਂ ਲਗਾਈਆਂ ਗਈਆਂ | ਇਨ੍ਹਾਂ ਲਾਈਟਾਂ ਦੀ ਅਣਹੋਂਦ ਕਾਰਨ ਮੁਹੱਲਾ ਨਿਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਕਈ ਵਾਰ ਹਨੇ੍ਹਰੇ ਦਾ ਫ਼ਾਇਦਾ ਉਠਾ ਕੇ ਗੈਰ ਸਮਾਜੀ ਤੱਤਾਂ ਵਲੋਂ ਗ਼ੈਰਕਾਨੂੰਨੀ ਕਾਰਵਾਈਆਂ ਕੀਤੇ ਜਾਣ ਦੀ ਸੰਭਾਵਨਾ ਵਧ ਜਾਂਦੀ ਹੈ | ਐਨਾ ਹੀ ਨਹੀਂ ਮੁਹੱਲੇ ਅੰਦਰ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦੀਆਂ ਪਾਈਪ ਲਾਈਨਾਂ ਪਾਉਣ ਦਾ ਕੰਮ ਲਗਾਤਾਰ ਚੱਲ ਰਿਹਾ ਹੈ | ਮੁਹੱਲੇ ਦੀ ਮੇਨ ਐਂਟਰੀ ਵਾਲੀਆਂ ਗਲੀਆਂ ਸਮੇਤ ਕਰੀਬ ਸਾਰੀਆਂ ਗਲੀਆਂ ਪੁੱਟੀਆਂ ਹੋਈਆਂ ਹਨ ਅਤੇ ਸੀਵਰੇਜ ਲਈ ਬਣਾਏ ਜਾਣ ਵਾਲੇ ਮੇਨ ਹੋਲਾਂ ਵਾਸਤੇ ਡੂੰਘੇ ਖੱਡੇ ਬਣੇ ਹੋਏ ਹਨ | ਅਜਿਹੀਆਂ ਹਾਲਤਾਂ ਵਿਚ ਸਟਰੀਟ ਲਾਈਟਾਂ ਦੀ ਅਣਹੋਂਦ ਅਤੇ ਹਨੇਰੇ ਕਾਰਨ ਹਾਦਸੇ ਵਧਣ ਦਾ ਖ਼ਦਸ਼ਾ ਹੋਰ ਵੀ ਵਧ ਜਾਂਦਾ ਹੈ | ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਮੁਹੱਲਾ ਨਿਵਾਸੀਆਂ ਵਲੋਂ ਇਹ ਮਾਮਲਾ ਉਨ੍ਹਾਂ ਦੀ ਸੰਸਥਾ ਦੇ ਧਿਆਨ ਵਿਚ ਲਿਆਂਦਾ ਗਿਆ ਹੈ | ਪ੍ਰਧਾਨ ਢੋਸੀਵਾਲ ਨੇ ਲੋਕ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਵਾਲੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਵਰੁਣ ਸਹੋਤਾ ਨੂੰ ਇਸ ਮਾਮਲੇ ਵੱਲ ਤੁਰੰਤ ਨਿੱਜੀ ਧਿਆਨ ਦੇਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਉਕਤ ਮੁਹੱਲੇ ਚੱਕ ਰਾਮ ਨਗਰ ਦੀਆਂ ਸਾਰੀਆਂ ਗਲੀਆਂ ਵਿਚ ਤੁਰੰਤ ਸਟਰੀਟ ਲਾਈਟਾਂ ਲਗਵਾਈਆਂ ਜਾਣ ਅਤੇ ਮੁਹੱਲਾ ਨਿਵਾਸੀਆਂ ਦੀ ਮੰਗ ਨੂੰ ਪੂਰਾ ਕੀਤਾ ਜਾਵੇ |
ਪਿਛਲੀ ਖ਼ਬਰ ਦਸਮੇਸ਼ ਸਿੱਖਿਆ ਕਾਲਜ ਬਾਦਲ 'ਚ 'ਕੁੱਕ ਸਮਾਰਟ ਵਿਦਾਊਟ ਸਪਾਰਕ' ਮੁਕਾਬਲੇ ਅਗਲੀ ਖ਼ਬਰ ਅਖਿਲ ਭਾਰਤੀ ਸੁਤੰਤਰਤਾ ਸੈਨਾਨੀ ਤੇ ਉੱਤਰਾਧਿਕਾਰੀ ਸੰਯੁਕਤ ਸੰਗਠਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।