16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸੇਵੇਵਾਲਾ 'ਚ ਸ਼ਹੀਦਾਂ ਦਾ ਸ਼ਰਧਾਂਜਲੀ ਸਮਾਗਮ 9 ਨੂੰ

ਅਜੀਤ ਡੈਸਕ 30-03-2026
ਜੈਤੋ, 29 ਮਾਰਚ (ਗੁਰਚਰਨ ਸਿੰਘ ਗਾਬੜੀਆ)-ਸੇਵੇਵਾਲਾ ਕਾਂਡ ਸ਼ਹੀਦੀ ਯਾਦਗਾਰ ਕਮੇਟੀ ਵਲੋਂ ਜੈਤੋ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ 'ਚ ਕਮੇਟੀ ਦੀ ਕਰਨਵੀਨਰ ਹਰਿੰਦਰ ਬਿੰਦੂ, ਗਗਨਦੀਪ ਦਬੜੀਖਾਨਾ, ਗੁਰਪਾਲ ਸਿੰਘ ਨੰਗਲ, ਰਵਿੰਦਰ ਸੇਵੇਵਾਲਾ ਤੇ ਹਰਬੰਸ ਸਿੰਘ ਕੋਟਲੀ ਨੇ ਕਿਹਾ ਕਿ ਅੱਜ ਤੋਂ ਸਾਢੇ ਤਿੰਨ ਦਹਾਕੇ ਪਹਿਲਾਂ 9 ਅਪ੍ਰੈਲ 1991 ਨੂੰ ਪਿੰਡ ਸੇਵੇਵਾਲਾ ਦੀ ਮਜ਼ਦੂਰ ਧਰਮਸ਼ਾਲਾ 'ਚ ਜ਼ਬਰ ਤੇ ਫਿਰਕਾਪ੍ਰਸਤੀ ਵਿਰੋਧੀ ਫ਼ਰੰਟ ਦੇ ਸਮਾਗਮ 'ਤੇ ਫਿਰਕੂ ਦਹਿਸ਼ਤਗਰਦਾਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਫ਼ਰੰਟ ਦੇ ਆਗੂ ਮੇਘਰਾਜ ਭਗਤੂਆਣਾ, ਜਗਪਾਲ ਸੇਲਬਰਾਹ, ਗੁਰਜੰਟ ਸਿੰਘ ਢਿੱਲਵਾਂ ਤੇ ਮਾਤਾ ਸਦਾ ਕੌਰ ਸਮੇਤ 18 ਸਾਥੀਆਂ ਨੂੰ ਸ਼ਹੀਦ ਕੀਤਾ ਗਿਆ ਤੇ 22 ਸਾਥੀ ਜ਼ਖ਼ਮੀ ਹੋਏ ਸਨ | ਉਨ੍ਹਾਂ ਕਿਹਾ ਕਿ ਉਹ ਦੌਰ ਸੀ ਜਦੋਂ ਇਕ ਪਾਸੇ ਫਿਰਕੂ ਦਹਿਸ਼ਤਗਰਦਾਂ ਨੇ ਪੰਜਾਬ ਅੰਦਰ ਫਿਰਕੂ ਮੁਹਿੰਮ ਚਲਾਈ ਹੋਈ ਸੀ ਅਤੇ ਦੂਜੇ ਪਾਸੇ ਪੁਲਿਸ ਵਲੋਂ ਝੂਠੇ ਪੁਲਿਸ ਮੁਕਾਬਲੇ ਬਣਾਏ ਜਾ ਰਹੇ ਸਨ | ਉਸ ਸਮੇਂ ਲੋਕਾਂ ਦੇ ਹੱਕੀ ਮਸਲੇ ਰੁਲਦੇ ਰਹੇ | ਉਨ੍ਹਾਂ ਕਿਹਾ ਕਿ ਸ਼ਾਇਦ ਫਿਰਕੂ ਦਹਿਸ਼ਤਗਰਦਾਂ ਵਲੋਂ ਇਹ ਭਰਮ ਪਾਲਿਆ ਗਿਆ ਸੀ | ਇਸ ਘਟਨਾ ਤੋਂ ਬਾਅਦ ਕੋਈ ਵੀ ਫਿਰਕਾਪ੍ਰਸਤੀ ਜਬਰ ਦੇ ਖ਼ਿਲਾਫ਼ ਕੋਈ ਆਵਾਜ਼ ਬੁਲੰਦ ਨਹੀਂ ਕਰੇਗਾ ਪਰ ਅੱਜ ਉਨ੍ਹਾਂ ਸ਼ਹੀਦਾਂ ਦੀ ਆਵਾਜ਼ ਕਿਸਾਨਾਂ, ਮਜ਼ਦੂਰਾਂ, ਆਸ਼ਾ ਵਰਕਰਾਂ, ਮਿਡ ਡੇ ਮੀਲ ਵਰਕਰ, ਆਂਗਣਵਾੜੀ ਵਰਕਰ, ਕਿਸਾਨ, ਮਜ਼ਦੂਰ, ਔਰਤਾਂ, ਵਿਦਿਆਰਥੀਆਂ, ਨੌਜਵਾਨਾਂ, ਮੁਲਾਜ਼ਮਾਂ ਅਤੇ ਸਨਅਤੀ ਕਾਮਿਆਂ ਦੇ ਹੱਕੀ ਸੰਘਰਸ਼ਾਂ ਵਿਚ ਗੂੰਜਦੀ ਹੈ |
ਪਿਛਲੀ ਖ਼ਬਰ ਬੈਰਿਕ ਮਾਈਨਿੰਗ ਨੇ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਰੇਕੋ ਡਿਕ ਪ੍ਰਾਜੈਕਟ ਦੀ ਰਫ਼ਤਾਰ ਕੀਤੀ ਹੌਲੀ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਗੋਲੇਵਾਲਾ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।