17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਸੀਨੀਅਰ ਆਗੂ ਢਿੱਲੋਂ ਵਲੋਂ ਮਜੀਠੀਆ ਨਾਲ ਮੁਲਾਕਾਤ

ਅਜੀਤ ਡੈਸਕ 30-03-2026
ਬਰਗਾੜੀ, 29 ਮਾਰਚ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਤੇ ਸਾਬਕਾ ਮਾਰਕਫੈਡ ਡਾਇਰੈਕਟਰ ਪੰਜਾਬ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਪੰਜਾਬ ਦੇ ਮੁੱਦਿਆਂ ਤੇ 31 ਮਾਰਚ ਦੀ ਜੈਤੋ ਰੈਲੀ ਸਬੰਧੀ ਮੁਲਾਕਾਤ ਕੀਤੀ | ਮੁਲਾਕਾਤ ਦੌਰਾਨ ਸ: ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ 'ਚ ਸਭ ਤੋਂ ਮਾੜਾ ਰਾਜ ਇਸ ਸਰਕਾਰ ਦਾ ਰਿਹਾ ਹੈ | ਇਸ ਸਰਕਾਰ ਨੇ ਸਭ ਤੋਂ ਵੱਧ ਲੋਕਾਂ ਨੂੰ ਮੂਰਖ ਬਣਾਇਆ ਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ | ਇਸ ਸਰਕਾਰ ਨੇ ਬਦਲਾਅ ਦੇ ਨਾਂਅ 'ਤੇ ਸਰਕਾਰ ਬਣਾਈ ਸੀ ਪਰ ਇਕ ਚੰਗੇ ਬਦਲਾਅ ਦੀ ਥਾਂ ਇਸ ਸਰਕਾਰ ਨੇ ਲੋਕਾਂ ਦਾ ਹਰ ਪੱਖੋਂ ਕਚੂੰਬਰ ਕੱਢ ਦਿੱਤਾ | ਪੰਜਾਬ ਦਾ ਕੋਈ ਵਿਕਾਸ ਨਹੀਂ ਹੋਇਆ ਤੇ ਸਰਕਾਰੀ ਦਫ਼ਤਰਾਂ ਵਿਚ ਭਿ੍ਸ਼ਟਾਚਾਰ ਪਹਿਲਾਂ ਤੋਂ ਵੀ ਬਹੁਤ ਜ਼ਿਆਦਾ ਵੱਧ ਗਿਆ ਹੈ | ਹੱਕ ਮੰਗਣ ਵਾਲੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਨੂੰ ਡਾਗਾਂ ਨਾਲ ਨਿਵਾਜਿਆ ਜਾ ਰਿਹਾ ਹੈ | ਸਰਕਾਰ ਦੇ ਮੰਤਰੀ ਅਫਸਰਸ਼ਾਹੀ ਨੂੰ ਆਪਣੇ ਫਾਇਦੇ ਲਈ ਵਰਤਣ ਦੀ ਕੋਸ਼ਿਸ ਕਰ ਰਹੇ ਹਨ ਤੇ ਜੇਕਰ ਕੋਈ ਅਫ਼ਸਰ ਮੰਤਰੀਆਂ ਦੇ ਕਹੇ ਅਨੁਸਾਰ ਗਲਤ ਕੰਮ ਨਹੀਂ ਕਰਦਾ ਤਾਂ ਉਸ ਅਫ਼ਸਰ 'ਤੇ ਦਬਾਅ ਪਾਇਆ ਜਾਂਦਾ ਹੈ ਕਿ ਉਹ ਅਫਸਰ ਖੁਦਕਸ਼ੀ ਕਰਨ ਲਈ ਮਜਬੂਰ ਹੋ ਜਾਂਦਾ ਹੈ | ਪੰਜਾਬ 'ਚ ਨਸ਼ੇ, ਬੇਰੁਜ਼ਗਾਰੀ, ਕਰਜ਼ਾ, ਭਿ੍ਸ਼ਟਾਚਾਰ, ਬੇਇਨਸਾਫੀ, ਗੁੰਡਾਗਰਦੀ, ਕਤਲੋਗਾਰਦ, ਲੁੱਟਾਖੋਹੀ ਆਦਿ ਘਟਣ ਦੀ ਥਾਂ ਦਿਨੋਂ ਦਿਨ ਵੱਧ ਰਹੇ ਹਨ | ਸ਼੍ਰੋਮਣੀ ਅਕਾਲੀ ਦਲ ਨੇ ਹੀ ਪੰਜਾਬ ਦਾ ਵਿਕਾਸ ਕੀਤਾ ਹੈ ਤੇ ਪੰਜਾਬ ਦੇ ਹੱਕਾਂ ਲਈ ਕੁਰਬਾਨੀਆਂ ਦਿੱਤੀਆਂ ਹਨ | ਇਸ ਮੌਕੇ ਗੁਰਚੇਤ ਸਿੰਘ ਢਿੱਲੋਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਬਰਗਾੜੀ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਬੱਗੇਆਣਾ 'ਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।