10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਅਜੀਤ ਡੈਸਕ 06-03-2026
ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮੜ੍ਹਮੱਲੂ, ਚੇਅਰਮੈਨ ਅਵਤਾਰ ਸਿੰਘ ਜੰਡੋਕੇ, ਤਹਿਸੀਲ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਗੁਰਜੰਟ ਸਿੰਘ ਮਹੰਤ, ਤਹਿਸੀਲ ਲੱਖੇਵਾਲੀ ਦੇ ਪ੍ਰਧਾਨ ਰਜਿੰਦਰ ਸਿੰਘ ਨੰਬਰਦਾਰ ਤੇ ਸੂਬਾ ਕਮੇਟੀ ਮੈਂਬਰ ਜਗਸੀਰ ਸਿੰਘ ਦੀ ਅਗਵਾਈ ਹੇਠ ਹੋਈ |
ਮੀਟਿੰਗ ਵਿਚ ਨੰਬਰਦਾਰਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਨੰਬਰਦਾਰੀ ਜੱਦੀ ਪੁਸ਼ਤੀ ਕਰਨ, ਮਾਣਭੱਤਾ 10 ਹਜ਼ਾਰ ਰੁਪਏ ਕਰਨ, ਨੰਬਰਦਾਰਾਂ ਦਾ ਟੋਲ ਟੈਕਸ ਮੁਆਫ਼ ਕਰਨ, ਪੰਚਾਇਤ ਵਿਚ ਨੰਬਰਦਾਰ ਦੀ ਨੁਮਾਇੰਦਗੀ, ਤਹਿਸੀਲ ਵਿਚ ਬੈਠਣ ਲਈ ਕਮਰਾ ਅਲਾਟ ਕਰਨਾ ਆਦਿ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਨੰਬਰਦਾਰ ਯੂਨੀਅਨ ਨੇ ਸਰਕਾਰ ਵਿਰੁੱਧ ਰੋਸ ਜ਼ਾਹਿਰ ਕੀਤਾ ਕਿ ਨੰਬਰਦਾਰਾਂ ਦੀਆਂ ਕੋਈ ਵੀ ਮੰਗਾਂ ਸਰਕਾਰ ਨੇ ਨਹੀਂ ਮੰਨੀਆਂ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਾਰੀਆਂ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ | ਮੀਟਿੰਗ ਵਿਚ ਬਲਕਰਨ ਸਿੰਘ ਗੋਲਡੀ ਭਾਗਸਰ, ਗੁਰਪ੍ਰੀਤ ਸਿੰਘ ਜੱਸੇਆਣਾ, ਜਲੌਰ ਸਿੰਘ ਨੰਦਗੜ੍ਹ, ਬੂਟਾ ਸਿੰਘ ਸਾਹਿਬ ਚੰਦ, ਦਰਸ਼ਨ ਸਿੰਘ ਕਿ੍ਪਾਲਕੇ, ਸੁਖਦੇਵ ਸਿੰਘ ਖੱਪਿਆਂਵਾਲੀ, ਤੇਜਾ ਸਿੰਘ ਨੰਬਰਦਾਰ ਤਾਮਕੋਟ, ਸ਼ਮਿੰਦਰ ਸਿੰਘ ਵੰਗਲ, ਤਰਸੇਮ ਸਿੰਘ ਝੋਰੜ, ਬਲਰਾਜ ਸਿੰਘ ਖਿੜਕੀਆਂਵਾਲਾ, ਚਮਕੌਰ ਸਿੰਘ ਤਾਮਕੋਟ, ਬਲਜੀਤ ਸਿੰਘ ਸੰਗਰਾਣਾ, ਸੁਖਦੇਵ ਸਿੰਘ ਚੱਕ ਬੀੜ ਸਰਕਾਰ, ਰੁਪਿੰਦਰ ਨੰਬਰਦਾਰ ਮੁਕੰਦ ਸਿੰਘ ਵਾਲਾ, ਸੁਰਜੀਤ ਨੰਬਰਦਾਰ ਗੂੜ੍ਹੀ ਸੰਘਰ, ਸਵਰਨਜੀਤ ਸਿੰਘ ਬਧਾਈ, ਗੁਰਮੀਤ ਸਿੰਘ ਚੱਕ ਮਦਰੱਸਾ, ਜਗਮੀਤ ਨੰਬਰਦਾਰ ਸੋਥਾ, ਜਗਜੀਤ ਸਿੰਘ ਰਹੂੜਿਆਂਵਾਲੀ, ਤੇਜਿੰਦਰ ਸਿੰਘ ਸ਼ੇਰੇਵਾਲਾ, ਵੀਰ ਸਿੰਘ ਗੂੜ੍ਹੀ ਸੰਘਰ ਅਤੇ ਆਲਮਜੀਤ ਸਿੰਘ ਕਾਨਿਆਂਵਾਲੀ ਹਾਜ਼ਰ ਸਨ |
ਪਿਛਲੀ ਖ਼ਬਰ ਆਸ਼ਾ ਵਰਕਰਜ਼ ਫੈਸੀਲਿਟੇਟਰ ਯੂਨੀਅਨ ਨੇ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਮਿਊਜ਼ਿਕ ਲਵਰਜ਼ ਗਰੁੱਪ ਵਲੋਂ ਗੀਤਾਂ ਭਰੀ ਸ਼ਾਮ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।