29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਗੁਰਦੁਆਰਾ ਤਾਰੂਆਣਾ ਸਾਹਿਬ ਹਿੰਮਤਪੁਰਾ ਵਿਖੇ ਗੁਰਮਤਿ ਸਮਾਗਮ ਭਲਕੇ-ਬਾਬਾ ਜੀਤ ਸਿੰਘ <br/>

ਅਜੀਤ ਡੈਸਕ 02-03-2026
ਨਿਹਾਲ ਸਿੰਘ ਵਾਲਾ, 1 ਮਾਰਚ (ਪਲਵਿੰਦਰ ਸਿੰਘ ਟਿਵਾਣਾ)-1762 ਵੱਡੇ ਘੱਲੂਘਾਰੇ ਦੇ ਸ਼੍ਰੋਮਣੀ ਸ਼ਹੀਦ ਬਾਬਾ ਖੇਮ ਸਿੰਘ ਤੇ 35 ਹਜ਼ਾਰ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਤੇ ਹੋਲਾ-ਮਹੱਲਾ ਨੂੰ ਸਮਰਪਿਤ ਗੁਰਦੁਆਰਾ ਤਾਰੂਆਣਾ ਸਾਹਿਬ ਪਿੰਡ ਹਿੰਮਤਪੁਰਾ (ਨੇੜੇ ਭੱਠਾ) ਮਾਛੀਕੇ-ਭਾਗੀਕੇ ਰੋਡ ਵਿਖੇ 3 ਮਾਰਚ ਮੰਗਲਵਾਰ ਨੂੰ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਸੰਤ ਬਾਬਾ ਜੀਤ ਸਿੰਘ ਨੇ ਦੱਸਿਆ ਕਿ 3 ਮਾਰਚ ਮੰਗਲਵਾਰ ਨੂੰ ਸਾਲਾਨਾ ਸ਼ਹੀਦੀ ਜੋੜ ਮੇਲਾ ਮਨਾਇਆ ਜਾ ਰਿਹਾ ਹੈ | ਇਨ੍ਹਾਂ ਮਹਾਨ ਸਮਾਗਮਾਂ 'ਚ ਸਵੇਰੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ ਜਿਸ 'ਚ ਵੱਡੀ ਗਿਣਤੀ ਵਿਚ ਸੰਤ ਮਹਾਂਪੁਰਸ਼ ਸੰਗਤਾਂ ਨੂੰ ਸ਼ਹੀਦਾਂ ਦੇ ਇਤਿਹਾਸ ਬਾਰੇ ਕੀਰਤਨ ਕਥਾ ਵਿਚਾਰਾਂ ਨਾਲ ਨਿਹਾਲ ਕਰਨਗੇ | ਸੰਤ ਬਾਬਾ ਜੀਤ ਸਿੰਘ ਨੇ ਸੰਗਤਾਂ ਨੂੰ ਇਲਾਕੇ ਭਰ 'ਚੋਂ ਵੱਡੀ ਗਿਣਤੀ 'ਚ ਪੁੱਜਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ 6 ਨੂੰ ਬਠਿੰਡਾ, 10 ਨੂੰ ਬਰਨਾਲਾ ਰੈਲੀ 'ਚ ਸ਼ਾਮਿਲ ਹੋਵੇਗੀ <br/> ਅਗਲੀ ਖ਼ਬਰ ਧਰਮਿੰਦਰ ਸਿੰਘ ਰੱਖੜਾ ਬਣੇ ਬਾਘਾ ਪੁਰਾਣਾ ਦੇ ਹਲਕਾ ਕੋਆਰਡੀਨੇਟਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।