ਕੋਟਕਪੂਰਾ, 30 ਮਾਰਚ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਸੁਰਿੰਦਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਪਿੰਡ ਢਿੱਲਵਾਂ ਕਲਾਂ, ਕੋਠੇ ਰਾਮਸਰ ਹੁੰਦੇ ਹੋਏ ਨੈਸ਼ਨਲ ਹਾਈਵੇ ਨੰਬਰ 54 ਦੇ ਪੁਲ਼ ਨਹਿਰ ਢੈਪਈ ਦੇ ਨੇੜੇ ਮੌਜੂਦ ਸਨ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ, ਜਿਸ ਦੇ ਚੈਕਦਾਰ ਸ਼ਰਟ ਅਤੇ ਕਾਲਾ ਲੋਅਰ ਪਹਿਨਿਆ ਹੋਇਆ ਸੀ, ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਅਧਾਰ 'ਤੇ ਚੈੱਕ ਕਰਨ ਲਈ ਉਕਤ ਨੌਜਵਾਨ ਕੋਲ ਜਾ ਕੇ ਗੱਡੀ ਰੋਕੀ ਤਾਂ ਪੁਲਿਸ ਪਾਰਟੀ ਨੂੰ ਗੱਡੀ ਵਿਚੋਂ ਉਤਰਦਾ ਦੇਖ ਕੇ ਉਹ ਤੇਜ ਕਦਮੀ ਪਿੱਛੇ ਵੱਲ ਨੂੰ ਖਿਸਕਣ ਲੱਗਾ ਤਾਂ ਸਹਾਇਕ ਥਾਣੇਦਾਰ ਸੁਰਿੰਦਰਜੀਤ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰ ਕੇ ਉਸ ਦਾ ਨਾਮ ਪਤਾ ਪੁੱਛਿਆ, ਜਿਸ ਨੇ ਆਪਣਾ ਨਾਮ ਸੁਖਪਾਲ ਸਿੰਘ ਉਰਫ਼ ਸੁੱਖਾ ਬਾਬਾ ਵਾਸੀ ਪਿੰਡ ਢਿੱਲਵਾਂ ਕਲਾਂ, ਜ਼ਿਲ੍ਹਾ ਫ਼ਰੀਦਕੋਟ ਦੱਸਿਆ | ਤਲਾਸ਼ੀ ਦੌਰਾਨ ਇਸ ਕੋਲੋਂ 6.60 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਉਕਤ ਮੁਲਜ਼ਮ ਵਿਰੁੱਧ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |