ਨੱਥੂਵਾਲਾ ਗਰਬੀ, 1 ਮਾਰਚ (ਨਵਦੀਪ ਸਿੰਘ)-ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਮੀਟਿੰਗ ਪਿੰਡ ਲੰਗੇਆਣਾ ਵਿਖੇ ਹੋਈ | ਇਸ ਸਮੇਂ ਅਵਤਾਰ ਸਿੰਘ ਮਹਿਮਾ ਤੇ ਜ਼ਿਲ੍ਹਾ ਮੀਤ ਪ੍ਰਧਾਨ ਕਸ਼ਮੀਰਾ ਸਿੰਘ ਭੇਖਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਬਠਿੰਡਾ ਪੁਲਿਸ ਵਲੋਂ ਪਿੰਡ ਜਿਓਾਦ ਵਿਚ ਕੀਤੇ ਗਏ ਜਬਰ ਦੇ ਵਿਰੋਧ ਵਿਚ 6 ਮਾਰਚ ਨੂੰ ਡੀ.ਸੀ. ਦਫ਼ਤਰ ਸਾਹਮਣੇ ਵੱਡੀ ਰੈਲੀ ਕੀਤੀ ਜਾਵੇਗੀ | ਜਿਸ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਭਰਵੀਂ ਸ਼ਮੂਲੀਅਤ ਕਰੇਗੀ | ਇਸੇ ਤਰ੍ਹਾਂ ਸੰਯੁਕਤ ਕਿਸਾਨ ਮੋਰਚੇ ਵਲੋਂ ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ, ਬਿਜਲੀ ਸੋਧ ਬਿੱਲ, ਬੀਜ ਬਿੱਲ ਤੇ ਮਨਰੇਗਾ ਕਾਨੂੰਨ ਖ਼ਤਮ ਕਰਨ ਦੇ ਵਿਰੋਧ 'ਚ 10 ਮਾਰਚ ਨੂੰ ਬਰਨਾਲੇ ਵਿਖੇ ਕੀਤੀ ਜਾ ਰਹੀ ਰੈਲੀ ਵਿਚ ਹਜ਼ਾਰਾਂ ਕਿਸਾਨ ਸ਼ਾਮਲ ਹੋਣਗੇ | ਇਸ ਮੌਕੇ ਕਸ਼ਮੀਰ ਸਿੰਘ ਭੇਖਾ, ਕਰਮਜੀਤ ਸਿੰਘ ਲੰਗੇਆਣਾ, ਸੁਖਦੀਪ ਸਿੰਘ ਪ੍ਰਧਾਨ, ਗੁਰਮੀਤ ਸਿੰਘ, ਗਿੰਦਰ ਸਿੰਘ, ਗੁਰਮੇਲ ਸਿੰਘ, ਸਤਨਾਮ ਸਿੰਘ ਹਰੀਏਵਾਲਾ,ਜਗਰੂਪ ਸਿੰਘ ਮਾਹਲਾ, ਬਲਵਿੰਦਰ ਸਿੰਘ ਹਰੀਏਵਾਲਾ ਆਦਿ ਹਾਜ਼ਰ ਸਨ |