08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਬੰਬੀਹਾ ਗੈਂਗ ਦਾ ਗੁਰਗਾ ਤਿੰਨ ਨਾਜਾਇਜ਼ ਅਸਲਿ੍ਹਆਂ ਸਮੇਤ ਕਾਬੂ

ਅਜੀਤ ਡੈਸਕ 06-03-2026
ਫ਼ਰੀਦਕੋਟ, 5 ਮਾਰਚ (ਜਸਵੰਤ ਸਿੰਘ ਪੁਰਬਾ)-ਨਾਜਾਇਜ਼ ਅਸਲੇ ਦੇ ਵਪਾਰ ਤੇ ਅਪਰਾਧਿਕ ਗਤੀਵਿਧੀਆਂ 'ਤੇ ਵੱਡਾ ਪ੍ਰਹਾਰ ਕਰਦੇ ਹੋਏ ਕਾਊਾਟਰ ਇੰਟੈਲੀਜੈਸ ਬਠਿੰਡਾ ਨਾਲ ਕੀਤੇ ਸਾਂਝੇ ਆਪ੍ਰੇਸ਼ਨ ਦੌਰਾਨ ਬੰਬੀਹਾ ਗੈਂਗ ਦੇ ਗੁਰਗੇ ਨੂੰ 3 ਨਾਜਾਇਜ਼ ਅਸਲਿਆਂ ਸਮੇਤ ਕਾਬੂ ਕੀਤਾ ਗਿਆ ਹੈ | ਫ਼ਰੀਦਕੋਟ ਪੁਲਿਸ ਨੂੰ ਇਹ ਕਾਮਯਾਬੀ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਦੀ ਰਹਿਨੁਮਾਈ ਤੇ ਅਵਤਾਰ ਸਿੰਘ ਡੀ.ਐਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਦੀ ਸਿੱਧੀ ਨਿਗਰਾਨੀ ਹੇਠ ਹਾਸਿਲ ਹੋਈ | ਜਿਸ ਵਿਚ ਸੀ.ਆਈ.ਏ ਸਟਾਫ਼ ਫ਼ਰੀਦਕੋਟ ਅਤੇ ਟੈਕਨੀਕਲ ਸੈੱਲ ਦੀਆਂ ਟੀਮਾਂ ਵਲੋਂ ਅਹਿਮ ਭੂਮਿਕਾ ਨਿਭਾਈ ਗਈ | ਗਿ੍ਫ਼ਤਾਰ ਦੋਸ਼ੀ ਦੀ ਪਹਿਚਾਣ ਜਗਵਿੰਦਰ ਸਿੰਘ ਉਰਫ਼ ਕਾਲਾ ਵਾਸੀ ਰਾਮਾ ਮੰਡੀ (ਬਠਿੰਡਾ) ਵਜੋਂ ਹੋਈ ਹੈ | ਦੋਸ਼ੀ ਪਾਸੋਂ 1 ਪਿਸਟਲ.30 ਬੋਰ ਅਤੇ 2 ਪਿਸਟਲ.32 ਬੋਰ ਅਤੇ 6 ਰੌਂਦ ਬਰਾਮਦ ਕੀਤੇ ਗਏ ਹਨ | ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ ਫ਼ਰੀਦਕੋਟ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਗੋਂਦਾਰਾ ਦੇ ਬੱਸ ਸਟੈਂਡ 'ਤੇ ਦੋਸ਼ੀ ਜਗਵਿੰਦਰ ਸਿੰਘ ਉਰਫ਼ ਕਾਲਾ ਨੂੰ ਕਾਬੂ ਕੀਤਾ ਗਿਆ, ਜਿਸ ਪਾਸੋਂ ਮੌਕੇ 'ਤੇ 1 ਪਿਸਟਲ .30 ਬੋਰ ਅਤੇ 2 ਪਿਸਟਲ .32 ਬੋਰ ਅਤੇ 06 ਰੌਦ ਬਰਾਮਦ ਕੀਤੇ ਗਏ | ਜਿਸ ਸਬੰਧੀ ਉਸ ਦੇ ਖ਼ਿਲਾਫ਼ ਮੁਕੱਦਮਾ ਥਾਣਾ ਬਾਜਾਖਾਨਾ ਵਿਖੇ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਵਲੋਂ ਬਲਾਕ ਸੰਮਤੀ ਦੀ ਪ੍ਰਧਾਨਗੀ ਦੀ ਚੋਣ ਸੰਬੰਧੀ ਮੀਟਿੰਗ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਦੇ ਐਮ.ਏ. ਪੰਜਾਬੀ ਫ਼ਾਈਨਲ ਤੇ ਦੂਜੇ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।