ਜੈਤੋ, 29 ਮਾਰਚ (ਗੁਰਚਰਨ ਸਿੰਘ ਗਾਬੜੀਆ)-ਬਾਬਾ ਫ਼ਰੀਦ ਪਬਲਿਕ ਹਾਈ ਸਕੂਲ (ਬਾਜਾਖਾਨਾ ਰੋਡ) ਜੈਤੋ ਦਾ ਪੰਜਵੀਂ ਜਮਾਤ ਦਾ ਸਾਲਾਨਾ ਨਤੀਜਾ ਦਾ ਐਲਾਨਿਆ ਗਿਆ | ਸਕੂਲ ਦੇ ਪਿ੍ੰਸੀਪਲ ਦਰਸ਼ਨਾ ਦੇਵੀ ਨੇ ਦੱਸਿਆ ਕਿ ਪੰਜਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਸਾਰੇ ਵਿਦਿਆਰਥੀਆਂ ਨੇ 95 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਕੇ ਸਕੂਲ ਦਾ ਰਿਕਾਰਡ ਕਾਇਮ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਸਕੂਲ 'ਚੋਂ ਪਹਿਲੇ ਨੰਬਰ 'ਤੇ ਵੰਸ਼ ਸਿੰਘ ਪੁੱਤਰ ਰਾਕੇਸ਼ ਸਿੰਘ ਨੇ 500/500 (ਸੌ ਫ਼ੀਸਦੀ) ਤੇ ਰਮਨਦੀਪ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ ਵੀ 500/500 (ਸੌ ਫ਼ੀਸਦੀ) ਅੰਕ ਪ੍ਰਾਪਤ ਕੀਤੇ | ਜਦ ਕਿ ਦੂਜੇ ਨੰਬਰ 'ਤੇ ਰਤਨਜੋਤ ਕÏਰ ਪੁੱਤਰੀ ਕੁਲਵੰਤ ਸਿੰਘ ਨੇ 98 ਫ਼ੀਸਦੀ ਅੰਕ ਹਾਸਿਲ ਕੀਤੇ ਤੇ ਤੀਜੇ ਨੰਬਰ 'ਤੇ ਜਸ਼ਨਪਰੀਤ ਸਿੰਘ ਪੁੱਤਰੀ ਸੁੱਚਾ ਸਿੰਘ ਨੇ 97 ਫ਼ੀਸਦੀ ਅੰਕ ਪ੍ਰਾਪਤ ਕੀਤੇ | ਸਾਰੇ ਵਿਦਿਆਰਥੀਆਂ ਦੇ ਵਧੀਆ ਨੰਬਰ ਲੈਣ ਕਾਰਨ ਸਕੂਲ ਦੇ ਚੇਅਰਮੈਨ ਸਾਧੂ ਰਾਮ ਸ਼ਰਮਾ ਤੇ ਪਿ੍ੰਸੀਪਲ ਦਰਸ਼ਨਾ ਦੇਵੀ ਨੇ ਜਮਾਤ ਦੇ ਇੰਚਾਰਜ ਅਮਨਦੀਪ ਕੌਰ ਤੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਦਾ ਸਾਰਾ ਸਟਾਫ਼ ਤੇ ਮਾਪੇ ਹਾਜ਼ਰ ਸਨ