19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਯੂ. ਕੇ. ਇੰਟਰਨੈਸ਼ਨਲ ਸਕੂਲ 'ਚ ਨਵੇਂ ਸੈਸ਼ਨ 2026-2027 ਦੀ ਸ਼ੁਰੂਆਤ

ਅਜੀਤ ਡੈਸਕ 30-03-2026
ਧਰਮਕੋਟ, 29 ਮਾਰਚ (ਪਰਮਜੀਤ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਯੂ.ਕੇ. ਇੰਟਰਨੈਸ਼ਨਲ 'ਚ ਨਵੇਂ ਸੈਸ਼ਨ 2026-27 ਦੀ ਸ਼ੁਰੂਆਤ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨ ਕਮਲ ਦਾ ਓਟ ਆਸਰਾ ਲੈਂਦੇ ਹੋਏ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਜਿਸ ਦੀ ਸ਼ੁਰੂਆਤ ਗੁਰੂ ਘਰ ਜੀ ਦੇ ਪਾਠੀ ਸਿੰਘ ਵਲੋਂ ਗੁਰੂ ਦੀ ਮਰਿਆਦਾ ਅਨੁਸਾਰ ਸਤਿਕਾਰ ਨਾਲ ਬਾਖ਼ੂਬੀ ਨਿਭਾਈ ਗਈ ਤੇ ਗੁਰੂ ਸਾਹਿਬ ਦੇ ਚਰਨਾਂ ਕਮਲਾਂ 'ਚ ਸਕੂਲ ਦੀ ਦਿਨ ਦੁੱਗਣੀ ਤੇ ਰਾਤ ਚੌਗੁਣੀ ਤਰੱਕੀ ਲਈ ਅਰਦਾਸ ਕੀਤੀ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਪਵਨਦੀਪ ਕੌਰ ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਭੇਜ ਸਿੰਘ ਬਾਸੀ, ਨੀਰਜ ਖੋਸਲਾ ਨੇ ਸਾਰੇ ਹੀ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀਆਂ ਮੁਬਾਰਕਾਂ ਦਿੰਦਿਆਂ ਮਾਪਿਆਂ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਮੂਹ ਸਟਾਫ਼ ਹਾਜ਼ਰ ਸਨ |

ਪਿਛਲੀ ਖ਼ਬਰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਲਛਮਣ ਸਿੰਘ ਸਿੱਧੂ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਬਾਬਾ ਗੁਰਬਖ਼ਸ਼ ਸਿੰਘ ਨੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।