ਜੈਤੋ, 29 ਮਾਰਚ (ਗੁਰਮੀਤਪਾਲ ਰੋੜੀਕਪੂਰਾ)-ਤਲਵੰਡੀ ਸਾਬੋ ਵਿਖੇ ਹਾਲ ਹੀ 'ਚ ਹੋਈ ਨੈਸ਼ਨਲ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਵਿਵੇਕ ਆਸ਼ਰਮ ਜੈਤੋ ਵਿਖੇ ਭਰਪੂਰ ਸਵਾਗਤ ਕਰਦੇ ਹੋਏ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਸੰਤ ਰਿਸ਼ੀ ਰਾਮ ਜੀ ਵਲੋਂ ਕੀਤਾ ਗਿਆ | ਬਾਬਾ ਰਿਸ਼ੀ ਰਾਮ ਜੀ ਜਲਾਲ ਵਾਲਿਆਂ ਨੇ ਖਿਡਾਰੀਆਂ ਨੂੰ ਕੱਪ ਭੇਟ ਕਰਕੇ ਹੌਂਸਲਾ ਅਫ਼ਜ਼ਾਈ ਕੀਤੀ | ਸਮਾਗਮ ਦੌਰਾਨ ਗੁਰਪ੍ਰੀਤ ਸਿੰਘ ਉਕੰਦ ਵਾਲਾ ਨੂੰ 5 ਕਿਲੋਮੀਟਰ ਵਾਕ ਤੇ 400 ਮੀਟਰ ਦੌੜ ਵਿਚ ਚਾਂਦੀ ਦੇ ਤਗਮੇ ਜਿੱਤ ਕੇ ਦੋਹਰਾ ਕਿਰਤੀਮਾਨ ਸਥਾਪਿਤ ਕਰਨ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਨਰਿਪਿੰਦਰ ਪਾਲ ਸਿੰਘ ਉਕੰਦ ਵਾਲਾ ਨੇ ਹੈਮਰ ਥਰੋਅ ਵਿਚ ਦੂਜਾ ਸਥਾਨ ਹਾਸਿਲ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ ਹੈ | ਸੁਖਜਿੰਦਰ ਸਿੰਘ ਲਵਲੀ ਸਰਾਂ ਨੇ ਸ਼ਾਟਪੁੱਟ ਅਤੇ ਡਿਸਕਸ ਥਰੋਅ ਵਿਚ ਸੋਨੇ ਦੇ ਤਗਮੇ ਜਿੱਤ ਕੇ ਉਤਕਿ੍ਸ਼ਟ ਪ੍ਰਦਰਸ਼ਨ ਕੀਤਾ, ਜਦਕਿ ਹੈਮਰ ਥਰੋਅ ਵਿਚ ਚਾਂਦੀ ਦਾ ਤਗਮਾ ਵੀ ਆਪਣੇ ਨਾਮ ਕੀਤਾ | ਧਰਮਿੰਦਰ ਸਿੰਘ ਮੱਲਾ ਨੇ ਡਿਸਕਸ ਥਰੋਅ ਵਿਚ ਦੂਜਾ ਤੇ ਹੈਮਰ ਥਰੋਅ ਵਿਚ ਤੀਜਾ ਸਥਾਨ ਹਾਸਿਲ ਕਰਕੇ ਆਪਣੇ ਖੇਡ ਹੁਨਰ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਸਰਿੰਦਰਪਾਲ ਸਿੰਘ ਝੱਖੜਵਾਲਾ ਡੀ.ਪੀ., ਜਗਤੇਸਵਰ ਸਿੰਘ ਅਤੇ ਹੋਰ ਮਾਣਯੋਗ ਸ਼ਖ਼ਸੀਅਤਾਂ ਹਾਜ਼ਰ ਸਨ | ਸਮਾਗਮ ਦੇ ਅੰਤ 'ਚ ਸਾਰੇ ਖਿਡਾਰੀਆਂ ਨੂੰ ਉਨ੍ਹਾਂ ੳੱੁਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਹੋਰ ਵੱਡੀਆਂ ਉੱਪਲਬਧੀਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ |