17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਬਲਾਕ ਸੰਮਤੀ ਬਾਘਾ ਪੁਰਾਣਾ ਦੀ ਚੇਅਰਪਰਸਨ ਸਰਬਜੀਤ ਕੌਰ ਦਾ ਸਨਮਾਨ

ਅਜੀਤ ਡੈਸਕ 30-03-2026
ਠੱਠੀ ਭਾਈ, 29 ਮਾਰਚ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੀ ਬਲਾਕ ਮਹਿਲਾ ਵਿੰਗ ਦੀ ਪ੍ਰਧਾਨ ਅਮਨਦੀਪ ਕੌਰ ਅਰੋੜਾ ਠੱਠੀ ਭਾਈ ਤੇ ਉਨ੍ਹਾਂ ਦੇ ਪਤੀ ਮੱਖਣ ਸਿੰਘ ਅਰੋੜਾ ਵਲੋਂ ਬਲਾਕ ਸੰਮਤੀ ਬਾਘਾ ਪੁਰਾਣਾ ਦੀ ਨਵੀਂ ਚੁਣੀ ਗਈ ਚੇਅਰਪਰਸਨ ਸਰਬਜੀਤ ਕੌਰ ਨੱਥੂ ਵਾਲਾ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਅਮਨਦੀਪ ਕੌਰ ਅਰੋੜਾ ਅਤੇ ਮੱਖਣ ਸਿੰਘ ਅਰੋੜਾ ਨੇ ਕਿਹਾ ਕਿ ਸਰਬਜੀਤ ਕੌਰ ਨੂੰ ਇਹ ਜ਼ਿੰਮੇਵਾਰੀ ਮਿਲਣਾ ਪਾਰਟੀ ਅਤੇ ਖ਼ਾਸ ਕਰਕੇ ਮਹਿਲਾ ਵਰਗ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਮਹਿਲਾਵਾਂ ਨੂੰ ਅੱਗੇ ਲਿਆਉਣ ਲਈ ਕੀਤੇ ਜਾ ਰਹੇ ਯਤਨ ਕਾਬਿਲ-ਏ-ਤਾਰੀਫ਼ ਹਨ | ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਬਾਘਾ ਪੁਰਾਣਾ ਦੀ ਨਵੀਂ ਟੀਮ ਦੇ ਬਣਨ ਨਾਲ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਿਆ ਜਾਵੇਗਾ | ਦੋਹਾਂ ਆਗੂਆਂ ਨੇ ਕਿਹਾ ਕਿ ਇਸ ਮੌਕੇ ਉਨ੍ਹਾਂ ਨੂੰ ਵੀ ਵੱਡਾ ਮਾਣ ਮਹਿਸੂਸ ਹੋ ਰਿਹਾ ਹੈ ਅਤੇ ਸਮੁੱਚੀ ਪਾਰਟੀ ਵਧਾਈ ਦੀ ਪਾਤਰ ਹੈ | ਇਸ ਦੌਰਾਨ ਸਰਬਜੀਤ ਕੌਰ ਨੱਥੂ ਵਾਲਾ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਨਮਾਨ ਕੀਤਾ ਗਿਆ |

ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ (ਬ) ਦੀ ਜੈਤੋ ਰੈਲੀ ਨੂੰ ਲੈ ਕੇ ਨੌਜਵਾਨਾਂ 'ਚ ਭਾਰੀ ਉਤਸ਼ਾਹ ਅਗਲੀ ਖ਼ਬਰ ਪਾਕਿ ਵਲੋਂ ਸਮਾਰਟ ਲਾਕਡਾਊਨ ਲਗਾਉਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।