30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਵਲੋਂ ਸਪੀਕਰ ਸੰਧਵਾਂ ਦੀ ਰਿਹਾਇਸ਼ ਮੂਹਰੇ ਧਰਨਾ <br/>

ਅਜੀਤ ਡੈਸਕ 02-03-2026

ਕੋਟਕਪੂਰਾ, 1 ਮਾਰਚ (ਮੋਹਰ ਸਿੰਘ ਗਿੱਲ)-ਮਾਣ ਭੱਤਾ ਵਰਕਰਜ਼ ਸਾਂਝਾ ਮੋਰਚਾ ਪੰਜਾਬ ਵਲੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੇ 6 ਕੈਬਨਿਟ ਮੰਤਰੀਆਂ ਤੇ ਕਾਰਜਕਾਰੀ ਪ੍ਰਧਾਨ ਦੇ ਘਰਾਂ ਅੱਗੇ ਰੋਸ ਮਾਰਚ ਕਰਕੇ ਮਾਣ ਭੱਤਾ ਤੇ ਵਰਕਰਾਂ ਨਾਲ ਕੀਤੇ ਚੋਣ ਵਾਅਦੇ ਯਾਦ ਕਰਵਾਉਣ ਸਬੰਧੀ ਦਿੱਤੇ ਗਏ ਐਕਸ਼ਨਾਂ ਦੇ ਸੱਦੇ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਸਾਹਮਣੇ ਜ਼ਿਲ੍ਹੇ ਦੀਆਂ ਮਿੱਡ ਡੇ ਮੀਲ ਤੇ ਆਸ਼ਾ ਵਰਕਰਾਂ ਵਲੋਂ ਰੋਸ ਪ੍ਰਦਰਸਨ ਕੀਤਾ ਗਿਆ | ਐਕਸ਼ਨ ਦੀ ਅਗਵਾਈ ਲਖਵਿੰਦਰ ਕੌਰ ਤੇ ਸਰਬਜੀਤ ਕੌਰ ਨੇ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਉਕਤ ਆਗੂਆਂ ਤੋਂ ਇਲਾਵਾ ਰਮਨਜੀਤ ਕੌਰ ਮੁਕਤਸਰ, ਪਰਮਜੀਤ ਕੌਰ ਮੁੱਦਕੀ, ਹਰਪਾਲ ਕੌਰ ਮੁਕਤਸਰ, ਹਰਮੰਦਰ ਕੌਰ ਮੋਗਾ, ਲਛਮੀ ਬਾਈ, ਗੁਰਪ੍ਰੀਤ ਕੌਰ ਬਠਿੰਡਾ, ਰੁਪਿੰਦਰ ਕੌਰ, ਬਲਦੇਵ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੱਤ੍ਹਾ 'ਚ ਆਉਣ ਤੋਂ ਪਹਿਲਾਂ ਮਾਣ ਭੱਤਾ ਵਰਕਰਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਨੂੰ ਮਿਲਦੇ ਨਿਗੂਣੇ ਮਾਣ ਭੱਤਿਆਂ ਨੂੰ ਦੁੱਗਣਾ ਕੀਤਾ ਜਾਵੇਗਾ ਤੇ ਵਰਕਰਾਂ ਦੀ ਤਨਖਾਹ ਵਿਚ ਹਰ ਸਾਲ ਬਣਦਾ ਵਾਧਾ ਕੀਤਾ ਜਾਵੇਗਾ, ਪਰ 4 ਸਾਲ ਬਾਅਦ ਵੀ ਵਰਕਰਾਂ ਦੀਆਂ ਤਨਖਾਹਾਂ ਵਿਚ ਇਕ ਟਕੇ ਦਾ ਵੀ ਵਾਧਾ ਨਹੀਂ ਕੀਤਾ ਗਿਆ | ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਬਲਵੀਰ ਸਿਵੀਆਂ, ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਆਗੂ ਸਿਕੰਦਰ ਸਿੰਘ ਧਾਲੀਵਾਲ, ਪਵਨ ਕੁਮਾਰ ਅਤੇ ਨਵਪ੍ਰੀਤ ਸਿੰਘ, ਨੌਜਵਾਨ ਭਾਰਤ ਸਭਾ ਦੇ ਨੌਨਿਹਾਲ ਸਿੰਘ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਸੱਤ੍ਹਾ 'ਤੇ ਕਾਬਜ ਹੋਣ ਤੋਂ ਪਹਿਲਾਂ ਹਰ ਵਰਗ ਨਾਲ ਅਨੇਕਾਂ ਹੀ ਵਾਅਦੇ ਕੀਤੇ ਸਨ, ਪਰ ਉਹ ਵਫ਼ਾ ਨਹੀਂ ਹੋਏ | ਇਸ ਐਕਸ਼ਨ ਨੂੰ ਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੁਖਜੀਵਨ ਕੌਰ ਬਾਵਾ, ਪਰਮਜੀਤ ਕੌਰ ਲੰਬੀ, ਸੀਮਾ ਰਾਣੀ, ਛਿੰਦਰਪਾਲ ਕੌਰ, ਮੇਲਾ ਸਿੰਘ ਨੇ ਵੀ ਸੰਬੋਧਨ ਕੀਤਾ | ਰੋਸ ਪ੍ਰਦਰਸ਼ਨ 'ਚ ਦਰਜਾ ਚਾਰ ਸਫ਼ਾਈ ਸੇਵਕ ਯੂਨੀਅਨ ਦੇ ਮੈਂਬਰ ਵੀ ਸ਼ਿਾਮਲ ਹੋਏ | ਇਸ ਦੌਰਾਨ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ | 6 ਮਾਰਚ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਪੀਕਰ ਸੰਧਵਾਂ ਨਾਲ ਮੀਟਿੰਗ ਦਾ ਸਮਾਂ ਮਿਲਣ 'ਤੇ ਧਰਨਾ ਸਮਾਪਤ ਕੀਤਾ ਗਿਆ |

ਪਿਛਲੀ ਖ਼ਬਰ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲਿ੍ਹਆਂ 'ਚ ਸਰਗਰਮੀ ਨਾਲ ਕੰਮ ਕਰਨਗੇ ਕੋਰ ਗਰੁੱਪ-ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ... ਅਗਲੀ ਖ਼ਬਰ ਰਾਮ ਸਵਰਨ ਲੱਖੇਵਾਲੀ ਆਕਾਸ਼ਵਾਣੀ ਜਲੰਧਰ 'ਤੇ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।