16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਗੋਲੇਵਾਲਾ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 30-03-2026
ਫ਼ਰੀਦਕੋਟ, 29 ਮਾਰਚ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਗੋਲੇਵਾਲਾ ਨੇ ਸਾਲ 2025-26 ਦਾ ਸਾਲਾਨਾ ਨਤੀਜਾ ਐਲਾਨਿਆ ਜੋ ਕਿ 100 ਫ਼ੀਸਦੀ ਰਿਹਾ | ਇਸ ਮੌਕੇ ਸਕੂਲ 'ਚ ਵੱਖ-ਵੱਖ ਮਨੋਰੰਜਨ ਤੇ ਸਿੱਖਿਆਤਮਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ | ਵਿਦਿਆਰਥੀਆਂ ਵਲੋਂ ਇਸ ਦੌਰਾਨ ਪ੍ਰਦਰਸ਼ਨੀ 'ਚ ਵੱਖ - ਵੱਖ ਵਿਗਿਆਨ ਨਾਲ ਸੰਬੰਧਿਤ ਮਾਡਲ ਪੇਸ਼ ਕੀਤੇ ਗਏ | ਇਸ ਦੇ ਨਾਲ ਹੀ ਸਾਰੇ ਹੀ ਮਾਪਿਆਂ ਤੇ ਵਿਦਿਆਰਥੀਆਂ ਦੇ ਮਨੋਰੰਜਨ ਲਈ ਵਿਸ਼ੇਸ਼ ਤੌਰ 'ਤੇ ਖੇਡਾਂ ਕਰਵਾਈਆਂ ਗਈਆਂ ਜਿਸ ਦਾ ਸਭ ਨੇ ਭਰਪੂਰ ਆਨੰਦ ਮਾਣਿਆ ਤੇ ਇਸ ਦੇ ਨਾਲ-ਨਾਲ ਸਟਾਫ਼ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਹਾਊਸ ਵਾਇਜ਼ ਖਾਣ ਪੀਣ ਦੀਆਂ ਸਟਾਲਾਂ ਵੀ ਲਗਾਈਆਂ ਗਈਆਂ, ਜਿਨ੍ਹਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ 'ਚ ਪੜ੍ਹਾਈ ਦੇ ਨਾਲ-ਨਾਲ ਆਤਮ ਨਿਰਭਰ ਤੇ ਬਿਜ਼ਨੈਸ ਲਈ ਜਾਗਰੂਕਤਾ ਪੈਦਾ ਕਰਨਾ ਸੀ | ਇਸ ਮੌਕੇ ਸੰਸਥਾ ਦੇ ਚੇਅਰਮੈਨ ਗੁਰਚਰਨ ਸਿੰਘ, ਚੇਅਰਪਰਸਨ ਕੁਸ਼ਵੰਤ ਕੌਰ, ਡਾਇਰੈਕਟਰ ਕਿਰਨਜੋਤ ਕੌਰ, ਮੈਨੇਜਰ ਗੁਰਮੀਤ ਸਿੰਘ ਤੇ ਵਾਈਸ ਪਿ੍ੰਸੀਪਲ ਪੂਨਮ ਗੋਇਲ ਨੇ ਅਕਾਦਮਿਕ ਖੇਤਰ 'ਚ ਵਧੀਆ ਅੰਕ ਲੈ ਕੇ ਪਾਸ ਹੋਣ ਵਾਲੇ ਯੋਗ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ | ਸੰਸਥਾ ਦੇ ਚੇਅਰਮੈਨ ਗੁਰਚਰਨ ਸਿੰਘ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਤੇ 100 ਫ਼ੀਸਦੀ ਰਿਹਾ ਹੈ | ਇਹ ਸਭ ਅਧਿਆਪਕਾਂ ਦੇ ਪੂਰੇ ਸਾਲ ਦੀ ਮਿਹਨਤ ਤੇ ਮਾਪਿਆਂ ਦੇ ਸਹਿਯੋਗ ਨਾਲ ਹੀ ਸੰਭਵ ਹੈ |
ਪਿਛਲੀ ਖ਼ਬਰ ਸੇਵੇਵਾਲਾ 'ਚ ਸ਼ਹੀਦਾਂ ਦਾ ਸ਼ਰਧਾਂਜਲੀ ਸਮਾਗਮ 9 ਨੂੰ ਅਗਲੀ ਖ਼ਬਰ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।