15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਅੱਜ ਦੀ ਜੈਤੋ 'ਚ ਪੰਜਾਬ ਬਚਾਓ ਰੈਲੀ ਲਈ ਵਰਕਰਾਂ 'ਚ ਭਾਰੀ ਉਤਸ਼ਾਹ-ਮੈਂਗਲ ਸਿੰਘ ਬਰਾੜ

ਅਜੀਤ ਡੈਸਕ 31-03-2026
ਪੰਜਗਰਾੲੀਂ ਕਲਾਂ, 30 ਮਾਰਚ (ਸੁਖਮੰਦਰ ਸਿੰਘ ਬਰਾੜ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਮੈਂਗਲ ਸਿੰਘ ਬਰਾੜ ਢਿੱਲਵਾਂ ਵਲੋਂ ਵਿਧਾਨ ਸਭਾ ਹਲਕਾ ਜੈਤੋ ਦੀ 31 ਮਾਰਚ ਦੀ ਰੈਲੀ ਸਬੰਧੀ ਇਲਾਕੇ ਦੇ ਪਿੰਡਾਂ ਦਾ ਦੌਰਾ ਕਰਨ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਹੰਗਾਮੀ ਮੀਟਿੰਗ ਬੁਲਾਈ ਗਈ | ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕੋਟਸੁਖੀਆ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ ਅਤੇ ਪਾਲੀ ਬਾਦਲ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮੈਂਗਲ ਸਿੰਘ ਬਰਾੜ ਨੇ ਕਿਹਾ ਕਿ 31 ਮਾਰਚ ਦੀ ਰੈਲੀ ਲਈ ਇਲਾਕੇ ਦੇ ਪਿੰਡਾਂ ਅੰਦਰ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਲੋਕ ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਪੱਬਾਂ ਭਾਰ ਹਨ ਤੇ 31 ਮਾਰਚ ਨੂੰ ਵੱਡੀ ਗਿਣਤੀ ਵਿਚ ਪਹੁੰਚ ਰਹੇ ਹਨ | ਇਲਾਕੇ ਦੇ ਲੋਕਾਂ ਦੇ ਇਸ ਜੋਸ਼ ਨੇ ਵਿਰੋਧੀਆਂ ਦੀ ਨੀਂਦ ਹਰਾਮ ਕਰ ਦਿੱਤੀ ਹੈ | ਇਸ ਮੌਕੇ ਸੀਨੀਅਰ ਅਕਾਲੀ ਆਗੂ ਲਛਮਣ ਸਿੰਘ ਯੋਧਾ, ਸਾਬਕਾ ਸਰਪੰਚ ਪ੍ਰੀਤਮ ਸਿੰਘ ਢਿੱਲਵਾਂ, ਬਿੰਦਰ ਸਿੰਘ ਸਰਾਂ, ਕੁਲਵੰਤ ਸਿੰਘ ਨੰਬਰਦਾਰ, ਲਾਭ ਸਿੰਘ ਸਰਪੰਚ ਕੋਠੇ ਚੱਕ ਭਾਗ ਸਿੰਘ ਵਾਲਾ, ਸ਼ਿੰਦਰ ਸਿੰਘ ਕੋਠੇ ਚੱਕ ਭਾਗ ਸਿੰਘ ਵਾਲਾ, ਜਗਦੇਵ ਸਿੰਘ ਸਰਪੰਚ ਨਿਆਮੀ ਵਾਲਾ, ਭਗਵਾਨ ਸਿੰਘ ਸਰਪੰਚ ਰਣ ਸਿੰਘ ਵਾਲਾ, ਸੁਖਦੇਵ ਸਿੰਘ ਢਿੱਲੋਂ, ਕੁਲਦੀਪ ਸਿੰਘ ਮਿਸਤਰੀ, ਤੇਜਾ ਸਿੰਘ ਮੈਂਬਰ, ਰਣਜੀਤ ਸਿੰਘ ਬਰਾੜ, ਗਰਮੰਗ ਸਿੰਘ ਢਿੱਲੋਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਨੇ ਖੇਤੀਬਾੜੀ ਵਿਕਾਸ ਬੈਂਕ ਜੈਤੋ ਅੱਗੇ ਦਿੱਤਾ ਧਰਨਾ ਅਗਲੀ ਖ਼ਬਰ ਕਿਸਾਨਾਂ ਨੇ ਲੈਂਡ ਮਾਰਗੇਜ ਬੈਂਕ ਮੂਹਰੇ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।