29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਪੰਜਾਬ ਬਚਾਓ ਰੈਲੀ ਨੂੰ ਲੈ ਕੇ ਚੇਅਰਮੈਨ ਥਰਾਜ ਵਲੋਂ ਢਿਲਵਾਂ ਵਾਲਾ ਵਿਖੇ ਮੀਟਿੰਗ <br/>

ਅਜੀਤ ਡੈਸਕ 02-03-2026
ਠੱਠੀ ਭਾਈ, 1 ਮਾਰਚ (ਜਗਰੂਪ ਸਿੰਘ ਮਠਾੜੂ)- ਸ਼੍ਰੋਮਣੀ ਅਕਾਲੀ ਦਲ ਵਲੋਂ 12 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕਰਵਾਈ ਜਾ ਰਹੀ ਪੰਜਾਬ ਬਚਾਓ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸੰਬੰਧੀ ਸਾਬਕਾ ਚੇਅਰਮੈਨ ਦਰਸ਼ਨ ਸਿੰਘ ਥਰਾਜ ਦੀ ਅਗਵਾਈ ਹੇਠ ਹਲਕੇ ਅੰਦਰ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੀ ਲੜੀ ਤਹਿਤ ਪਿੰਡ ਢਿਲਵਾਂ ਵਾਲਾ ਵਿਖੇ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ¢ ਮੀਟਿੰਗ ਦੌਰਾਨ ਰੈਲੀ ਨੂੰ ਕਾਮਯਾਬ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿਚ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ¢ ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਥਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ 'ਤੇ ਨਾਕਾਮ ਸਾਬਤ ਹੋਈ ਹੈ ¢ ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਕਮਜ਼ੋਰ ਹੋਈ ਹੈ | ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਘਟੇ ਹਨ ਅਤੇ ਕਿਸਾਨ, ਵਪਾਰੀ ਅਤੇ ਮੁਲਾਜ਼ਮ ਵਰਗ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹੈ¢ ਮੀਟਿੰਗ ਦੇ ਅੰਤ ਵਿਚ ਆਗੂਆਂ ਨੇ ਪਿੰਡ ਵਾਸੀਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ 12 ਮਾਰਚ ਦੀ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚ ਕੇ ਅਕਾਲੀ ਦਲ ਦੀ ਤਾਕਤ ਦਾ ਪ੍ਰਦਰਸ਼ਨ ਕੀਤਾ ਜਾਵੇ | ਇਸ ਮੌਕੇ ਸਰਕਲ ਸਮਾਧ ਭਾਈ ਦੇ ਪ੍ਰਧਾਨ ਗੁਰਜੀਤ ਸਿੰਘ ਕੋਟਲਾ, ਗੁਰਸੇਵਕ ਸਿੰਘ ਗੁਲਾਬ ਸਿੰਘ ਵਾਲਾ, ਸ਼ਿੰਗਾਰਾ ਸਿੰਘ ਕਲੇਰ ਸਮਾਧ ਭਾਈ, ਰਣਜੀਤ ਸਿੰਘ ਪ੍ਰਧਾਨ, ਸਾਬਕਾ ਸਰਪੰਚ ਦਾਰਾ ਸਿੰਘ, ਹਰਜੀਤ ਸਿੰਘ, ਸਰਪੰਚ ਪਿਆਰਾ ਸਿੰਘ, ਬਲਜਿੰਦਰ ਸਿੰਘ ਮੈਂਬਰ, ਗੁਰਮੀਤ ਸਿੰਘ, ਗੁਰਪਾਲ ਸਿੰਘ ਆਦਿ ਵੀ ਹਾਜ਼ਰ ਸਨ¢

ਪਿਛਲੀ ਖ਼ਬਰ ਧਰਮਿੰਦਰ ਸਿੰਘ ਰੱਖੜਾ ਬਣੇ ਬਾਘਾ ਪੁਰਾਣਾ ਦੇ ਹਲਕਾ ਕੋਆਰਡੀਨੇਟਰ <br/> ਅਗਲੀ ਖ਼ਬਰ ਡੀ. ਫਾਰਮਾ ਦੇ ਵਿਦਿਆਰਥੀ ਪੰਜਾਬ ਸਟੇਟ ਬੋਰਡ ਆਫ਼ ਟੈਕਨੀਕਲ ਐਜੂਕੇਸ਼ਨ ਦੇ ਨਤੀਜਿਆਂ 'ਚ ਅੱਵਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।