ਕੋਟਕਪੂਰਾ, 29 ਮਾਰਚ (ਮੋਹਰ ਸਿੰਘ ਗਿੱਲ)-ਸਰਕਾਰੀ ਪ੍ਰਾਇਮਰੀ ਸਕੂਲ ਖਾਰਾ-1 ਦੇ ਸ਼ੈਸ਼ਨ 2025-26 ਦੇ ਹੋਣਹਾਰ ਵਿਦਿਆਰਥੀਆਂ ਨੂੰ ਮਾਪੇ ਅਧਿਆਪਕ ਮਿਲਣੀ ਸਮੇਂ ਸਨਮਾਨਿਤ ਕਰਨ ਲਈ ਸਮਾਗਮ ਕੀਤਾ ਗਿਆ | ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਜਗਜੀਤ ਇਲੈਕਟ੍ਰੀਸ਼ਨ ਵਰਕਸ਼ਾਪ ਖਾਰਾ ਤੋਂ ਜਗਜੀਤ ਸਿੰਘ ਨੇ ਆਪਣਾ ਵਿਸ਼ੇਸ਼ ਯੋਗਦਾਨ ਪਾਇਆ | ਮੰਚ ਸੰਚਾਲਕ ਦੀ ਭੂਮਿਕਾ ਨਿਭਾਉਂਦਿਆਂ ਅਧਿਆਪਕ ਇੰਦਰਜੀਤ ਸਿੰਘ ਬਰਾੜ ਨੇ ਜਗਜੀਤ ਸਿੰਘ ਦੀ ਸਮਾਜ ਸੇਵੀ ਕਾਰਜਾਂ ਪ੍ਰਤੀ ਸ਼ਲਾਘਾ ਕੀਤੀ | ਸਕੂਲ ਦੇ ਮੁੱਖ ਅਧਿਆਪਕਾਂ ਡਿੰਪਲ ਨੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਦੱਸਦਿਆਂ ਲੋਕਾਂ ਨੂੰ ਸਕੂਲ 'ਚ ਦਾਖ਼ਲਾ ਵਧਾਉਣ ਲਈ ਪ੍ਰੇਰਿਤ ਕੀਤਾ | ਸ਼ੈਸ਼ਨ ਦੇ ਵਧੀਆ ਕਾਰਗੁਜਾਰੀ ਵਿਖਾਉਣ ਵਾਲੇ ਬੱਚਿਆਂ ਨੂੰ ਜਗਜੀਤ ਸਿੰਘ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਗੁਰਤੇਜ ਕੌਰ, ਅਧਿਆਪਕ ਮਨਜੀਤ ਸਿੰਘ, ਗੁਰਮੇਲ ਸਿੰਘ, ਚਰਨਜੀਤ ਕੌਰ, ਮੁਸਕਾਨ, ਕਿਰਨਜੀਤ ਕੌਰ, ਸੁਖਜੀਤ ਕੌਰ, ਰਮਨਦੀਪ ਕੌਰ, ਸਹਿਨਾਜ਼ ਬੀਬਾ ਆਦਿ ਹਾਜ਼ਰ ਸਨ |