08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਅਕਾਲੀ ਦਲ ਦੀ ਰੈਲੀ ਲਈ ਤਿਆਰੀਆਂ ਸ਼ੁਰੂ-ਬਾਦਲ, ਢਿੱਲੋਂ

ਅਜੀਤ ਡੈਸਕ 06-03-2026
ਬਰਗਾੜੀ, 5 ਮਾਰਚ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦੀ ਵਰਕਿੰਗ ਕਮੇਟੀ ਦੇ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਨੇ ਦੱਸਿਆ ਕਿ ਇਸ ਮਹੀਨੇ ਦੇ ਅਖੀਰ 'ਚ ਜੈਤੋ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਹੋਣ ਵਾਲੀ ਵਿਸ਼ਾਲ ਰੈਲੀ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਸ ਸਬੰਧੀ ਹਲਕੇ ਦੇ ਸਰਕਲ ਪ੍ਰਧਾਨਾਂ ਤੇ ਹੋਰ ਸੀਨੀਅਰ ਆਗੂਆਂ ਨਾਲ ਰੈਲੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ | ਰੈਲੀ 'ਚ ਭਾਰੀ ਇੱਕਠ ਕਰਨ ਲਈ ਹਲਕੇ ਦੇ ਸਮੂਹ ਪਿੰਡਾਂ ਦੇ ਅਕਾਲੀ ਵਰਕਰਾਂ ਨਾਲ ਵੀ ਪਿੰਡਾਂ 'ਚ ਜਾ ਕੇ ਮੀਟਿੰਗਾਂ ਕੀਤੀਆਂ ਜਾਣਗੀਆਂ ਤੇ ਇਸ ਰੈਲੀ ਦੀ ਪੂਰਨ ਸਫ਼ਲਤਾ ਲਈ ਪੂਰੀ ਵਾਹ ਲਗਾਈ ਜਾਵੇਗੀ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੂਰੇ ਪੰਜਾਬ ਵਿਚ ਪੰਜਾਬ ਬਚਾਓ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਤੇ ਹੁਣ ਤੱਕ ਕੀਤੀਆਂ ਗਈਆਂ ਰੈਲੀਆਂ ਵਿਚ ਪੰਜਾਬ ਦੇ ਲੋਕਾਂ ਨੇ ਪੂਰਾ ਉਤਸ਼ਾਹ ਵਿਖਾਇਆ ਹੈ ਜਿਸ ਕਾਰਨ ਹੁਣ ਤੱਕ ਹੋਈਆਂ ਰੈਲੀਆਂ ਵਿਚ ਹਰ ਪਹਿਲੀ ਤੋਂ ਦੂਸਰੀ ਰੈਲੀ ਵਿਚ ਲੋਕਾਂ ਦਾ ਇਕੱਠ ਵੱਧਿਆ ਹੈ |
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਦੇ ਐਮ.ਏ. ਪੰਜਾਬੀ ਫ਼ਾਈਨਲ ਤੇ ਦੂਜੇ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ ਅਗਲੀ ਖ਼ਬਰ ਫ਼ਰੀਡਮ ਫ਼ਾਈਟਰ ਉਤਰਾਧਿਕਾਰੀ ਸੰਸਥਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।