16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਡੀ.ਏ.ਵੀ. ਪਬਲਿਕ ਸਕੂਲ ਦੇ ਬੱਚਿਆਂ ਨੇ ਵਿੱਦਿਅਕ ਫੇਰਾ ਲਗਾਇਆ

ਅਜੀਤ ਡੈਸਕ 01-03-2026
ਸ੍ਰੀ ਮੁਕਤਸਰ ਸਾਹਿਬ, 28 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਡੀ.ਏ.ਵੀ. ਪਬਲਿਕ ਸਕੂਲ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਦਾ ਬਠਿੰਡਾ ਟੂਰ ਲਿਜਾਇਆ ਗਿਆ | ਇਸ ਟੂਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੁਦਰਤੀ ਵਾਤਾਵਰਨ ਨਾਲ ਜੋੜਨਾ ਅਤੇ ਮਨੋਰੰਜਨ ਦੇ ਨਾਲ-ਨਾਲ ਸਿਖਲਾਈ ਦੇ ਮੌਕੇ ਪ੍ਰਦਾਨ ਕਰਨਾ ਸੀ | ਅੱਜ ਸਵੇਰੇ ਬੱਚੇ ਸਕੂਲ ਤੋਂ ਰਵਾਨਾ ਹੋਏ | ਬੱਚਿਆਂ ਨੇ ਰੋਜ ਗਾਰਡਨ ਵਿਚ ਹਰੇ-ਭਰੇ ਬਾਗ ਦਾ ਖ਼ੂਬ ਆਨੰਦ ਮਾਣਿਆ, ਉੱਥੇ ਉਨ੍ਹਾਂ ਨੇ ਤਰ੍ਹਾਂ-ਤਰ੍ਹਾਂ ਦੇ ਝੂਲਿਆਂ 'ਤੇ ਝੂਟੇ ਲਏ, ਉੱਥੇ ਬਹੁਤ ਸਾਰੀਆਂ ਚੀਜ਼ਾਂ ਵੇਖਣ ਵਾਲੀਆਂ ਸਨ | ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੁਰੱਖਿਆ, ਸਫ਼ਾਈ ਅਤੇ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਉਸ ਤੋਂ ਬਾਅਦ ਉਨ੍ਹਾਂ ਨੇ ਚਿੜੀਆਘਰ ਵਿਚ ਜਾ ਕੇ ਬਹੁਤ ਸਾਰੇ ਜਾਨਵਰਾਂ ਨੂੰ ਵੇਖਿਆ ਅਤੇ ਜਾਣਕਾਰੀ ਹਾਸਿਲ ਕੀਤੀ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਟੂਰ ਵਿਦਿਆਰਥੀਆਂ ਲਈ ਸਮੁੱਚੇ ਵਿਕਾਸ ਲਈ ਲਾਭਕਾਰੀ ਹੁੰਦੇ ਹਨ |
ਪਿਛਲੀ ਖ਼ਬਰ ਬੱਚਿਆਂ ਨੇ ਸਾਇੰਸ ਸਿਟੀ ਜਲੰਧਰ ਅਤੇ ਰੰਗਲਾ ਪੰਜਾਬ ਦਾ ਵਿੱਦਿਅਕ ਫੇਰਾ ਲਗਾਇਆ ਅਗਲੀ ਖ਼ਬਰ ਦਸਮੇਸ਼ ਸਿੱਖਿਆ ਕਾਲਜ ਬਾਦਲ 'ਚ 'ਕੁੱਕ ਸਮਾਰਟ ਵਿਦਾਊਟ ਸਪਾਰਕ' ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।