ਕੋਟਕਪੂਰਾ, 29 ਮਾਰਚ (ਮੇਘਰਾਜ) -ਪੰਜਾਬ ਸਰਕਾਰ ਦੀ ਚੱਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਕੋਟਕਪੂਰਾ ਦੇ ਪਿੰਡ ਚੰਦਬਾਜਾ ਤੋਂ ਮਰਦ ਤੇ ਔਰਤ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਰਵਾਨਾ ਕੀਤੀ ਗਈ¢ ਇਸ ਮੌਕੇ ਸਮਾਜਸੇਵੀ ਆਦੇਸ਼ ਸਿੰਘ ਢਿੱਲੋਂ ਵਲੋਂ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਤੇ ਮੰਗਲਮਈ ਯਾਤਰਾ ਲਈ ਕਾਮਨਾ ਕੀਤੀ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਉਕਤ ਯੋਜਨਾ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ¢ ਇਸ ਮਹੱਤਵਪੂਰਨ ਲੋਕ-ਭਲਾਈ ਯੋਜਨਾ ਨਾਲ ਆਮ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ¢ ਇਸ ਮੌਕੇ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |