30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਬਰਨਾਲਾ ਰੈਲੀ ਨੇ ਕਾਂਗਰਸੀ ਵਰਕਰਾਂ 'ਚ ਜੋਸ਼ ਭਰਿਆ- ਜਸਵਿੰਦਰ ਬਰਾੜ ਕੋਟਸੁਖੀਆ <br/>

ਅਜੀਤ ਡੈਸਕ 02-03-2026
ਕੋਟਕਪੂਰਾ, 1 ਮਾਰਚ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਸੀਨੀਅਰ ਆਗੂ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਜਸਵਿੰਦਰ ਬਰਾੜ ਕੋਟਸੁਖੀਆ ਨੇ ਬਰਨਾਲਾ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਗਈ ਮਹਾਂ ਰੈਲੀ 'ਮਨਰੇਗਾ ਬਚਾਓ ਸੰਗਰਾਮ' 'ਚ ਸ਼ਾਮਿਲ ਹੋਣ ਵਾਲੇ ਜ਼ਿਲ੍ਹੇ ਦੇ ਸਮੂਹ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਇਸ ਰੈਲੀ ਨੇ ਵਰਕਰਾਂ 'ਚ ਬਹੁਤ ਜ਼ਿਆਦਾ ਉਤਸ਼ਾਹ ਤੇ ਜੋਸ਼ ਭਰਿਆ ਹੈ | ਉਨ੍ਹਾਂ ਕਿਹਾ ਕਿ ਇਹ ਰੈਲੀ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਕੀਤੀ ਗਈ ਸੀ | ਰੈਲੀ ਦਾ ਸਮੁੱਚਾ ਪ੍ਰਭਾਵ ਇਹ ਗਿਆ ਹੈ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਪੱਬਾਂ ਭਾਰ ਹਨ | ਕੋਟਸੁਖੀਆ ਨੇ ਕਿਹਾ ਕਿ ਪੰਜਾਬ ਦੀ ਸੱਤ੍ਹਾ 'ਤੇ ਕਾਬਜ਼ ਸਰਕਾਰ ਨੇ ਲੋਕਾਂ ਨੂੰ ਕੇਵਲ ਝੂਠੇ ਲਾਰਿਆਂ ਤੇ ਵਾਅਦਿਆਂ ਨਾਲ ਵਰਚਾਉਣ ਦਾ ਯਤਨ ਕੀਤਾ ਹੈ, ਪਰ ਹੁਣ ਲੋਕ ਇਨ੍ਹਾਂ ਦੇ ਬਹਿਕਾਵੇ ਵਿਚ ਨਹੀਂ ਆਉਣਗੇ | ਉਨ੍ਹਾਂ ਦੀ ਕਾਰਗੁਜ਼ਾਰੀ ਨੇ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਨਿਰਾਸ਼ ਕੀਤਾ ਹੈ |


ਪਿਛਲੀ ਖ਼ਬਰ ਪੰਜਾਬ ਵਪਾਰ ਮੰਡਲ ਦਾ ਜ਼ਿਲ੍ਹਾ ਪੱਧਰੀ ਸਮਾਗਮ <br/> ਅਗਲੀ ਖ਼ਬਰ ਗੁਰਦੇਵ ਸਿੰਘ ਭੰਗੂ 'ਆਪ' ਵਲੋਂ ਐੱਸ.ਸੀ. ਵਿੰਗ ਦੇ ਕੋਆਰਡੀਨੇਟਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।