ਫ਼ਰੀਦਕੋਟ, 1 ਮਾਰਚ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ੱਕ ਦੇ ਆਧਾਰ 'ਤੇ ਦਾਣਾ ਮੰਡੀ ਤੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲੇ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਰਾਜਵੰਤ ਸਿੰਘ, ਐਸ.ਐਚ.ਓ. ਥਾਣਾ ਸਿਟੀ-1 ਫ਼ਰੀਦਕੋਟ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਦਾਣਾ ਮੰਡੀ ਫ਼ਰੀਦਕੋਟ ਮੌਜੂਦ ਸਨ ਤਾਂ ਸੋਨਾ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 20 ਗ੍ਰਾਮ ਹੈਰੋਇਨ ਸਮੇਤ ਲਿਫਾਫ਼ਾ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |