ਬਾਜਾਖਾਨਾ, 29 ਮਾਰਚ (ਜਗਦੀਪ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪੰਜਾਬ ਭਰ 'ਚ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਲਈ ਨੌਜਵਾਨਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ 31 ਮਾਰਚ ਨੂੰ ਵਿਧਾਨ ਸਭਾ ਹਲਕਾ ਜੈਤੋ ਵਿਖੇ ਪੰਜਾਬ ਬਚਾਓ ਵਿਸ਼ਾਲ ਰੈਲੀ 31 ਮਾਰਚ 2026 ਨੂੰ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਵਿਚ ਕੀਤੀ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਸਿੰਘ ਢਿੱਲੋਂ ਤੇ ਸਰਕਲ ਪ੍ਰਧਾਨ ਜਗਸੀਰ ਸਿੰਘ ਸੀਰਾ ਢਿੱਲੋਂ ਨੇ ਕਿਹਾ ਕਿ ਰੈਲੀ ਦੀ ਸਫ਼ਲਤਾ ਲਈ ਯੂਥ ਅਕਾਲੀ ਦਲ ਵਲੋਂ ਹਲਕੇ ਅੰਦਰ ਤਿਆਰੀਆਂ ਜਾਰੀ ਹਨ | ਉਨ੍ਹਾਂ ਕਿਹਾ ਕਿ ਜੈਤੋ ਰੈਲੀ ਵਿਚ ਲੋਕਾਂ ਦੀ ਭਰਵੀਂ ਸ਼ਮੂਲੀਅਤ ਹੋਵੇਗੀ, ਕਿਉਂਕਿ 4 ਸਾਲਾਂ 'ਚ ਲੋਕ ਭਗਵੰਤ ਸਿੰਘ ਮਾਨ ਦੀ ਸਰਕਾਰ ਤੋਂ ਅੱਕ ਚੁੱਕੇ ਹਨ |