19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਪਿ੍ੰਸੀਪਲ ਗੁਰਦੇਵ ਸਿੰਘ ਦੀ ਮੌਤ ਨਾਲ ਸਿੱਖਿਆ ਜਗਤ ਨੂੰ ਵੱਡਾ ਘਾਟਾ ਪਿਆ-ਸਿੱਖਿਆ ਸ਼ਾਸਤਰੀ

ਅਜੀਤ ਡੈਸਕ 30-03-2026
ਮੋਗਾ, 29 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਫਾਊਾਡਰ ਪਿ੍ੰਸੀਪਲ ਗੁਰਦੇਵ ਸਿੰਘ ਦੇ ਜਾਣ ਨਾਲ ਸਿੱਖਿਆ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਪੰਜਾਬ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ, ਡਾ. ਸੰਜੀਵ ਕੁਮਾਰ ਸੈਣੀ, ਸੀਨੀਅਰ ਵਾਈਸ ਪ੍ਰਧਾਨ ਤੇ ਦਵਿੰਦਰਪਾਲ ਸਿੰਘ ਚੇਅਰਮੈਨ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਨੇ ਸਾਂਝੇ ਤੌਰ 'ਤੇ ਦੁੱਖ ਦਾ ਇਜ਼ਹਾਰ ਕੀਤਾ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ | ਇਸ ਸਬੰਧ 'ਚ ਮੋਗਾ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੇ ਲਰਨਿੰਗ ਫ਼ੀਲਡ ਸਕੂਲ ਮੋਗਾ ਵਿਖੇ ਸ਼ੋਕ ਸਭਾ ਆਯੋਜਿਤ ਕੀਤੀ ਤੇ ਪਰਿਵਾਰ ਨੂੰ ਫੈਡਰੇਸ਼ਨ ਵਲੋਂ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ | ਇਸ ਮੌਕੇ ਕਿਚਲੂ ਪਬਲਿਕ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ, ਲਰਨਿੰਗ ਫ਼ੀਲਡ ਸਕੂਲ ਦੇ ਚੇਅਰਮੈਨ ਜਣੇਸ਼ ਗਰਗ, ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਪ੍ਰਧਾਨ ਕੁਲਦੀਪ ਸਿੰਘ ਸਹਿਗਲ, ਆਈ.ਐਸ.ਐਫ. ਕਾਲਜ ਦੇ ਚੇਅਰਮੈਨ ਪ੍ਰਵੀਨ ਗਰਗ, ਲਾਲਾ ਲਾਜਪਤ ਰਾਏ ਤੋਂ ਕੇ.ਕੇ. ਕੌੜਾ, ਪਵਨ ਬਾਂਸਲ, ਬਾਘਾ ਪੁਰਾਣਾ ਤੋਂ ਐਡਵੋਕੇਟ ਨਰ ਸਿੰਘ ਬਰਾੜ ਅਤੇ ਮੋਗਾ ਜ਼ਿਲ੍ਹੇ ਦੇ ਸਕੂਲਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਿਲ ਹੋਈਆਂ |

ਪਿਛਲੀ ਖ਼ਬਰ ਹਾਈ ਸਕੂਲ ਕੋਟ ਈਸੇ ਖਾਂ ਵਿਖੇ ਇੰਟਰ ਐਕਟਿਵ ਫਲੈਟ ਪੈਨਲਾਂ ਦਾ ਉਦਘਾਟਨ ਸਮਾਗਮ <br/> ਅਗਲੀ ਖ਼ਬਰ ਜਥੇਦਾਰ ਤੋਤਾ ਸਿੰਘ ਦੀ ਯਾਦ 'ਚ ਕੈਂਸਰ, ਅੱਖਾਂ ਦੀ ਜਾਂਚ ਤੇ ਮੈਡੀਕਲ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।