ਬਾਜਾਖਾਨਾ, 29 ਮਾਰਚ (ਜਗਦੀਪ ਸਿੰਘ ਗਿੱਲ)-ਸਰਕਾਰੀ ਪ੍ਰਾਇਮਰੀ ਸਕੂਲ ਰਾਊਵਾਲਾ ਦੇ ਵਿਦਿਆਰਥੀਆਂ ਨੇ ਨਵੋਦਿਆ ਪ੍ਰਵੇਸ਼ ਪ੍ਰੀਖਿਆ 2026 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ | ਸਕੂਲ ਦੀ ਮੁੱਖ ਅਧਿਆਪਕਾ ਵੀਰਪਾਲ ਕÏਰ ਨੇ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਅਕਾਸ਼ਜੀਤ ਕÏਰ ਪੁੱਤਰੀ ਸੁਰਜੀਤ ਸਿੰਘ, ਨਮਨਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ, ਗੁਰਨੂਰ ਕÏਰ ਪੁੱਤਰੀ ਰਾਜਪਾਲ ਸਿੰਘ, ਅੰਜਲੀ ਪੁੱਤਰੀ ਰਾਮ ਬਿਲਾਸ ਨੇ ਇਹ ਉਪਲਬਧੀ ਹਾਸਿਲ ਕਰਕੇ ਆਪਣੇ ਮਾਪਿਆਂ ਤੇ ਅਧਿਆਪਕਾਂ ਦੇ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਖੁਸ਼ੀ ਮÏਕੇ ਸਕੂਲ ਸਟਾਫ਼, ਸਕੂਲ ਮੈਨੇਜਮੈਂਟ ਕਮੇਟੀ, ਪਿੰਡ ਦੇ ਸਰਪੰਚ ਬਾਬੂ ਸਿੰਘ ਅਤੇ ਸਮੂਹ ਗਰਾਮ ਪੰਚਾਇਤ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ¢ ਸੈਂਟਰ ਸਕੂਲ ਮੁਖੀ ਰੀਤੂ ਬਾਲਾ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮÏਕੇ ਬਲਾਕ ਸਿੱਖਿਆ ਅਫਸਰ ਸੁਸ਼ੀਲ ਕੁਮਾਰ ਆਹੂਜਾ ਨੇ ਸਮੂਹ ਸਟਾਫ, ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ |