31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਪਿੰਡ ਰੁਪਾਣਾ ਵਿਖੇ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 02-03-2026
ਰੁਪਾਣਾ, 1 ਮਾਰਚ (ਜਗਜੀਤ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਦੇ ਰੁਪਾਣਾ ਆਗਮਨ ਦਿਹਾੜੇ ਨੂੰ ਯਾਦ ਕਰਦਿਆਂ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਤੇ ਚਾਰ ਸਾਹਿਬਜ਼ਾਦਿਆਂ ਦੀ ਅਗਵਾਈ 'ਚ ਪਿੰਡ ਰੁਪਾਣਾ ਵਿਖੇ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਗੁਰੂਸਰ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਮੁਹੱਲਿਆਂ ਵਿਚ ਦੀ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਚ ਪਹੁੰਚ ਕੇ ਸਮਾਪਤ ਹੋਇਆ | ਕਮੇਟੀ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਨੂੰ ਫ਼ੁੱਲਾਂ ਨਾਲ ਸਜਾਇਆ ਗਿਆ | ਇਸ ਮੌਕੇ ਪਹੁੰਚੇ ਰਾਗੀ ਤੇ ਢਾਡੀ ਜਥਿਆਂ ਵਲੋਂ ਨਗਰ ਕੀਰਤਨ ਨਾਲ ਜਾ ਰਹੀਆਂ ਸੰਗਤਾਂ ਨੂੰ ਗੁਰੂਆਂ ਦੀ ਬਾਣੀ ਸੁਣਾ ਏ ਕੇ ਗੁਰੂ ਚਰਨਾਂ ਨਾਲ ਜੋੜੀ ਰੱਖਿਆ | ਅੰਤ 'ਚ ਕਮੇਟੀ ਮੈਂਬਰਾਂ ਨੇ ਸੰਗਤ ਦਾ ਧੰਨਵਾਦ ਕਰਦਿਆਂ ਗ੍ਰਾਮ ਪੰਚਾਇਤ, ਮੁਹਤਬਰ ਵਿਅਕਤੀਆਂ ਅਤੇ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਵਾਗਤ ਕੀਤਾ | ਕਮੇਟੀ ਪ੍ਰਬੰਧਕਾਂ ਨੇ ਦੱਸਿਆ ਕਿ ਰਾਤ ਨੂੰ ਗੁਰੁਦਆਰਾ ਸਾਹਿਬ 'ਚ ਦੀਵਾਨ ਸਜਾਏ ਜਾਣਗੇ, ਜਿਸ ਵਿਚ ਭਾਈ ਜਗਤਾਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਦਮਦਮਾ ਸਾਹਿਬ, ਹੈੱਡ ਗ੍ਰੰਥੀ ਜਗਬੀਰ ਸਿੰਘ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ, ਭਾਈ ਅਵਤਾਰ ਸਿੰਘ ਘਰਿਆਲਾ ਕਥਾਵਾਚਕ ਜੈਤੋ ਅਤੇ ਭਾਈ ਬੋਹੜ ਸਿੰਘ ਕਵਿਸ਼ਰੀ ਜਥਾ ਪਹੁੰਚ ਰਿਹਾ ਹੈ | ਉਨ੍ਹਾਂ ਦੱਸਿਆ ਕਿ 3 ਮਾਰਚ ਨੂੰ ਗੁਰਦੁਆਰਾ ਸਾਹਿਬ ਵਿਚ ਰੱਖੇ ਹੋਏ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਇਸ ਮੌਕੇ ਮੈਨੇਜਰ ਨਿਰਮਲ ਸਿੰਘ, ਇੰਸਪੈਕਟਰ ਜਗਦੇਵ ਸਿੰਘ, ਇੰਚਾਰਜ ਕੰਵਲਜੀਤ ਸਿੰਘ, ਗ੍ਰੰਥੀ ਸਤਿੰਦਰ ਸਿੰਘ, ਜਗਜੀਤ ਸਿੰਘ ਇੰਸਪੈਕਟਰ, ਮਨਦੀਪ ਸਿੰਘ, ਗੁਰਨਿਸ਼ਾਨ ਸਿੰਘ, ਗੁਰਦੇਵ ਸਿੰਘ, ਗਗਨਦੀਪ ਸਿੰਘ, ਬੋਹੜ ਸਿੰਘ ਬਰਾੜ, ਕਾਬਲ ਸਿੰਘ ਸੰਧੂ, ਗੁਰਦੀਪ ਸਿੰਘ ਸੰਧੂ, ਹਰਜਿੰਦਰ ਸਿੰਘ ਖ਼ਾਲਸਾ, ਗੁਰਦੇਵ ਸਿੰਘ ਭਾਊ, ਸਰਪੰਚ ਰਵਿੰਦਰ ਸਿੰਘ ਹੁੰਦਲ, ਹਰਨੇਕ ਸਿੰਘ ਹੁੰਦਲ, ਹਰਮਨ ਬਰਾੜ ਹਾਜ਼ਰ ਸਨ |


ਪਿਛਲੀ ਖ਼ਬਰ ਰਿਪਬਲੀਕਨ ਪਾਰਟੀ ਆਫ਼ ਇੰਡੀਆ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਖੋਲਿ੍ਹਆ ਦਫ਼ਤਰ <br/> ਅਗਲੀ ਖ਼ਬਰ ਕੋਟਗੁਰੂ ਸਬ ਮਾਈਨਰ 'ਚ ਪਿਆ ਪਾੜ ਵਿਭਾਗ ਵਲੋਂ ਪਾੜ ਨੂੰ ਪੂਰਨ ਦੀ ਬਜਾਏ ਰਜਬਾਹੇ 'ਚੋਂ ਮਾਈਨਰ ਨੂੰ ਬੰਦ ਕਰਕੇ ਤਿੰਨ ਪਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।