ਫ਼ਰੀਦਕੋਟ, 1 ਮਾਰਚ (ਜਸਵੰਤ ਸਿੰਘ ਪੁਰਬਾ)-ਡਾ. ਅੰਬੇਦਕਰ ਅਪਾਹਜ ਵੈਲਫ਼ੇਅਰ ਸੁਸਾਇਟੀ (ਸਭਾ) ਫ਼ਰੀਦਕੋਟ ਦੀ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਸੰਗੀਤ ਸਿੰਘ ਗਿੱਲ ਨੇ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪੱਧਰ 'ਤੇ 'ਸਾਡੇ ਬਜ਼ੁਰਗ ਸਾਡਾ ਮਾਣ' ਪ੍ਰੋਗਰਾਮ ਕਰਵਾਇਆ ਗਿਆ ਸੀ | ਜਿਸ ਦੇ ਮੁੱਖ ਮਹਿਮਾਨ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ ਸਨ | ਉਨ੍ਹਾਂ ਦੱਸਿਆ ਕਿ ਸਭਾ ਵਲੋਂ ਅੰਗਹੀਣਾਂ ਦੀਆਂ ਸਮੱਸਿਆਵਾਂ ਸਬੰਧੀ ਕੈਬਨਿਟ ਮੰਤਰੀ ਪੰਜਾਬ ਨੂੰ ਜਾਣੂ ਕਰਵਾਉਂਦਿਆਂ ਮੰਗ ਪੱਤਰ ਸੌਂਪਿਆ ਗਿਆ | ਜਿਸ ਵਿਚ ਮੰਗ ਕੀਤੀ ਗਈ ਕਿ ਜੋ ਅੰਗਹੀਣ ਪੜ੍ਹੇ ਲਿਖੇ ਚੱਲਣ ਫ਼ਿਰਨ ਤੋਂ ਅਸਮਰੱਥ ਹਨ, ਉਨ੍ਹਾਂ ਨੂੰ ਵੱਖ ਵੱਖ ਵਿਭਾਗਾਂ 'ਚ ਨੌਕਰੀਆਂ ਦਿੱਤੀਆਂ ਜਾਣ ਤੇ ਅਨਪੜ ਅੰਗਹੀਣਾਂ ਨੂੰ ਅੱਜ ਦੀ ਮਹਿੰਗਾਈ ਦੇ ਹਿਸਾਬ ਨਾਲ ਗੁਜ਼ਾਰੇ ਲਈ 6 ਹਜ਼ਾਰ ਰੁਪਏ ਭੱਤਾ ਦਿੱਤਾ ਜਾਵੇ | ਇਸ ਮੌਕੇ ਲਖਵਿੰਦਰ ਸਿੰਘ, ਬੇਅੰਤ ਸਿੰਘ, ਕੋਮਲਪ੍ਰੀਤ ਕੌਰ, ਗੁਰਦੇਵ ਸਿੰਘ, ਦਰਸ਼ਨ ਸਿੰਘ, ਗੁਰਵਿੰਦਰ ਸਿੰਘ, ਛਿੰਦਰ ਕੌਰ, ਦੀਪੂ ਸ਼ਰਮਾ, ਕੁਲਦੀਪ ਸਿੰਘ ਬਰਾੜ, ਗੁਰਮੇਲ ਸਿੰਘ ਕੋਟਸੁਖੀਆ ਆਦਿ ਹਾਜ਼ਰ ਸਨ |