15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਿਲੇਅ ਦÏੜਾਂ ਕਰਵਾਈਆਂ

ਅਜੀਤ ਡੈਸਕ 31-03-2026
ਕੋਟਕਪੂਰਾ, 30 ਮਾਰਚ (ਮੋਹਰ ਸਿੰਘ ਗਿੱਲ)-ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਵਲੋਂ 6ਵੀਂਆਂ ਸਟੇਟ ਪੱਧਰੀ ਰਿਲੇਅ ਦÏੜਾਂ ਸਥਾਨਕ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਕਰਵਾਈਆਂ ਗਈਆਂ | ਇਸ ਮÏਕੇ ਕਲੱਬ ਪ੍ਰਧਾਨ ਖ਼ਰੈਤੀ ਲਾਲ ਸ਼ਰਮਾ ਅਤੇ ਜਨਰਲ ਸਕੱਤਰ ਜੁਗਰਾਜ ਸਿੰਘ ਧਾਲੀਵਾਲ ਨੇ ਦੱਸਿਆ ਪਰਮਜੀਤ ਸਿੰਘ ਢਿੱਲੋਂ ਅਤੇ ਗੋਪਾਲ ਵੋਹਰਾ ਦੀ ਸਰਪ੍ਰਸਤੀ ਹੇਠ ਖੇਡਾਂ ਦਾ ਪ੍ਰੋਗਰਾਮ ਬਹੁਤ ਹੀ ਸ਼ਾਨਦਾਰ ਰਿਹਾ, ਜਿਸ ਵਿਚ ਪੰਜਾਬ ਭਰ ਦੇ ਤਕਰੀਬਨ 250 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ¢ ਵੱਖ-ਵੱਖ ਮੁਕਾਬਲਿਆਂ 'ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਸਾਰੇ ਹੀ ਖਿਡਾਰੀਆਂ ਨੂੰ ਕਲੱਬ ਵਲੋਂ ਨਕਦ ਇਨਾਮ ਅਤੇ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਬਤÏਰ ਮੁੱਖ ਮਹਿਮਾਨ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਵਿਸ਼ੇਸ਼ ਮਹਿਮਾਨ ਅਜੇਪਾਲ ਸਿੰਘ ਸੰਧੂ ਅਤੇ ਕੁਲਤਾਰ ਸਿੰਘ ਬਰਾੜ ਨੇ ਆਏ ਹੋਏ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਕਲੱਬ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ¢ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਗੁੱਡ ਮÏਰਨਿੰਗ ਕਲੱਬ ਅਤੇ ਹੀਰੇ ਵੈਲਫ਼ੇਅਰ ਕਲੱਬ ਕੋਟਕਪੂਰਾ ਦਾ ਭਰਪੂਰ ਯੋਗਦਾਨ ਰਿਹਾ¢ ਇਸ ਮੌਕੇ ਮਨਜੀਤ ਸਿੰਘ ਢਿੱਲੋਂ, ਗੁਰਿੰਦਰ ਸਿੰਘ ਮਹਿੰਦੀਰੱਤਾ, ਗੁਰਚਰਨ ਸਿੰਘ ਨਾਇਬ ਤਹਿਸੀਲਦਾਰ, ਰਜਿੰਦਰ ਸਿੰਘ ਰਿਟਾਇਰਡ ਤਹਿਸੀਲਦਾਰ, ਦਲਜਿੰਦਰ ਸਿੰਘ ਸੰਧੂ, ਬਿੱਟਾ ਨਰੂਲਾ, ਜਗਤਾਰ ਸਿੰਘ ਐਸ.ਈ., ਨਛੱਤਰ ਸਿੰਘ, ਜਰਨੈਲ ਸਿੰਘ ਕੈਪਟਨ, ਜਗਸੀਰ ਸਿੰਘ ਖਾਰਾ, ਸੁਭਾਸ਼ ਕੁਮਾਰ, ਕੇਵਲ ਸਿੰਘ ਸਰਪੰਚ ਪੰਜਗਰਾਈਾ ਕਲਾਂ, ਜਸਪਾਲ ਸਿੰਘ ਪੰਜਗਰਾਈਾ, ਕੋਮਲ ਸਿੰਘ, ਐਡਵੋਕੇਟ ਵਿਨੋਦ ਮੈਣੀ, ਜੈ ਪ੍ਰਕਾਸ਼ ਆਦਿ ਹਾਜ਼ਰ ਸਨ¢
ਮੰਚ ਸੰਚਾਲਨ ਦੀ ਭੂਮਿਕਾ ਲੈਕਚਰਾਰ ਮਨਦੀਪ ਸਿੰਘ ਅਤੇ ਉਦੇ ਰੰਦੇਵ ਵਲੋਂ ਬਾਖ਼ੂਬੀ ਨਿਭਾਈ ਗਈ¢ ਇਸ ਮÏਕੇ ਕਲੱਬ ਵਲੋਂ ਬੱਚਿਆਂ ਨੂੰ ਪ੍ਰੈਕਟਿਸ ਕਰਵਾਉਣ ਵਾਲੇ ਥੋਮਸ ਮਸੀਹ ਅਤੇ ਗੁਰਸੇਵਕ ਸਿੰਘ ਰਿਟਾਇਰਡ ਲੈਕਚਰਾਰ ਨੂੰ ਉਚੇਚੇ ਤÏਰ 'ਤੇ ਸਨਮਾਨਿਤ ਕੀਤਾ ਗਿਆ¢ ਇਸ ਦੌਰਾਨ ਬਲਜਿੰਦਰ ਸਿੰਘ ਸ਼ੰਟੀ, ਨੱਥੂ ਰਾਮ, ਵਜਿੰਦਰ ਸਿੰਘ, ਧਰਮਹਿੰਦਰ ਸਿੰਘ ਡੋਡ, ਗੁਰਬਿੰਦਰ ਸਿੰਘ, ਕੁਲਵੰਤ ਸਿੰਘ ਖਹਿਰਾ, ਪਰਮਿੰਦਰ ਸਿੰਘ, ਥੋਮਸ ਮਸੀਹ, ਗੁਰਸੇਵਕ ਸਿੰਘ ਨੇ ਆਪਣੀ ਜਿੰਮੇਵਾਰੀ ਬਾਖ਼ੂਬੀ ਨਿਭਾਈ |
ਪਿਛਲੀ ਖ਼ਬਰ ਕਿਸਾਨਾਂ ਨੇ ਲੈਂਡ ਮਾਰਗੇਜ ਬੈਂਕ ਮੂਹਰੇ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ ਅਗਲੀ ਖ਼ਬਰ 6.60 ਗ੍ਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।