07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਕਿਸਾਨਾਂ ਨੂੰ ਸਹੂਲਤਾਂ ਲੈਣ ਲਈ ਫ਼ਾਰਮਰ ਆਈ. ਡੀ. ਬਣਾਉਣਾ ਜ਼ਰੂਰੀ-ਮੁੱਖ ਖੇਤੀਬਾੜੀ ਅਫ਼ਸਰ

ਅਜੀਤ ਡੈਸਕ 03-03-2026
ਫ਼ਰੀਦਕੋਟ, 2 ਮਾਰਚ (ਜਸਵੰਤ ਸਿੰਘ ਪੁਰਬਾ)-ਭਾਰਤ ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀ ਇੰਨਪੁਟਸ ਜਿਵੇਂ ਕਿ ਖਾਦਾਂ ਤੇ ਖੇਤੀ ਮਸ਼ੀਨਰੀ 'ਤੇ ਦਿੱਤੀ ਜਾਂਦੀ ਸਬਸਿਡੀ ਜਾਰੀ ਰੱਖਣ ਲਈ ਫ਼ਾਰਮਰ ਆਈ.ਡੀ. ਬਣਾਉਣੀ ਲਾਜ਼ਮੀ ਕਰ ਦਿੱਤੀ ਗਈ ਹੈ | ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਡਾ. ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਭਾਰਤ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਲੈਣ ਲਈ ਫ਼ਾਰਮਰ ਆਈ.ਡੀ. ਬਣਾਉਣ ਜ਼ਰੂਰੀ ਹੋ ਗਿਆ ਹੈ, ਜਿਵੇਂ ਕਿ ਕਿਸਾਨਾਂ ਦੀ ਜ਼ਮੀਨ ਦਾ ਵੇਰਵਾ ਤਾਂ ਪਹਿਲਾਂ ਹੀ ਆਨਲਾਈਨ ਹੋ ਚੁੱਕਾ ਹੈ, ਹੁਣ ਉਸ ਨੂੰ ਆਧਾਰ ਕਾਰਡ ਨਾਲ ਜੋੜਿਆ ਜਾ ਰਿਹਾ ਹੈ | ਇਸ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਪਿੰਡਾਂ 'ਚ ਕਿਸਾਨ ਸਿਖਲਾਈ ਕੈਂਪਾਂ ਰਾਹੀਂ ਜਾਣਕਾਰੀ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਆਪਣੇ ਪਿੰਡ ਵਿਖੇ ਜਾਂ ਨੇੜਲੇ ਸੀ.ਐਸ.ਸੀ. (ਕਾਮਨ ਸਰਵਿਸ ਸੈਂਟਰ) 'ਚ ਆਪਣਾ ਅਧਾਰ ਕਾਰਡ ਨਾਲ ਜੁੜਿਆ ਮੋਬਾਈਲ ਫ਼ੋਨ ਨਾਲ ਲੈ ਕੇ ਜਾਣ ਤੇ ਆਪਣੀ ਕਿਸਾਨ ਆਈ. ਡੀ. ਮੁਫ਼ਤ 'ਚ ਬਣਾਉਣ | ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਦਿੱਤੀ ਜਾ ਰਹੀ ਅਗਲੀ 2 ਹਜ਼ਾਰ ਰੁਪਏ ਦੀ ਕਿਸ਼ਤ ਉਨ੍ਹਾਂ ਕਿਸਾਨਾਂ ਦੇ ਖਾਤਿਆਂ ਵਿਚ ਹੀ ਆਵੇਗੀ ਜਿਨ੍ਹਾਂ ਨੇ ਆਪਣੀ ਫ਼ਾਰਮਰ ਆਈ.ਡੀ. ਬਣਾ ਲਈ ਹੋਵੇਗੀ ਤੇ ਕਿਸਾਨ ਵੀਰਾਂ ਨੂੰ ਅਪੀਲ ਵੀ ਕੀਤੀ ਕਿ ਖੇਤੀਬਾੜੀ ਨਾਲ ਸਬੰਧਿਤ ਸਹੂਲਤਾਂ ਲੈਣ ਲਈ ਜਲਦ ਤੋਂ ਜਲਦ ਆਪਣੀ ਫ਼ਾਰਮਰ ਆਈ. ਡੀ. ਬਣਾ ਲਈ ਜਾਵੇ |
ਪਿਛਲੀ ਖ਼ਬਰ ਫ਼ਾਜ਼ਿਲਕਾ ਵਿਖੇ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਕਾਂਗਰਸ ਨੇ ਰਾਸ਼ਟਰੀ ਹਿੱਤ, ਕਿਸਾਨਾਂ ਦੇ ਅਧਿਕਾਰਾਂ ਤੇ ਮਨਰੇਗਾ ਦੀ ਸੁਰੱਖਿਆ 'ਤੇ ਸਖ਼ਤ ਸਟੈਂਡ ਲਿਆ- ਡਾ. ਵੇਰਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।