09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਡੀ.ਏ.ਵੀ. ਪਬਲਿਕ ਸਕੂਲ ਜੈਤੋ ਵਿਖੇ ਹੋਲਾ ਮਹੱਲਾ 'ਸਿੱਖ ਸਵੈਮਾਣ ਦਿਵਸ' ਵਜੋਂ ਮਨਾਇਆ

ਅਜੀਤ ਡੈਸਕ 06-03-2026
ਜੈਤੋ, 5 ਮਾਰਚ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਹੋਲਾ ਮੁਹੱਲਾ ਨੂੰ 'ਸਿੱਖ ਸਵੈਮਾਣ ਦਿਵਸ' ਵਜੋਂ ਮਨਾਇਆ ਗਿਆ | ਇਸ ਦਿਨ ਰੰਗਾਂ ਦੇ ਨਾਲ ਖੇਡਣ ਦੀ ਥਾਂ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਤੇ ਕਪਿਲ ਦੇ ਖੇਡ ਮੁਕਾਬਲੇ ਕਰਵਾਏ ਗਏ | ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਜੈਤੋ ਵਿਚ ਕਰਵਾਏ ਗਏ ਸਮਾਗਮ ਦੀ ਸ਼ੁਰੂਆਤ ਕੇਸਰੀ ਨਿਸ਼ਾਨ ਸਾਹਿਬ ਲਹਿਰਾਉਣ ਨਾਲ ਕੀਤੀ ਗਈ | ਉਪਰੰਤ ਭਾਈ ਸਮੁੰਦ ਸਿੰਘ ਸੰਗੀਤ ਅਕੈਡਮੀ ਵਲੋਂ ਸ਼ਬਦ ਕੀਰਤਨ ਕੀਤਾ ਗਿਆ | ਜ਼ੋਨਲ ਪ੍ਰਧਾਨ ਰਣਜੀਤ ਸਿੰਘ ਖੱਚੜਾਂ ਨੇ ਗੁਰਬਾਣੀ ਤੇ ਇਤਿਹਾਸ ਵਿਚੋਂ ਉਦਾਹਰਨਾਂ ਦੇ ਕੇ ਹੋਲਾ ਮਹੱਲਾ ਦੀ ਮਹਾਨਤਾ ਬਾਰੇ ਵਿਚਾਰਾਂ ਦੀ ਸਾਂਝ ਪਾਈ | ਖ਼ੇਡ ਮੁਕਾਬਲਿਆਂ ਦਾ ਬੱਚਿਆਂ, ਬਜ਼ੁਰਗਾਂ ਤੇ ਬੀਬੀਆਂ ਨੇ ਭਰਪੂਰ ਅਨੰਦ ਮਾਣਿਆ | ਲੜਕੀਆਂ ਦਾ ਰੱਸਕਸ਼ੀ ਮੁਕਾਬਲਾ ਜੈਤੋ ਅਤੇ ਰਾਮੇਆਣਾ ਦੀਆਂ ਟੀਮਾਂ ਵਿਚਕਾਰ ਬਹੁਤ ਹੀ ਦਿਲਚਸਪ ਰਿਹਾ | ਜੇਤੂਆਂ ਨੂੰ ਮੈਡਲਾਂ ਦੇ ਨਾਲ ਸਨਮਾਨਿਤ ਕੀਤਾ ਗਿਆ | ਡੀ.ਏ.ਵੀ ਸਕੂਲ ਦੇ ਪਿ੍ੰਸੀਪਲ ਜੋਤੀ ਸ਼ਰਮਾ ਅਤੇ ਉਨ੍ਹਾਂ ਦੇ ਸਹਿਯੋਗੀ ਅਧਿਆਪਕ ਅਮਨਪ੍ਰੀਤ ਕੌਰ, ਸਲੋਨੀ, ਕਿਰਨਜੀਤ ਕÏਰ ਅਤੇ ਈਸ਼ਵਰ ਸਿੰਘ ਵਲੋਂ ਪੂਰਾ ਸਹਿਯੋਗ ਕੀਤਾ ਗਿਆ | ਗੁਰਦੁਆਰਾ ਗੰਗਸਰ ਸਹਿਬ ਜੈਤੋ ਵਲੋਂ ਸੰਗਤਾਂ ਲਈ ਲੰਗਰ ਦਾ ਬਹੁਤ ਵਧੀਆ ਪ੍ਰਬੰਧ ਕੀਤਾ ਗਿਆ | ਸਮਾਗਮ ਲਈ ਕੋਆਰਡੀਨੇਟਰ ਪ੍ਰਕਾਸ਼ ਸਿੰਘ, ਖ਼ੇਤਰ ਪ੍ਰਧਾਨ ਤੇਜ ਸਿੰਘ, ਸਕੱਤਰ ਕੁਲਵਿੰਦਰ ਸਿੰਘ, ਨਰਿੰਦਰਪਾਲ ਸਿੰਘ ਪੰਮਾ, ਜ਼ੋਨਲ ਸਕੱਤਰ ਗੁਰਚਰਨ ਸਿੰਘ, ਚਰਨਜੀਤ ਸਿੰਘ ਕੋਠੇ ਮਾਹਲਾ ਸਿੰਘ, ਬਾਬਾ ਵੀਰ ਸਿੰਘ, ਕਰਮਜੀਤ ਸਿੰਘ, ਜਸਵੰਤ ਸਿੰਘ, ਜੰਗੀਰ ਸਿੰਘ, ਸੁਰਿੰਦਰਪਾਲ ਸਿੰਘ ਡੀ.ਪੀ, ਕੁਲਵਿੰਦਰ ਸਿੰਘ ਚੈਨਾ, ਗੁਰਦੀਪ ਸਿੰਘ ਗੁਰੀਆ, ਹਰਵਿੰਦਰ ਸਿੰਘ ਹੈਪੀ ਅਤੇ ਤਰਸੇਮ ਸਿੰਘ ਆਦਿ ਸੇਵਾਦਾਰਾਂ ਨੇ ਸੇਵਾ ਨਿਭਾਈ |
ਪਿਛਲੀ ਖ਼ਬਰ ਰਾਧਾ ਕਿ੍ਸ਼ਨ ਧਾਮ 'ਚ ਹੋਲੀ ਧੂਮਧਾਮ ਨਾਲ ਮਨਾਈ ਅਗਲੀ ਖ਼ਬਰ ਮਾਊਾਟ ਲਰਨਿੰਗ ਜੂਨੀਅਰ ਸਕੂਲ ਵਿਖੇ ਹੋਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।