30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਰਿਪਬਲੀਕਨ ਪਾਰਟੀ ਆਫ਼ ਇੰਡੀਆ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਖੋਲਿ੍ਹਆ ਦਫ਼ਤਰ <br/>

ਅਜੀਤ ਡੈਸਕ 02-03-2026

ਸ੍ਰੀ ਮੁਕਤਸਰ ਸਾਹਿਬ, 1 ਮਾਰਚ (ਹਰਮਹਿੰਦਰ ਪਾਲ)-ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨਜ਼ਦੀਕ ਪਿੰਡ ਚੱਕ ਬੀੜ ਸਰਕਾਰ ਵਿਖੇ ਰਿਪਬਲੀਕਨ ਪਾਰਟੀ ਆਫ਼ ਇੰਡੀਆ ਦੇ ਦਫ਼ਤਰ ਦਾ ਉਦਘਾਟਨ ਪਾਰਟੀ ਦਾ ਸੂਬਾ ਪ੍ਰਧਾਨ ਕੁਲਵੰਤ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ, ਸੂਬਾ ਯੂਥ ਪ੍ਰਧਾਨ ਸਾਜਨ ਸਿਡਾਨਾ, ਬੱਗਾ ਸਿੰਘ, ਸੰਤਾ ਸਿੰਘ, ਵਰਿਆਮ ਸਿੰਘ, ਮੱਘਰ ਸਿੰਘ, ਰੌਸ਼ਨ ਸਿੰਘ, ਮਿੱਠੂ ਸਿੰਘ, ਜਸਵੰਤ ਸਿੰਘ, ਸੋਹਣ ਸਿੰਘ, ਹਰਪ੍ਰੀਤ ਕੌਰ, ਰਾਜਵਿੰਦਰ ਕੌਰ, ਸਤਪਾਲ ਕੌਰ ਅਤੇ ਸੁਖਦੇਵ ਸਿੰਘ ਮੌਜੂਦ ਸਨ | ਸੂਬਾ ਪ੍ਰਧਾਨ ਨੇ ਦੱਸਿਆ ਕਿ ਇਹ ਪਾਰਟੀ ਡਾ. ਭੀਮ ਰਾਓ ਅੰਬੇਡਕਰ ਦੀ ਸੋਚ ਨੂੰ ਸਮਰਪਿਤ ਹੈ ਤੇ ਦੱਬੇ-ਕੁਚਲੇ ਵਰਗ ਲਈ ਕੰਮ ਕਰਦੀ ਹੈ | ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਪਾਰਟੀ ਹਿੱਸਾ ਲਵੇਗੀ ਤੇ ਇਸ ਤੋਂ ਬਿਨ੍ਹਾਂ ਪੰਚਾਇਤ ਤੇ ਨਗਰ ਕੌਂਸਲ ਚੋਣਾਂ ਵਿਚ ਵੀ ਹਿੱਸਾ ਲਿਆ ਜਾਵੇਗਾ, ਕਿਉਂਕਿ ਪਹਿਲੀਆਂ ਪਾਰਟੀਆਂ ਨੇ ਆਪਣੀਆਂ ਸਰਕਾਰਾਂ ਬਣਾ ਕੇ ਸਿਰਫ਼ ਲੋਕਾਂ ਦੀ ਲੁੱਟ ਕੀਤੀ ਹੈ | ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਦੇ ਤਹਿਤ ਹੀ ਇਹ ਪਾਰਟੀ ਦਫ਼ਤਰ ਖੋਲਿ੍ਹਆ ਗਿਆ ਹੈ | ਪਾਰਟੀ ਦਾ ਮੁੱਖ ਦਫ਼ਤਰ ਮਲੋਟ ਵਿਖੇ ਹੈ | ਇਸ ਤੋਂ ਬਾਅਦ ਜਲੰਧਰ, ਹੁਸ਼ਿਆਰਪੁਰ ਤੇ ਪਟਿਆਲਾ ਵਿਖੇ ਦਫ਼ਤਰ ਖੋਲ੍ਹੇ ਜਾ ਰਹੇ ਹਨ |

ਪਿਛਲੀ ਖ਼ਬਰ ਕਾਂਗਰਸ ਪਾਰਟੀ ਛੱਡ ਕੇ ਕਈ ਪਰਿਵਾਰ 'ਆਪ' 'ਚ ਸ਼ਾਮਿਲ <br/> ਅਗਲੀ ਖ਼ਬਰ ਪਿੰਡ ਰੁਪਾਣਾ ਵਿਖੇ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।