ਬਾਘਾ ਪੁਰਾਣਾ, 1 ਮਾਰਚ (ਟਿੰਕੂ ਕਾਠਪਾਲ)-ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਕੌਂਸਲਰ ਧਰਮਿੰਦਰ ਸਿੰਘ ਰੱਖੜਾ ਨੂੰ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦਾ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਤੋਂ ਬਾਅਦ ਰੱਖੜਾ ਦੇ ਗ੍ਰਹਿ ਵਿਖੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ | ਨਵ-ਨਿਯੁਕਤ ਕੋਆਰਡੀਨੇਟਰ ਧਰਮਿੰਦਰ ਸਿੰਘ ਰੱਖੜਾ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੇ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ 'ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ 'ਤੇ ਖਰਾ ਉੱਤਰਨ ਲਈ ਦਿਨ-ਰਾਤ ਇਕ ਕਰ ਦੇਣਗੇ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਨੂੰ ਘਰ-ਘਰ ਪਹੁੰਚਾਉਣਾ ਅਤੇ ਵਰਕਰਾਂ ਦਾ ਮਾਣ-ਸਤਿਕਾਰ ਬਹਾਲ ਰੱਖਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ | ਇਸ ਮੌਕੇ ਸਮਰਥਕਾਂ ਨੇ ਲੱਡੂ ਨਾਲ ਮੂੰਹ ਮਿੱਠਾ ਕਰਾਇਆ ਅਤੇ ਲੱਡੂ ਵੰਡੇ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ | ਇਸ ਮੌਕੇ ਪਿ੍ਥੀ ਸਿੰਘ ਐਮ. ਸੀ., ਸੀਨੀਅਰ ਆਗੂ ਅਰਵਿੰਦਰ ਸਿੰਘ ਭਾਟੀਆ, ਗੁਰਪ੍ਰੀਤ ਮਨਚੰਦਾ ਐਮ.ਸੀ., ਜਸਵੰਤ ਸਿੰਘ ਐਮ. ਸੀ., ਮਨਦੀਪ ਕੱਕੜ ਐਮ. ਸੀ., ਸੀਨੀਅਰ ਆਗੂ ਜਗਸੀਰ ਸਿੰਘ ਸੀਰਾ, ਮੁਖਤਿਆਰ ਸਿੰਘ, ਗਗਨਦੀਪ ਚੱਡਾ, ਅੰਕੁਸ਼ ਗੋਇਲ ਤੇ ਹੋਰ ਹਾਜ਼ਰ ਸਨ |