08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਭਾਕਿਯੂ ਕਾਦੀਆਂ ਜ਼ਿਲ੍ਹਾ ਫ਼ਰੀਦਕੋਟ ਵਲੋਂ ਪਿੰਡ ਡੋਡ ਵਿਖੇ ਕਿਸਾਨ ਮਹਾਂ ਪੰਚਾਇਤ 9 ਨੂੰ

ਅਜੀਤ ਡੈਸਕ 06-03-2026
ਸਾਦਿਕ, 5 ਮਾਰਚ (ਆਰ. ਐਸ. ਧੁੰਨਾ)-ਕਿਸਾਨੀ ਮੁੱਦਿਆਂ ਨੂੰ ਹੱਲ ਕਰਵਾਉਣ ਤੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂੰ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਫ਼ਰੀਦਕੋਟ ਵਲੋਂ ਸਾਦਿਕ ਨੇੜਲੇ ਪਿੰਡ ਡੋਡ ਵਿਖੇ ਕਿਸਾਨ ਮਹਾਂ ਪੰਚਾਇਤ 9 ਮਾਰਚ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਈ ਦੁਪਹਿਰੇ 12 ਵਜੇ ਤੋਂ 3 ਵਜੇ ਤੱਕ ਕਰਵਾਈ ਜਾ ਰਹੀ ਹੈ | ਭਾਕਿਯੂ ਕਾਦੀਆਂ ਦੀ ਅਨੁਸ਼ਾਸਨੀ ਕਮੇਟੀ ਪੰਜਬ ਦੇ ਮੈਂਬਰ ਜਸਪਿੰਦਰ ਸਿੰਘ ਸੰਧੂ ਰੁਪੱਈਆਂਵਾਲਾ, ਵਜ਼ੀਰ ਸਿੰਘ ਡੋਡ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫ਼ਰੀਦਕੋਟ ਤੇ ਦਲਜੀਤ ਸਿੰਘ ਮੁਮਾਰਾ ਸਕੱਤਰ ਬਲਾਕ ਸਾਦਿਕ ਨੇ ਦੱਸਿਆ ਕਿ ਇਸ ਕਿਸਾਨ ਮਹਾਂ ਪੰਚਾਇਤ ਨੂੰ ਹਰਮੀਤ ਸਿੰਘ ਕਾਦੀਆਂ ਸੂਬਾ ਪ੍ਰਧਾਨ ਭਾਕਿਯੂ ਕਾਦੀਆਂ, ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਜਲਾਲੇਆਣਾ ਤੇ ਹੋਰ ਉੱਚ ਆਗੂ ਵਿਸ਼ੇਸ਼ ਤੌਰ 'ਤੇ ਸੰਬੋਧਨ ਕਰਨਗੇ | ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨੀ ਖੇਤਰ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਜਿਵੇਂ ਸਹਿਕਾਰੀ ਸੁਸਾਇਟੀਆਂ ਤੋਂ ਕਿਸਾਨੀ ਕਰਜ਼ੇ ਮੁਆਫ਼ ਕਰਵਾਉਣੇ, ਨਕਲੀ ਦੁੱਧ ਦੀ ਹੋ ਰਹੀ ਵਿਕਰੀ ਬੰਦ ਕਰਵਾਉਣੀ, ਮਨਰੇਗਾ ਮਜ਼ਦੂਰਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਨ, ਬਿਜਲੀ ਸੋਧ ਬਿੱਲ ਦਾ ਵਿਰੋਧ ਤੇ ਚਿੱਪ ਵਾਲੇ ਮੀਟਰ ਨਾ ਲਗਾਉਣ ਦੇਣ ਸੰਬੰਧੀ ਆਦਿ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ |
ਪਿਛਲੀ ਖ਼ਬਰ ਜਗਮੋਹਨ ਸਿੰਘ ਲੱਕੀ ਪੀ. ਏ. ਡੀ. ਬੀ. ਬੈਂਕ ਦੇ ਚੇਅਰਮੈਨ ਤੇ ਕਰਮਜੀਤ ਕੌਰ ਵਾਈਸ ਚੇਅਰਪਰਸਨ ਨਿਯੁਕਤ ਅਗਲੀ ਖ਼ਬਰ ਸੈਕਟਰੀ ਰਾਜ ਬਹਾਦਰ ਸਿੰਘ ਮਾਣੂੰਕੇ ਨੂੰ ਸਦਮਾ- ਦਾਦੀ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।