ਦੋਦਾ, 1 ਮਾਰਚ (ਰਵੀਪਾਲ)-ਆਮ ਆਦਮੀ ਪਾਰਟੀ ਦੇ ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਵਿਕਾਸ ਕਾਰਜਾਂ ਤੇ ਚੰਗੀਆਂ ਨੀਤੀਆਂ ਤੋਂ ਪ੍ਰਭਾਵਿਤ ਹੁੰਦੇ ਹੋਏ ਪਿੰਡ ਮੱਲਣ ਤੋਂ ਕਾਂਗਰਸ ਦੇ ਸਾਬਕਾ ਹਲਕਾ ਪ੍ਰਧਾਨ ਸਤਵੰਤ ਸਿੰਘ ਮਹਾਸ਼ਾ ਮੌਜੂਦਾ ਪੰਚਾਇਤ ਮੈਂਬਰ ਦਾਦੂ ਪੱਤੀ ਮੱਲਣ ਤੇ ਟਕਸਾਲੀ ਕਾਂਗਰਸ ਪਰਿਵਾਰ ਸ਼ਮਿੰਦਰ ਸਿੰਘ ਢਿੱਲੋਂ ਕੋਟਲੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤੇ ਸਾਬਕਾ ਸਰਪੰਚ ਸੰਦੀਪ ਸਿੰਘ ਸੰਨੀ ਢਿੱਲੋਂ ਦੀ ਹਾਜ਼ਰੀ 'ਚ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ 'ਚ ਬਿਨ੍ਹਾਂ ਸ਼ਰਤ ਸ਼ਾਮਿਲ ਹੋ ਗਏ | ਸਤਵੰਤ ਸਿੰਘ ਮਾਹਸ਼ਾ ਦੇ ਗ੍ਰਹਿ ਵਿਖੇ ਸੰਦੀਪ ਸਿੰਘ ਸੰਨੀ ਢਿੱਲੋਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ 'ਆਪ' 'ਚ ਆਉਣ ਵਾਲੇ ਸਾਰੇ ਪਰਿਵਾਰਾਂ ਨੂੰ ਜੀ ਆਇਆ ਆਖਦੇ ਹੋਏ ਪਾਰਟੀ ਚਿੰਨ੍ਹ ਦੇ ਕੇ ਸਨਮਾ ਨਿਤ ਕੀਤਾ ਤੇ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਚੌਧਰੀ ਗੁਰਦੀਪ ਸਿੰਘ ਸਾਬਕਾ ਸਰਪੰਚ, ਨਵਦੀਪ ਸਿੰਘ ਨਵੀ ਮਧੀਰ, ਅਵਤਾਰ ਸਿੰਘ ਸਰਪੰਚ, ਰਾਜਾ ਮੱਲਣ, ਸੁੱਚਾ ਸਿੰਘ ਆਦਿ ਹਾਜ਼ਰ ਸਨ |
ਕਾਂਗਰਸ ਪਾਰਟੀ ਛੱਡ ਕੇ ਕਈ ਪਰਿਵਾਰ 'ਆਪ' 'ਚ ਸ਼ਾਮਿਲ <br/>
ਅਜੀਤ ਡੈਸਕ
02-03-2026