07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਅਧਿਆਪਕਾਂ ਵਲੋਂ ਵਿਧਾਇਕ ਦੇ ਘਰ ਅੱਗੇ ਪ੍ਰਦਰਸ਼ਨ

ਅਜੀਤ ਡੈਸਕ 03-03-2026
ਫ਼ਰੀਦਕੋਟ, 2 ਮਾਰਚ (ਸਰਬਜੀਤ ਸਿੰਘ)-ਲੰਬੇ ਸਮੇਂ ਤੋਂ ਸਰਕਾਰੀ ਸੇਵਾਵਾਂ ਨਿਭਾਅ ਰਹੇ ਪੱਕੇ ਅਧਿਆਪਕਾਂ ਉੱਪਰ ਬੇਲੋੜੀਆਂ ਸ਼ਰਤਾਂ ਜਬਰੀ ਥੋਪਣ ਖ਼ਿਲਾਫ਼ ਅਧਿਆਪਕ ਵਲੋਂ ਵਿਧਾਇਕ ਦੀ ਕੋਠੀ ਅੱਗੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਡੈਮੋਕਰੇਟਿਕ ਟੀਚਰਜ਼ ਫਰੰਟ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਤੇ ਜਨਰਲ ਸਕੱਤਰ ਗਗਨ ਪਾਹਵਾ ਨੇ ਕਿਹਾ ਕਿ 22 ਫ਼ਰਵਰੀ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਮਹਾਂ ਰੈਲੀ ਦੇ ਦਬਾਅ ਸਦਕਾ ਜਥੇਬੰਦੀਆਂ ਨੂੰ ਮਿਲੀ ਮੀਟਿੰਗ ਤੋਂ ਸਿੱਖਿਆ ਮੰਤਰੀ ਦੇ ਮੁਕਰ ਜਾਣ ਕਾਰਨ ਸੂਬੇ ਦੇ ਹਜ਼ਾਰਾਂ ਅਧਿਆਪਕਾਂ ਅੰਦਰ ਗੁੱਸੇ ਦੀ ਲਹਿਰ ਹੈ | ਅਧਿਆਪਕਾਂ ਵਲੋਂ ਆਪਣੇ ਰੋਹ ਦੇ ਪ੍ਰਗਟਾਵੇ ਲਈ ਫ਼ਰੀਦਕੋਟ ਦੇ ਤਿੰਨਾਂ ਹਲਕਾ ਵਿਧਾਇਕਾਂ ਕੁਲਤਾਰ ਸਿੰਘ ਸੰਧਵਾਂ, ਗੁਰਦਿੱਤ ਸਿੰਘ ਸੇਖੋਂ ਤੇ ਅਮੋਲਕ ਸਿੰਘ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਦੇ ਪ੍ਰੋਗਰਾਮ ਉਲੀਕਿਆ ਗਿਆ ਸੀ | ਅਧਿਆਪਕਾਂ ਦੇ ਭਰਵੇਂ ਮੁਜ਼ਾਹਰੇ 'ਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਸ਼ਰਤਾਂ ਤੇ ਨਿਯਮ ਪੂਰੇ ਕਰਕੇ ਭਰਤੀ ਹੋਏ ਤੇ 20-20 ਸਾਲ ਤੋਂ ਨੌਕਰੀ ਕਰ ਰਹੇ ਅਧਿਆਪਕਾਂ ਉੱਪਰ ਸੁਪਰੀਮ ਕੋਰਟ ਦਾ ਗ਼ੈਰ ਕੁਦਰਤੀ ਫ਼ੈਸਲਾ ਲਾਗੂ ਕਰ ਦੇਣਾ ਪੰਜਾਬ ਸਰਕਾਰੀ ਦੀ ਮੱਕਾਰੀ ਨੂੰ ਦਰਸਾਉਂਦਾ ਹੈ | ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਜਸਦੀਪ ਸਿੰਘ ਤੇ ਬਲਾਕ ਪ੍ਰਧਾਨ ਕੋਟਕਪੂਰਾ ਅਜਾਇਬ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਭਰਤੀ ਕੀਤੇ ਅਧਿਆਪਕਾਂ ਦੀਆਂ ਨੌਕਰੀਆਂ ਬਚਾਉਣ ਦੀ ਥਾਂ ਉਨ੍ਹਾਂ ਨੂੰ ਨੌਕਰੀਆਂ ਤੋਂ ਕੱਢਣ ਦੀ ਕਾਹਲੀ ਵਿਚ ਹੈ ਜੋ ਕਿ ਅਧਿਆਪਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਇਸ ਮੌਕੇ ਵਿੱਤ ਸਕੱਤਰ ਪ੍ਰਦੀਪ ਸਿੰਘ, ਕੁਲਦੀਪ ਸਿੰਘ ਘਣੀਆ, ਅਮਨਦੀਪ ਸਿੰਘ ਜੱਸਲ, ਨਵਪ੍ਰੀਤ ਸਿੰਘ ਬਰਾੜ, ਗੁਰਸੇਵਕ ਸਿੰਘ, ਰੁਪਿੰਦਰ ਵਰਮਾ, ਅਰਸ਼ਦੀਪ ਸਿੰਘ, ਪ੍ਰਵੀਨ ਕੁਮਾਰ, ਦੀਪਕ ਕੁਮਾਰ, ਭੂਸ਼ਣ ਜਿੰਦਲ, ਰੁਪਿੰਦਰ ਵਰਮਾ, ਹਰਜੀਤ ਸਿੰਘ, ਵਿਜੇ ਦੇਵਗਣ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਔਲਖ, ਰਾਮਦਾਸ ਸਿੰਘ, ਸਵਰਨਪਾਲ ਸਿੰਘ, ਦਿਲਬਾਗ ਸਿੰਘ ਬਰਾੜ ਅਤੇ ਹੋਰ ਬਹੁਤ ਸਾਰੇ ਅਧਿਆਪਕ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਨੇ ਰਾਸ਼ਟਰੀ ਹਿੱਤ, ਕਿਸਾਨਾਂ ਦੇ ਅਧਿਕਾਰਾਂ ਤੇ ਮਨਰੇਗਾ ਦੀ ਸੁਰੱਖਿਆ 'ਤੇ ਸਖ਼ਤ ਸਟੈਂਡ ਲਿਆ- ਡਾ. ਵੇਰਕਾ ਅਗਲੀ ਖ਼ਬਰ ਸ਼ਹਿਰ 'ਚ ਫ਼ਿਰਦੇ ਬੇਸਹਾਰਾ ਪਸ਼ੂਆਂ ਕਾਰਨ ਸਫ਼ਾਈ ਦਾ ਬੁਰਾ ਹਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।