ਬਰਗਾੜੀ, 29 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਸਰਕਾਰੀ ਪ੍ਰਾਇਮਰੀ ਸਕੂਲ ਬਰਗਾੜੀ-1 ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਇਸ ਮਿਲਣੀ ਦੇ ਮੁੱਖ ਮਹਿਮਾਨ ਬਲਾਕ ਪ੍ਰਾਇਮਰੀ ਅਫ਼ਸਰ ਜੈਤੋ ਸ਼ੁਸੀਲ ਕੁਮਾਰ ਆਹੂਜਾ ਸਨ | ਉਨ੍ਹਾਂ ਇਸ ਮਿਲਣੀ 'ਚ ਸ਼ਾਮਿਲ ਮਾਪਿਆਂ ਦਾ ਸਵਾਗਤ ਕਰਦਿਆਂ ਬੱਚਿਆਂ ਦੀ ਸਫ਼ਲਤਾ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖ਼ਲ ਕਰਵਾਉਣ ਕਿਉਂਕਿ ਅੱਜ ਸਰਕਾਰੀ ਸਕੂਲਾਂ 'ਚ ਵੀ ਬੱਚਿਆਂ ਨੂੰ ਪਬਲਿਕ ਸਕੂਲਾਂ ਵਰਗੀ ਸਿੱਖਿਆ ਦਿੱਤੀ ਜਾ ਰਹੀ ਹੈ | ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਵਰਦੀਆਂ, ਕਿਤਾਬਾਂ, ਸ਼ਟੇਸਨਰੀ ਦਾ ਸਮਾਨ, ਦੁਪਹਿਰ ਦਾ ਖਾਣਾ, ਬੂਟ ਆਦਿ ਮੁਫ਼ਤ ਵਰਗੀਆਂ ਸਭ ਸਹੂਲਤਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਬੱਚਿਆਂ ਦੇ ਸਾਲਾਨਾ ਨਤੀਜਿਆਂ ਦਾ ਐਲਾਨ ਕੀਤਾ ਅਤੇ ਆਪਣੀ ਆਪਣੀਆਂ ਕਲਾਸਾਂ 'ਚ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਤਗਮੇ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵੀਰ ਸਿੰਘ ਪੰਚ, ਮਾ. ਜੋਗਿੰਦਰ ਸਿੰਘ, ਬੂਟਾ ਸਿੰਘ, ਕੁਲਦੀਪ ਸਿੰਘ, ਜਗਦੀਪ ਸਿੰਘ, ਰਾਜ਼ਨਦੀਪ ਕੌਰ, ਰਮਨਦੀਪ ਕੌਰ, ਵੀਰਪਾਲ ਕੌਰ, ਪ੍ਰਮੋਦ ਮਿੱਤਲ ਆਦਿ ਹਾਜ਼ਰ ਸਨ |