16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਨਗਰ ਕੀਰਤਨ ਦਾ ਦੋਦਾ ਪਹੁੰਚਣ 'ਤੇ ਨਿੱਘਾ ਸਵਾਗਤ

ਅਜੀਤ ਡੈਸਕ 01-03-2026
ਦੋਦਾ, 28 ਫ਼ਰਵਰੀ (ਰਵੀਪਾਲ)-ਧਾਰਮਿਕ ਨਿਰੋਲ ਸੇਵਾ ਆਰਗੇਨਾਈਜੇਸ਼ਨ ਧੂਲਕੋਟ (ਸ੍ਰੀ ਮੁਕਤਸਰ ਸਾਹਿਬ) ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਡੇਰਾ ਬਾਬਾ ਧਿਆਨਦਾਸ ਦੋਦਾ ਪੁੱਜਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਸੰਸਥਾ ਵਲੋਂ ਕੀਤੇ ਗਏ ਪ੍ਰਬੰਧਾਂ ਦੌਰਾਨ ਨਗਰ ਕੀਰਤਨ 'ਤੇ ਜੀਪ ਉਪਰ ਤੋਪ ਆਕਾਰ ਵਾਂਗ ਬਣਾਈ ਮਸ਼ੀਨ ਰਾਹੀਂ ਰੰਗ-ਬਰੰਗੀਆਂ ਪੱਤੀਆਂ ਦੀ ਵਰਖਾ ਕੀਤੀ ਗਈ | ਨਿਰੋਲ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਡਾ. ਜਗਦੀਪ ਸਿੰਘ ਕਾਲਾ ਸੋਢੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆਂ ਕਿ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ਼ੁਰੂ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 16ਵਾਂ ਨਗਰ ਕੀਰਤਨ ਦੋਦਾ ਪੁੱਜਾ ਹੈ ਜੋ ਕਿ 6 ਮਾਰਚ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਗੇਟ ਪਾਕਿਸਤਾਨ (ਬਾਰਡਰ) ਵਿਖੇ ਸੰਪੂਰਨ ਹੋਵੇਗਾ | ਇਸ ਮੌਕੇ ਅਮਰੀਕ ਸਿੰਘ ਵਕੀਲ ਬਰਾੜ, ਅਵਤਾਰ ਸਿੰਘ ਖ਼ਾਲਸਾ, ਤੇਜਾ ਸਿੰਘ ਬਰਾੜ, ਸੁਖਪਾਲ ਬਰਾੜ, ਜਲੰਧਰ ਸਿੰਘ ਮੈਂਬਰ, ਬਲਵਿੰਦਰ ਸਿੰਘ ਸਾਬਕਾ ਐਮ.ਡੀ, ਨੰਬਰਦਾਰ ਗੁਰਾਦਿੱਤਾ ਸਿੰਘ, ਮੱਖਣ ਸਿੰਘ, ਅੰਮਿ੍ਤਪਾਲ ਸਿੰਘ ਬਰਾੜ, ਜਰਨੈਲ ਸਿੰਘ ਮੈਂਬਰ, ਬਾਹਲਾ ਸਿੰਘ ਧਾਲੀਵਾਲ, ਰੇਸ਼ਮ ਸਿੰਘ ਮੈਂਬਰ, ਹਰਪਾਲ ਬਰਾੜ ਆਦਿ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਧਰਮ ਯੁੱਧ ਮੋਰਚੇ ਦੇ ਸਮਰਥਨ ਵਿਚ ਸੋਮਵਾਰ ਰਹੇਗਾ ਸਮਾਣਾ ਬੰਦ <br/> ਅਗਲੀ ਖ਼ਬਰ ਬੱਚਿਆਂ ਨੇ ਸਾਇੰਸ ਸਿਟੀ ਜਲੰਧਰ ਅਤੇ ਰੰਗਲਾ ਪੰਜਾਬ ਦਾ ਵਿੱਦਿਅਕ ਫੇਰਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।