15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਜੈਤੋ 'ਚ ਰੈਲੀ ਕੱਲ੍ਹ- ਸੂਬਾ ਸਿੰਘ ਬਾਦਲ

ਅਜੀਤ ਡੈਸਕ 30-03-2026
ਜੈਤੋ, 29 ਮਾਰਚ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 31 ਮਾਰਚ ਨੂੰ ਜੈਤੋ ਦੀ ਦਾਣਾ ਮੰਡੀ 'ਚ ਹੋ ਰਹੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਵਰਕਰਾਂ ਤੇ ਸਮਰਥਕਾਂ 'ਚ ਕਾਫੀ ਉਤਸ਼ਾਹ ਹੈ | ਪਾਰਟੀ ਆਗੂਆਂ ਦੇ ਦਾਅਵੇ ਅਨੁਸਾਰ ਇਹ ਰੈਲੀ ਹਲਕੇ 'ਚ ਸਿਆਸੀ ਤੌਰ 'ਤੇ ਮਹੱਤਵਪੂਰਨ ਸਾਬਿਤ ਹੋਵੇਗੀ | ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਣ ਵਾਲੀ ਇਹ ਰੈਲੀ ਇਤਿਹਾਸਕ ਰੂਪ ਧਾਰੇਗੀ ਤੇ ਵੱਡੀ ਗਿਣਤੀ ਵਿਚ ਲੋਕ ਇਸ ਵਿਚ ਸ਼ਿਰਕਤ ਕਰਨਗੇ | ਉਨ੍ਹਾਂ ਕਿਹਾ ਕਿ ਰੈਲੀ ਦੀਆਂ ਤਿਆਰੀਆਂ ਪੂਰੇ ਜੋਰ-ਸ਼ੋਰ ਨਾਲ ਜਾਰੀ ਹਨ ਤੇ ਹਲਕੇ ਦੇ ਹਰ ਪਿੰਡ, ਵਾਰਡ ਅਤੇ ਸ਼ਹਿਰ ਵਿਚ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਸੱਦਾ ਦੇ ਰਹੇ ਹਨ | ਉਨ੍ਹਾਂ ਦੱਸਿਆ ਕਿ ਸਥਾਨਕ ਦਾਣਾ ਮੰਡੀ ਵਿਚ ਬੈਠਣ ਦੇ ਪ੍ਰਬੰਧ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਖਾਸ ਇੰਤਜ਼ਾਮ ਕੀਤੇ ਜਾ ਰਹੇ ਹਨ | ਪਾਰਟੀ ਦੇ ਵੱਖ-ਵੱਖ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਗਈਆਂ ਹਨ ਤਾਂ ਜੋ ਰੈਲੀ ਨੂੰ ਸੁਚਾਰੂ ਢੰਗ ਨਾਲ ਅੰਜਾਮ ਦਿੱਤਾ ਜਾ ਸਕੇ | ਸੂਬਾ ਸਿੰਘ ਬਾਦਲ ਨੇ ਕਿਹਾ ਕਿ ਰੈਲੀ ਦੌਰਾਨ ਕਿਸਾਨਾਂ, ਨੌਜਵਾਨਾਂ, ਵਪਾਰੀਆਂ ਤੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ 'ਤੇ ਖੁੱਲ੍ਹੀ ਚਰਚਾ ਕੀਤੀ ਜਾਵੇਗੀ ਤੇ ਪਾਰਟੀ ਦੀਆਂ ਨੀਤੀਆਂ ਤੇ ਭਵਿੱਖੀ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪੰਜਾਬੀਅਤ ਦੇ ਬਚਾਅ ਲਈ 2027 'ਚ ਅਕਾਲੀ ਦਲ (ਬ) ਦੀ ਸਰਕਾਰ ਬਣਾਉਣੀ ਬਹੁਤ ਜ਼ਰੂਰੀ ਹੈ, ਨਹੀਂ ਤਾਂ ਸੂਬਾ ਤੋਂ ਬਾਹਰੀ ਪ੍ਰਾਪਟੀਆਂ ਪੰਜਾਬ ਨੂੰ ਅੰਦਰੋਂ ਖੋਖਲਾ ਕਰ ਦੇਣਗੀਆਂ |
ਪਿਛਲੀ ਖ਼ਬਰ ਰਾਜਸਥਾਨ ਅਤੇ ਸਰਹਿੰਦ ਨਹਿਰਾਂ 'ਤੇ ਨਵੇਂ ਬਣੇ ਉੱਚੇ ਪੁਲਾਂ ਦੀਆਂ ਢਲਾਣਾਂ ਬਣ ਰਹੀਆਂ ਹਨ ਹਾਦਸਿਆਂ ਦਾ ਕਾਰਨ ਅਗਲੀ ਖ਼ਬਰ ਪੈਨਸ਼ਨਰਾਂ ਲਈ ਡਿਜੀਟਲ ਲਾਈਫ਼ ਸਰਟੀਫਿਕੇਟ ਵਾਲਾ ਝਮੇਲਾ ਦੂਰ ਕੀਤਾ ਜਾਵੇ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।